17.1 C
Chandigarh

TODAY NOW NEWS

Thursday, March 19, 2026
HomeBREAKING NEWSਸਿੱਧੂ ਮੁਸੇਵਾਲਾ ਦੇ ਕਤਲ ਮਾਮਲੇ ‘ਚ ਇੱਕ ਹੋਰ ਗ੍ਰਿਫ਼ਤਾਰੀ, ਮੁਲਜ਼ਮ ਨੇ ਹਥਿਆਰ...

ਸਿੱਧੂ ਮੁਸੇਵਾਲਾ ਦੇ ਕਤਲ ਮਾਮਲੇ ‘ਚ ਇੱਕ ਹੋਰ ਗ੍ਰਿਫ਼ਤਾਰੀ, ਮੁਲਜ਼ਮ ਨੇ ਹਥਿਆਰ…

ਲੁਧਿਆਣਾ: ਪੰਜਾਬ ਦੇ ਪ੍ਰਸਿੱਧ ਗਾਇਕ ਸਿੱਧੂ ਮੁਸੇਵਾਲਾ ਦੇ ਕਤਲ ਮਾਮਲੇ ‘ਚ ਨਿਤ ਨਵੇਂ ਖੁਲਾਸੇ ਹੋ ਰਹੇ ਹਨ। ਇਸੇ ਮਾਮਲੇ ‘ਚ ਪੁਲਿਸ ਨੇ ਸਤਬੀਰ ਸਿੰਘ ਨਾਂ ਦੇ ਇੱਕ ਸਖ਼ਸ਼ ਨੂੰ ਗ੍ਰਿਫਤਾਰ ਕੀਤਾ ਸੀ, ਜੋ ਕੇ ਅਜਨਾਲਾ ਦੇ ਤਲਵੰਡੀ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ, ਬੀਤੇ ਦਿਨੀਂ ਲੁਧਿਆਣਾ ਪੁਲਿਸ ਵਲੋਂ ਬਲਦੇਵ ਚੌਧਰੀ ਤੋਂ ਹੋਈ ਪੁੱਛਗਿੱਛ ਦੌਰਾਨ ਮੁਲਜ਼ਮ ਬਾਰੇ ਪਤਾ ਲੱਗਾ, ਜਿਸ ਦਿਨ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰਨਾ ਸੀ ਉਸ ਦਿਨ ਇਹ ਖਬਰ ਲੀਕ ਹੋ ਗਈ ਤੇ ਮੁਲਜ਼ਮ ਆਪਣੀ ਰਿਹਾਇਸ਼ ਤੋਂ ਫਰਾਰ ਹੋ ਗਿਆ, ਪਰ ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਵਲੋਂ ਵਰਤੀ ਗੱਡੀ ਦੀ ਤਫਤੀਸ਼ ਤੋਂ ਬਾਅਦ ਇਹ ਮੁਲਜ਼ਮ ਪੁਲਿਸ ਦੀ ਗ੍ਰਿਫਤ ਚ ਬੀਤੇ ਦਿਨ ਆ ਗਿਆ, ਜਿਸ ਨੂੰ ਲੁਧਿਆਣਾ ਦੇ ਜਲੰਧਰ ਬਾਈਪਾਸ ਨੇੜੇ ਫੜਿਆ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਡਾਕਟਰ ਕੌਸਤੁਭ ਸ਼ਰਮਾ ਨੇ ਦੱਸਿਆ ਕਿ ਸਿੱਧੂ ਮੁਸੇਵਾਲਾ ਕਤਲ ਮਾਮਲੇ ਚ ਉਨ੍ਹਾਂ ਨੂੰ ਹਥਿਆਰਾਂ ਦੀ ਸਪਲਾਈ ਨੂੰ ਲੈਕੇ ਇਕ ਲਿੰਕ ਮਿਲਿਆ ਸੀ, ਜਿਸ ਵਿੱਚ ਉਨ੍ਹਾਂ ਨੇ ਬੀਤੇ ਦਿਨੀਂ ਬਲਦੇਵ ਚੌਧਰੀ ਨਾਮ ਦੇ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਸੀ।ਉਹਨਾਂ ਨੇ ਦੱਸਿਆ ਕਿ ਬਲਦੇਵ ਦੀ ਨਿਸ਼ਾਨਦੇਹੀ ‘ਤੇ ਪੁਲਿਸ ਨੂੰ 2 ਹਥਿਆਰ ਵੀ ਮਿਲੇ ਸੀ। ਇਸੇ ਮਾਮਲੇ ‘ਚ ਸਤਬੀਰ ਨਾਂ ਦੇ ਮੁਲਜ਼ਮ ਨੂੰ ਉਨ੍ਹਾਂ ਨੇ ਗ੍ਰਿਫਤਾਰ ਕੀਤਾ, ਉਨ੍ਹਾਂ ਦੱਸਿਆ ਕਿ ਇਹ ਅਜਨਾਲਾ ਦਾ ਰਹਿਣ ਵਾਲਾ ਹੈ ਤੇ ਸਿੱਧੂ ਮੁਸੇਵਾਲੇ ਦੇ ਕਤਲ ਤੋਂ ਪਹਿਲਾਂ ਬਠਿੰਡਾ ਨੇੜੇ ਇੱਕ ਪੈਟਰੋਲ ਪੰਪ ‘ਤੇ ਇਨ੍ਹਾਂ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਹਥਿਆਰਾਂ ਦਾ ਇੱਕ ਬੈਗ ਵੀ ਓਥੇ ਸਪਲਾਈ ਕੀਤਾ ਅਤੇ ਪੁਲਿਸ ਨੂੰ ਇਸ ਗੱਲ ਦਾ ਸ਼ੱਕ ਹੈ ਕੇ ਕਤਲ ਮਾਮਲੇ ‘ਚ ਸ਼ਾਮਿਲ ਸ਼ਾਰਪ ਸ਼ੂਟਰ ਨੂੰ ਇਹ ਹਥਿਆਰ ਦਿੱਤੇ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁਲਜ਼ਮਾਂ ਦੇ ਕੈਨੇਡਾ ਬੈਠੇ ਗੋਲਡੀ ਬਰਾੜ ਨਾਲ ਵੀ ਲਿੰਕ ਹਨ।

Today Now News

RELATED ARTICLES
- Advertisment -

POPULAR POSTS