17.4 C
Chandigarh

TODAY NOW NEWS

Friday, March 20, 2026
HomeWEIRD NEWSਇੱਕ ਹੋਰ ਵਿਆਹੁਤਾ ਹੋਈ ਸਹੁਰਿਆਂ ਦੀ ਤਸ਼ੱਦਦ ਦੀ ਸ਼ਿਕਾਰ : ਪੱਖੀ ਨਾਲ...

ਇੱਕ ਹੋਰ ਵਿਆਹੁਤਾ ਹੋਈ ਸਹੁਰਿਆਂ ਦੀ ਤਸ਼ੱਦਦ ਦੀ ਸ਼ਿਕਾਰ : ਪੱਖੀ ਨਾਲ ਫਾਹਾ ਲੈ ਕੀਤੀ ਜੀਵਨ ਲੀਲਾ ਸਮਾਪਤ

ਪੁਲਿਸ ਵੱਲੋਂ ਮ੍ਰਿਤਕਾ ਦੇ ਪਤੀ, ਸਹੁਰੇ ਅਤੇ ਦਿਓਰ ਵਿਰੁੱਧ ਮਾਮਲਾ ਦਰਜ਼ : ਦੋਸ਼ੀ ਫਿਲਹਾਲ ਫਰਾਰ

ਧਾਰੀਵਾਲ (ਬਿਊਰੋ) : ਇਕ 35 ਸਾਲਾ ਵਿਆਹੁਤਾ ਨੇ ਆਪਣੇ ਸਹੁਰਿਆਂ ਤੋਂ ਤੰਗ ਆ ਕੇ ਫਾਹਾ ਲੈ ਕੇ ਜੀਵਨ ਲੀਲ੍ਹਾ ਸਮਾਪਤ ਕਰ ਲਈ। ਪੁਲਿਸ ਨੇ ਮਿ੍ਰਤਕਾ ਦੇ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ ਅੱਜ ਪਤੀ ਸਮੇਤ ਤਿੰਨ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਮੁਲਜ਼ਮ ਫ਼ਰਾਰ ਹਨ। ਇਹ ਘਟਨਾ ਥਾਣਾ ਘੁੰਮਣ ਕਲਾਂ ਅਧੀਨ ਆਉਂਦੇ ਪਿੰਡ ਵੜੈਚ ਦੀ ਹੈ

ਸੁੱਚਾ ਸਿੰਘ ਪੁੱਤਰ ਹਜ਼ਾਰਾ ਸਿੰਘ ਵਾਸੀ ਥੇਹ ਤਿੱਖਾ ਨੇ ਪੁਲਿਸ ਨੂੰ ਦਰਜ ਕਰਵਾਈ ਸ਼ਿਕਾਇਤ ’ਚ ਦੱਸਿਆ ਕਿ 11 ਸਾਲ ਪਹਿਲਾਂ ਉਸ ਦੀ ਧੀ ਮਨਦੀਪ ਕੌਰ ਦਾ ਵਿਆਹ ਵੜੈਚ ਵਾਸੀ ਮਲਕੀਤ ਸਿੰਘ ਨਾਲ ਹੋਇਆ ਸੀ। ਉਨ੍ਹਾਂ ਦਾ ਇਕ ਪੁੱਤ ਵੀ ਹੈ। ਵਿਆਹ ਤੋਂ ਇਕ ਸਾਲ ਬਾਅਦ ਮਲਕੀਤ ਸਿੰਘ ਇੰਗਲੈਂਡ ਚਲਾ ਗਿਆ ਸੀ, ਜੋ ਕਿ ਅਜੇ ਤਕ ਵਾਪਸ ਨਹੀਂ ਆਇਆ।

ਕੁਝ ਸਮੇਂ ਬਾਅਦ ਮੁਲਜ਼ਮ ਮਲਕੀਤ ਸਿੰਘ ਨੇ ਉਸ ਦੀ ਧੀ ਨੂੰ ਫੋਨ ਜ਼ਰੀਏ ਤੰਗ ਕਰਨਾ ਸ਼ੁਰੂ ਕਰ ਦਿੱਤਾ, ਜਦਕਿ ਉਸ ਦਾ ਪਿਤਾ ਸੁੱਚਾ ਸਿੰਘ ਤੇ ਭਰਾ ਹਰਪ੍ਰੀਤ ਸਿੰਘ ਵੀ ਮਨਦੀਪ ਨੂੰ ਪਰੇਸ਼ਾਨ ਕਰਨ ਲੱਗੇ। ਉਨ੍ਹਾਂ ਤੋਂ ਤੰਗ ਆ ਕੇ ਉਸ ਨੇ ਕਮਰੇ ’ਚ ਪੱਖੇ ਨਾਲ ਫਾਹਾ ਲੈ ਕੇ ਜੀਵਨ ਲੀਲ੍ਹਾ ਸਮਾਪਤ ਕਰ ਲਈ। ਉਧਰ, ਐੱਸਆਈ ਰਣਦੀਪ ਕੌਰ ਦਾ ਕਹਿਣਾ ਹੈ ਕਿ ਮਿ੍ਤਕਾ ਦੇ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।

Today Now News

RELATED ARTICLES
- Advertisment -

POPULAR POSTS