17.4 C
Chandigarh

TODAY NOW NEWS

Friday, March 20, 2026
HomeBREAKING NEWSਆਂਧਰਾ ਪ੍ਰਦੇਸ਼ : ਵਿਜੈਵਾੜਾ 'ਚ ਕੋਵਿਡ ਕੇਅਰ ਸੈਂਟਰ 'ਚ ਲੱਗੀ ਅੱਗ, 7...

ਆਂਧਰਾ ਪ੍ਰਦੇਸ਼ : ਵਿਜੈਵਾੜਾ ‘ਚ ਕੋਵਿਡ ਕੇਅਰ ਸੈਂਟਰ ‘ਚ ਲੱਗੀ ਅੱਗ, 7 ਲੋਕਾਂ ਦੀ ਮੌਤ

ਪੀਐੱਮ ਮੋਦੀ ਨੇ ਦਿੱਤਾ ਸਹਾਇਤਾ ਦਾ ਭਰੋਸਾ

ਵਿਜੈਵਾੜਾ, (ਏਜੰਸੀ) : ਆਂਧਰਾ ਪ੍ਰਦੇਸ਼ ਦੇ ਵਿਜੈਵਾੜਾ ਦੇ ਇਕ ਹੋਟਲ ‘ਚ ਭਿਆਨਕ ਲੱਗ ਗਈ। ਵਿਜੈਵਾੜਾ ਪੁਲਿਸ ਅਨੁਸਾਰ ਹੋਟਲ ‘ਚ ਲੱਗੀ ਅੱਗ ਨਾਲ ਸੱਤ ਲੋਕਾਂ ਦੀ ਮੌਤ ਹੋ ਗਈ ਹੈ ਤੇ 30 ਲੋਕਾਂ ਨੂੰ ਬਚਾ ਲਿਆ ਗਿਆ ਹੈ। ਇਸ ਹੋਟਲ ਦੀ ਵਰਤੋਂ ਕੋਵਿਡ ਕੇਅਰ ਸੈਂਟਰ ਵਜੋਂ ਕੀਤੀ ਜਾ ਰਹੀ ਸੀ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਉਣ ਦਾ ਕੰਮ ਕਰ ਰਹੀਆਂ ਹਨ। ਸੂਬੇ ਦੇ ਮੁੱਖ ਮੰਤਰੀ ਜਗਨਮੋਹਨ ਰੈਡੀ ਨੇ ਫਿਲਹਾਲ ਜਾਂਚ ਦੇ ਆਦੇਸ਼ ਦਿੱਤੇ ਹਨ। ਉਥੇ ਹੀ ਪੀਐੱਮ ਮੋਦੀ ਨੇ ਵੀ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ ਹੈ। ਇਸ ਸਬੰਧ ‘ਚ ਕ੍ਰਿਸ਼ਨਾ ਜ਼ਿਲ੍ਹੇ ਦੇ ਕਲੈਕਟਰ ਨੇ ਦੱਸਿਆ ਕਿ ਸਵੇਰੇ ਪੰਜ ਵਜੇ ਦੇ ਕਰੀਬ ਹਾਦਸਾ ਹੋਇਆ। ਲਗਪਗ 30 ਮਰੀਜ਼ਾਂ ਨੂੰ ਸੁਰੱਖਿਅਤ ਥਾਵਾਂ ‘ਤੇ ਭੇਜਿਆ ਗਿਆ ਹੈ ਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਅਜੇ ਅਸੀਂ ਪੂਰੀ ਬਿਲਡਿੰਗ ਖ਼ਾਲੀ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ, ਅੱਗ ਬੁੱਝ ਗਈ ਹੈ। ਅੱਗ ਲੱਗਣ ਦੀ ਵਜ੍ਹਾ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ ਪਰ ਅਜੇ ਕਾਰਨਾਂ ਦਾ ਪਤਾ ਲਾਉਣਾ ਹੋਵੇਗਾ।

