17.4 C
Chandigarh

TODAY NOW NEWS

Friday, March 20, 2026
HomeBREAKING NEWSਜ਼ਿਲੇ ’ਚ ਅੱਜ 19 ਹੋਰ ਮਰੀਜ਼ ਹੋਏ ਸਿਹਤਯਾਬ -ਡਿਪਟੀ ਕਮਿਸ਼ਨਰ

ਜ਼ਿਲੇ ’ਚ ਅੱਜ 19 ਹੋਰ ਮਰੀਜ਼ ਹੋਏ ਸਿਹਤਯਾਬ -ਡਿਪਟੀ ਕਮਿਸ਼ਨਰ

ਮਾਨਸਾ, 11 ਫਰਵਰੀ : ਗੁਰਜੰਟ ਸਿੰਘ ਬਾਜੇਵਾਲੀਆ/ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਮਹਿੰਦਰ ਪਾਲ ਨੇ ਦੱਸਿਆ ਕਿ ਜ਼ਿਲੇ ਅੰਦਰ ਅੱਜ 19 ਹੋਰ ਵਿਅਕਤੀ ਸਿਹਤਯਾਬ ਹੋਏ ਹਨ। ਉਨਾਂ ਦੱਸਿਆ ਕਿ ਕੋਰੋਨਾ ਵਾਇਰਸ ਤੋਂ ਜ਼ਿਲਾ ਵਾਸੀਆਂ ਦੇ ਬਚਾਅ ਲਈ ਜ਼ਿਲੇ ਅੰਦਰ ਵੱਡੇ ਪੱਧਰ ’ਤੇ ਟੀਕਾਕਰਨ ਅਤੇ ਸੈਂਪਲਿੰਗ ਕੀਤੀ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲਾ ਮਾਨਸਾ ਵਿਖੇ 3,66,790 ਵਿਅਕਤੀਆਂ ਦੀ ਸੈਂਪਲਿੰਗ ਕੀਤੀ ਜਾ ਚੁੱਕੀ ਹੈ। ਉਨਾਂ ਦੱਸਿਆ ਕਿ ਹੁਣ ਤੱਕ ਜ਼ਿਲੇ ਅੰਦਰ 17 ਹਜ਼ਾਰ 206 ਕੇਸ ਪਾਜੀਟਿਵ ਪਾਏ ਗਏ ਹਨ, ਜਿਨਾਂ ਵਿੱਚੋਂ 16 ਹਜ਼ਾਰ 774 ਵਿਅਕਤੀ ਪੂਰੀ ਤਰਾਂ ਤੰਦਰੁਸਤ ਹੋ ਚੁੱਕੇ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲਾ ਵਾਸੀ ਆਪਣਾ ਮੁਕੰਮਲ ਟੀਕਾਕਰਨ ਜ਼ਰੂਰ ਕਰਵਾਉਣ ਕਿਉਂਕਿ ਟੀਕਾਕਰਨ ਹੀ ਇਸ ਵਾਇਰਸ ਤੋਂ ਬਚਣ ਦਾ ਸਾਧਨ ਹੈ। ਉਨਾਂ ਨਾਲ ਹੀ ਅਪੀਲ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ ’ਤੇ ਜਾਰੀ ਸਾਵਧਾਨੀਆਂ ਦੀ ਇੰਨ-ਬਿੰਨ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ।

Today Now News

RELATED ARTICLES
- Advertisment -

POPULAR POSTS