ਅੰਮ੍ਰਿਤਸਰ: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਾਬਾ ਬਲਜੀਤ ਸਿੰਘ ਦਾਦੂਵਾਲ ਨੇ ਸੰਗਰੂਰ ਜ਼ਿਮਨੀ ਚੋਣ ਦੇ ਨਤੀਜਿਆਂ ਨੂੰ ਦੇਖਦੇ ਹੋਇਆ ਸੋਸ਼ਲ ਮੀਡੀਆ ਤੇ ਪੋਸਟ ਵਾਇਰਲ ਕੀਤੀ ਹੈ।

ਦਾਦੂਵਾਲ ਨੇ ਕਿਹਾ ਕਿ ਸੰਗਰੂਰ ਦੀ ਜਿਮਨੀ ਚੋਣ ਦੇ ਨਤਿਜਿਆਂ ਨੇ ਸਭ ਕੁਝ ਸਾਹਮਣੇ ਲਿਆ ਦਿੱਤਾ ਹੈ। ਦਾਦੂਵਾਲ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਬੰਦੀ ਸਿੰਘਾਂ ਦੇ ਨਾਮ ਤੇ ਰਾਜਨੀਤੀ ਕਰ ਕੇ ਪੰਥ ਤੇ ਬੰਦੀਆਂ ਦਾ ਭਾਰੀ ਨੁਕਸਾਨ ਕੀਤਾ ਹੈ। ਦਾਦੂਵਾਲ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਹੁਣ ਪੰਥ ਦਾ ਖਹਿੜਾ ਛੱਡ ਦਵੇ ਤੇ ਘਰ ਜਾਵੇ, ਸੁਖਬੀਰ ਬਾਦਲ ਨੂੰ ਤੁਰੰਤ ਅਸਤੀਫਾ ਦੇ ਦੇਣਾ ਚਾਹੀਦਾ ਹੈ।




