17.4 C
Chandigarh

TODAY NOW NEWS

Friday, March 20, 2026
HomeBREAKING NEWSਭਲਕੇ ਮੁੱਖ ਮੰਤਰੀ ਭਗਵੰਤ ਮਾਨ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਨਾਲ ਕਰਨਗੇ ਮੁਲਾਕਾਤ

ਭਲਕੇ ਮੁੱਖ ਮੰਤਰੀ ਭਗਵੰਤ ਮਾਨ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਨਾਲ ਕਰਨਗੇ ਮੁਲਾਕਾਤ

ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਲਕੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਉਪ ਰਾਸ਼ਟਰਪਤੀ ਐਮ. ਵੈਂਕਈਆ ਨਾਇਡੂ ਨਾਲ ਸ਼ਿਸ਼ਟਾਚਾਰ ਮੁਲਾਕਾਤ ਕਰਨਗੇ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੰਗਲਵਾਰ ਨੂੰ ਸਵੇਰੇ 11 ਵਜੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਦੁਪਹਿਰ 12:30 ਵਜੇ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਨਾਲ ਮੁਲਾਕਾਤ ਕਰਨਗੇ। ਤੁਹਾਨੂੰ ਦੱਸ ਦਈਏ ਕਿ ਹਾਲ ਹੀ ਵਿੱਚ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਜ਼ਬਰਦਸਤ ਜਿੱਤ ਮਿਲੀ ਹੈ। ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ 117 ਵਿੱਚੋਂ 92 ਸੀਟਾਂ ਜਿੱਤੀਆਂ ਹਨ।ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਮਾਨ ਨੇ ਕਈ ਅਹਿਮ ਫੈਸਲੇ ਲਏ ਹਨ। ਜਿਸ ਵਿੱਚ ਇੱਕ ਵਿਧਾਇਕ ਇੱਕ ਪੈਨਸ਼ਨ, ਭ੍ਰਿਸ਼ਟਾਚਾਰ ਨੂੰ ਰੋਕਣ ਲਈ ਹੈਲਪਲਾਈਨ ਨੰਬਰ, ਪ੍ਰਾਈਵੇਟ ਸਕੂਲਾਂ ਵਿੱਚ ਫੀਸਾਂ ਨਾ ਵਧਾਉਣ ਦਾ ਫੈਸਲਾ ਆਦਿ ਸ਼ਾਮਲ ਹਨ।ਇਸ ਤੋਂ ਇਲਾਵਾ 25 ਹਜ਼ਾਰ ਨੌਜਵਾਨਾਂ ਨੂੰ ਨੌਕਰੀ ਦੇਣ ਦਾ ਵਾਅਦਾ, ਇਸ ਦੇ ਨਾਲ ਹੀ 35 ਹਜ਼ਾਰ ਕੱਚੇ ਮੁਲਾਜ਼ਮ ਪੱਕੇ ਕਰਨ ਦਾ ਐਲਾਨ ਵੀ ਸ਼ਾਮਲ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਵਲੋਂ ਗਰੀਬਾਂ ਨੂੰ ਡੋਰ ਸਟੈਪ ਰਾਸ਼ਨ ਦੀ ਸੁਵਿਧਾ ਦਾ ਵੀ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਗੈਂਗਸਟਰਾਂ ਨੂੰ ਖਤਮ ਕਰਨ ਲਈ ਮਾਨ ਸਰਕਾਰ ਵਲੋਂ ਐਂਟੀ ਗੈਂਗਸਟਰ ਟਾਸਕ ਫੋਰਸ ਦਾ ਵੀ ਗਠਨ ਕੀਤਾ ਗਿਆ ਹੈ।

Today Now News

RELATED ARTICLES
- Advertisment -

POPULAR POSTS