ਵਾਤਾਵਰਨ ਦੀ ਸ਼ੁੱਧਤਾ ਅਤੇ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਪਹਿਲਕਦਮੀ ।

ਤਰਨ ਤਾਰਨ (ਰਿੰਪਲ ਗੋਲਣ) : ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਪੈਂਦੇ ਕਸਬਾ ਅਲਗੋਂ ਕੋਠੀ ਵਿਖੇ ਕੇ ਐੱਸ ਬਿਲਡਿੰਗ ਮਟੀਰੀਅਲ ਵਾਲਿਆਂ ਵੱਲੋਂ ਝੋਨੇ ਦੇ ਸੀਜ਼ਨ ਨੂੰ ਮੱਦੇ ਨਜ਼ਰ ਰੱਖਦੇ ਹੋਏ ਅਤੇ ਵਾਤਾਵਰਨ ਦੀ ਸ਼ੁੱਧਤਾ ਅਤੇ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਪਹਿਲਕਦਮੀ ਕਰਦੇ ਹੋਏ ਕਿਸਾਨੀ ਕਿੱਤੇ ਵਿੱਚ ਵਰਤੋਂ ਆਉਣ ਵਾਲੀ ਮਸ਼ੀਨਰੀ ਦੀ ਪ੍ਰਦਰਸ਼ਨੀ ਲਾਈ ਗਈ । ਜਿਸ ਵਿੱਚ ਵੱਡੀ ਗਿਣਤੀ ਵਿੱਚ ਦੂਰ ਦਰਾਡੇ ਦੇ ਕਿਸਾਨਾਂ ਨੇ ਸ਼ਿਰਕਤ ਕੀਤੀ ਅਤੇ ਇਸ ਮਸ਼ੀਨਰੀ ਦੀ ਵਰਤੋਂ ਬਾਰੇ ਜਾਣਕਾਰੀ ਹਾਸਲ ਕੀਤੀ । ਇਸ ਮੌਕੇ ਜਾਣਕਾਰੀ ਦਿੰਦੇ ਹੋਏ ਕੇ ਐਸ ਬਿਲਡਿੰਗ ਮਟੀਰੀਅਲ ਦੇ ਮਾਲਕ ਕੁਲਵੰਤ ਸਿੰਘ ਅਤੇ ਸਰਬਜੀਤ ਸਿੰਘ ਪਹਿਲਵਾਨ ਨੇ ਦੱਸਿਆ ਕਿ ਝੋਨੇ ਅਤੇ ਬਾਸਮਤੀ ਦੀ ਫ਼ਸਲ ਪੱਕ ਕੇ ਤਿਆਰ ਹੋ ਚੁੱਕੀ ਹੈ ਅਤੇ ਆਉਣ ਵਾਲੇ ਕੁਝ ਦਿਨਾਂ ਵਿੱਚ ਫਸਲ ਦੀ ਕਟਾਈ ਸ਼ੁਰੂ ਹੋ ਜਾਵੇਗੀ । ਜਿਸ ਕਰਕੇ ਕਿਸਾਨਾਂ ਨੂੰ ਜਾਗਰਿਤ ਕਰਨ ਅਤੇ ਵਾਤਾਵਰਨ ਦੀ ਸ਼ੁੱਧਤਾ ਲਈ ਕਿਸਾਨਾਂ ਨੂੰ ਸੀਜ਼ਨ ਤੋਂ ਪਹਿਲਾਂ ਹੀ ਜਾਗਰੂਕ ਕਰਨ ਲਈ ਸਾਡੇ ਵੱਲੋਂ ਇਹ ਪ੍ਰਦਰਸ਼ਨੀ ਲਾਈ ਗਈ ਹੈ । ਉਨ੍ਹਾਂ ਕਿਹਾ ਕਿ ਸਾਡੇ ਕੋਲੋਂ ਕਿਸਾਨ ਕਿਸੇ ਵੇਲੇ ਵੀ ਆਣ ਕੇ ਮਸ਼ੀਨਰੀ ਜਿਵੇਂ ਕਿ ਸੁਪਰ ਸੀਡਰ, ਹੈਪੀ ਸੀਡਰ, ਜ਼ੀਰੋ ਡਰਿੱਲ, ਮਲਚਰ ਚੋਪਰ, ਐੱਮ ਬੀ ਪਲੋ, ਸਟਰਾ ਰੀਪਰ, ਲੇਜ਼ਰ ਲੈਂਡ, ਲੇਬਰ ਮਸ਼ੀਨਰੀ, ਖਰੀਦ ਸਕਦੇ ਹਨ । ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਵਾਰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਅਤੇ ਸਰਕਾਰ ਸਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਇਸ ਮਸ਼ੀਨਰੀ ਦੀ ਵਰਤੋਂ ਕਰਨ ਤਾਂ ਜੋ ਆਉਣ ਵਾਲਾ ਵਾਤਾਵਰਨ ਸ਼ੁੱਧ ਅਤੇ ਸਾਫ਼ ਸੁਥਰਾ ਹੋ ਸਕੇ ।






