16.8 C
Chandigarh

TODAY NOW NEWS

Friday, March 20, 2026
HomeBREAKING NEWSSad News : ਸੀਨੀਅਰ ਅਕਾਲੀ ਆਗੂ ਤੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ...

Sad News : ਸੀਨੀਅਰ ਅਕਾਲੀ ਆਗੂ ਤੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਦਾ ਦੇਹਾਂਤ, ਸਸਕਾਰ 17 ਜੁਲਾਈ ਨੂੰ

ਫਤਹਿਗਡ਼੍ਹ ਚੂਡ਼ੀਆਂ : ਸੀਨੀਅਰ ਅਕਾਲੀ ਆਗੂ ਤੇ ਸਾਬਕਾ ਸਪੀਕਰ ਪੰਜਾਬ ਨਿਰਮਲ ਸਿੰਘ ਕਾਹਲੋਂ (Nirmal Singh Kahlon) ਦਾ ਸ਼ਨੀਵਾਰ ਤੜਕੇ ਦੇਹਾਂਤ ਹੋ ਗਿਆ। ਕਾਹਲੋਂ ਦਾ ਅੰਮ੍ਰਿਤਸਰ ਦੇ ਐਸਕਾਰਟ ਹਸਪਤਾਲ ‘ਚ ਇਲਾਜ ਚੱਲ ਰਿਹਾ ਸੀ ਜਿੱਥੇ ਅੱਜ ਉਨ੍ਹਾਂ ਆਖਰੀ ਸਾਹ ਲਿਆ। ਸ਼੍ਰੋਮਣੀ ਅਕਾਲੀ ਦਲ ਦੀ ਰੀੜ੍ਹ ਦੀ ਹੱਡੀ ਵਜੋਂ ਜਾਣੇ ਜਾਂਦੇ ਅਤੇ ਹਲਕਾ ਫਤਿਹਗਡ਼੍ਹ ਚੂਡ਼ੀਆਂ ਦੇ ਘਾਗ ਆਗੂ ਨਿਰਮਲ ਸਿੰਘ ਕਾਹਲੋਂ ਦੇ ਦੇਹਾਂਤ ‘ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ,ਪ੍ਰਧਾਨ ਸੁਖਬੀਰ ਸਿੰਘ ਬਾਦਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਵੱਖ-ਵੱਖ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਕਾਹਲੋਂ ਦੋ ਵਾਰ ਕੈਬਨਿਟ ਮੰਤਰੀ ਤੇ ਇਕ ਵਾਰ ਸਪੀਕਰ ਪੰਜਾਬ ਰਹੇ ਹਨ। ਸਵਰਗੀ ਨਿਰਮਲ ਸਿੰਘ ਕਾਹਲੋਂ ਦੇ ਸਪੁੱਤਰ ਰਵੀਕਰਨ ਸਿੰਘ ਕਾਹਲੋਂ ਤੇ ਸ਼ਿਵਕਰਨ ਸਿੰਘ ਕਾਹਲੋਂ ਨਾਲ ਵੱਖ-ਵੱਖ ਆਗੂਆਂ ਨੇ ਦੁੱਖ ਸਾਂਝਾ ਕੀਤਾ ਹੈ। ਰਵੀਕਰਨ ਸਿੰਘ ਕਾਹਲੋਂ ਨੇ ਦੱਸਿਆ ਕਿ ਨਿਰਮਲ ਸਿੰਘ ਕਾਹਲੋਂ ਦਾ ਸਸਕਾਰ ਐਤਵਾਰ 17 ਜੁਲਾਈ ਨੂੰ 11.30 ਵਜੇ ਜੱਦੀ ਪਿੰਡ ਦਾਦੂਜੋਧ ਵਿਖੇ ਕੀਤਾ ਜਾਵੇਗਾ।

Today Now News

RELATED ARTICLES
- Advertisment -

POPULAR POSTS