
ਅਜਨਾਲਾ 26 ਅਗਸਤ ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਜ਼ਿਲ੍ਹਾ ਪਠਾਨਕੋਟ ਦੇ ਮਾਧੋਪੁਰ ਖੇਤਰ ਤੋਂ ਇਕ ਵਿਅਕਤੀ ਕੋਲੋਂ 16 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ ਹੈ 9 ਡੀ.ਜੀ.ਪੀ. ਪੰਜਾਬ ਦਿਨਕਰ ਗੁਪਤਾ ਵਲੋਂ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਗਈ ਹੈ ਕਿ ਇਕ ਵਿਅਕਤੀ ਵਲੋਂ ਜੰਮੂ-ਕਸ਼ਮੀਰ ਤੋਂ ਇਹ ਹੈਰੋਇਨ ਦੀ ਖੇਪ ਲਿਆਂਦੀ ਜਾ ਰਹੀ ਸੀ 9 ਦੱਸ ਦੇਈਏ ਕਿ ਅੰਮ੍ਰਿਤਸਰ ਦਿਹਾਤੀ ਦੀ ਪੁਲਿਸ ਵਲੋਂ 7 ਦਿਨਾਂ ਦੇ ਅੰਦਰ 57 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ ਹੈ 9 ਅੱਜ ਦੀ ਹੈਰੋਇਨ ਬਰਾਮਦਗੀ ਤੋਂ ਪਹਿਲਾਂ 21 ਅਗਸਤ ਨੂੰ ਤੜਕਸਾਰ ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਅਜਨਾਲਾ ਦੀ ਪੰਜਗਰਾਈਆਂ ਪੋਸਟ ਤੋਂ 40 ਕਿੱਲੋ ਤੋਂ ਵਧੇਰੇ ਹੈਰੋਇਨ ਬਰਾਮਦ ਕੀਤੀ ਗਈ ਸੀ।ਐੱਸ.ਐੱਸ.ਪੀ. ਗੁਲਨੀਤ ਸਿੰਘ ਖੁਰਾਨਾ ਨੇ ਜਾਣਕਾਰੀ ਸਾਂਝੀ ਕਰਦੇ ਦੱਸਿਆ ਕਿ ਹੈਰੋਇਨ ਸਮੇਤ ਕਾਬੂ ਕੀਤੇ ਵਿਅਕਤੀ ਦੀ ਪਹਿਚਾਣ ਰਣਜੀਤ ਸਿੰਘ ਵਾਸੀ ਅੰਮ੍ਰਿਤਸਰ ਵਜੋਂ ਹੋਈ। ਜਿਸ ਖ਼ਿਲਾਫ਼ ਥਾਣਾ ਕੱਥੂਨੰਗਲ ‘ਚ ਮੁਕੱਦਮਾ ਦਰਜ਼ ਕੀਤਾ ਗਿਆ ਸੀ।