ਪ੍ਰਧਾਨ ਮੰਤਰੀ ਮੋਦੀ ਨੇ ਮੁੱਖ ਮੰਤਰੀ ਨਾਲ ਕੀਤੀ ਗੱਲਬਾਤ

ਪ੍ਰਧਾਨ ਮੰਤਰੀ ਮੋਦੀ ਨੇ ਦੁੱਖ ਪ੍ਰਗਟ ਕਰਦਿਆਂ ਟਵੀਟ ਕਰ ਕੇ ਲਿਖਿਆ ਕਿ ਵਿਜੈਵਾੜਾ ‘ਚ ਇਕ ਕੋਵਿਡ ਕੇਂਦਰ ‘ਚ ਅੱਗ ਲੱਗਣ ‘ਤੇ ਦੁੱਖ। ਮੇਰੀਆਂ ਭਾਵਨਾਵਾਂ ਉਨ੍ਹਾਂ ਲੋਕਾਂ ਨਾਲ ਹੈ ਜਿਨ੍ਹਾਂ ਨੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਖੋਹ ਦਿੱਤਾ ਹੈ। ਮੈਂ ਦੁਆ ਕਰਦਾ ਹਾਂ ਕਿ ਜ਼ਖ਼ਮੀ ਜਲਦੀ ਤੋਂ ਜਲਦੀ ਠੀਕ ਹੋ ਜਾਣ। ਨਾਲ ਹੀ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਨਾਲ ਹਾਲਾਤਾਂ ਨੂੰ ਲੈ ਕੇ ਚਰਚਾ ਵੀ ਕੀਤੀ ਹੈ ਤੇ ਹਰ ਸੰਭਵ ਮਦਦ ਦਾ ਭਰੋਸਾ ਵੀ ਦਿੱਤਾ।

ਮੁੱਖ ਮੰਤਰੀ ਨੇ ਪ੍ਰਗਟ ਕੀਤਾ ਦੁੱਖ

ਮੁੱਖ ਮੰਤਰੀ ਜਗਨਮੋਹਨ ਰੈਡੀ ਨੇ ਅੱਗ ਲੱਗਣ ‘ਤੇ ਦੁੱਖ ਪ੍ਰਗਟ ਕੀਤਾ ਤੇ ਹਾਦਸੇ ਦੇ ਕਾਰਨਾਂ ਦੀ ਜਾਣਕਾਰੀ ਮੰਗੀ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਬਚਾਅ ਤੇ ਆਸ-ਪਾਸ ਦੇ ਹਸਪਤਾਲਾਂ ‘ਚ ਜ਼ਖ਼ਮੀਆਂ ਨੂੰ ਦਾਖ਼ਲ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ ਹਨ।

ਕਿਰਾਏ ‘ਤੇ ਲਿਆ ਸੀ ਹੋਟਲ

ਸੀਐੱਮਓ ਵੱਲੋਂ ਜਾਰੀ ਕੀਤੇ ਬਿਆਨ ‘ਚ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਹਾਦਸੇ ਦੇ ਕਾਰਨਾਂ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ, ਨਾਲ ਹੀ ਦੱਸਿਆ ਕਿ ਜਿਸ ਹੋਟਲ ‘ਚ ਅੱਗ ਲੱਗੀ ਹੈ, ਉਸ ਨੂੰ ਕਿਰਾਏ ‘ਤੇ ਲਿਆ ਗਿਆ ਸੀ ਤੇ ਨਿੱਜੀ ਹਸਪਤਾਲ ਵੱਲੋਂ ਇਸ ਦੀ ਕੋਰੋਨਾ ਵਾਇਰਸ ਮਰੀਜ਼ਾਂ ਦੇ ਇਲਾਜ ਲਈ ਵਰਤੋਂ ਕੀਤੀ ਜਾ ਰਹੀ ਸੀ।

Today Now News

RELATED ARTICLES
- Advertisment -

POPULAR POSTS