17.1 C
Chandigarh

TODAY NOW NEWS

Thursday, March 19, 2026
HomeBREAKING NEWSਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਪੇਸ਼ੀ ਅੱਜ

ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਪੇਸ਼ੀ ਅੱਜ

ਚੰਡੀਗੜ੍ਹ: ਸਾਬਕਾ ਮੰਤਰੀ ਸਾਧੂ ਸਿੰਘ ਨੂੰ 3 ਦਿਨਾਂ ਦੇ ਪੁਲਿਸ ਰਿਮਾਂਡ ਤੋਂ ਬਾਅਦ ਅੱਜ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ। ਦੱਸ ਦਈਏ ਕਿ ਸਾਬਕਾ ਮੰਤਰੀ ਦੀ ਗ੍ਰਿਫਤਾਰੀ ਤੋਂ ਬਾਅਦ ਵਿਜੀਲੈਂਸ ਨੇ ਧਰਮਸੋਤ ਨੂੰ ਮੁਹਾਲੀ ਕੋਰਟ ਵਿੱਚ ਪੇਸ਼ ਕੀਤਾ ਸੀ, ਜਿਥੇ ਕੋਰਟ ਨੇ ਧਰਮਸੋਤ ਦਾ 3 ਦਿਨ ਦਾ ਪੁਲਿਸ ਰਿਮਾਂਡ ਦਿੱਤਾ ਸੀ।7 ਜੂਨ ਨੂੰ ਹੋਈ ਸੀ ਗ੍ਰਿਫ਼ਤਾਰੀ: ਦੱਸ ਦਈਏ ਕਿ ਜੰਗਲਾਤ ਵਿਭਾਗ ਵਿੱਚ ਘੁਟਾਲੇ (Scams in the forest department) ਮਾਮਲੇ ਵਿੱਚ ਵਿਜੀਲੈਂਸ ਨੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ 7 ਜੂਨ ਨੂੰ ਗ੍ਰਿਫ਼ਤਾਰ ਕੀਤਾ ਸੀ। ਸਾਬਕਾ ਮੰਤਰੀ ਨੂੰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਅਮਲੋਹ ਸਥਿਤ ਉਨ੍ਹਾਂ ਦੇ ਨਿਵਾਸ ਸਥਾਨ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਉਥੇ ਹੀ ਇਸੇ ਮਾਮਲੇ ਵਿੱਚ ਕਾਂਗਰਸੀ ਆਗੂ ਸੰਗਤ ਸਿੰਘ ਗਿਲਜੀਆਂ ਖਿਲਾਫ ਵੀ ਪਰਚਾ ਦਰਜ ਕੀਤਾ ਗਿਆ ਹੈ।ਜੰਗਲਾਤ ਵਿਭਾਗ ਵਿੱਚ ਘੁਟਾਲੇ ਦੇ ਲੱਗੇ ਨੇ ਇਲਜ਼ਾਮ: ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ’ਤੇ ਜੰਗਤਾਲ ਵਿਭਾਗ ਵਿੱਚ ਘੁਟਾਲਾ ਕਰਨ ਦੇ ਇਲਜ਼ਾਮ ਲੱਗੇ ਹਨ। ਦੱਸ ਦਈਏ ਕਿ ਇਲਜ਼ਾਮ ਲੱਗੇ ਹਨ ਕਿ ਸਾਬਕਾ ਮੰਤਰੀ ਧਰਮਸੋਤ ਨੇ ਦਰਖ਼ਤ ਵੱਢਣ ਤੋਂ ਲੈ ਕੇ ਬੂਟੇ ਲਗਾਉਣ ਤਕ ਹਰ ਪਾਸੇ ਤੋਂ ਕਮਿਸ਼ਨ ਲਈ ਸੀ। ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸਮੇਂ ਸਾਧੂ ਸਿੰਘ ਧਰਮਸੋਤ ਮੰਤਰੀ ਸਨ।ਸਕਾਲਰਸ਼ਿਪ ਘੁਟਾਲੇ ਦੇ ਵੀ ਲੱਗੇ ਸਨ ਇਲਜ਼ਾਮ: ਦੱਸ ਦਈਏ ਕਿ ਕਥਿਤ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ‘ਚ ਕਾਂਗਰਸ ਦੀ ਕੈਪਟਨ ਅਮਰਿੰਦਰ ਦੀ ਸਰਕਾਰ ਸਮੇਂ ਪੰਜਾਬ ਦੀ ਵਜ਼ੀਰੀ ‘ਚ ਸ਼ਾਮਲ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਨਾਮ ਸਾਹਮਣੇ ਆਇਆ ਸੀ। ਉਨ੍ਹਾਂ ‘ਤੇ ਸ਼ਕਾਲਰਸ਼ਿਪ ਦੇ 63.91 ਕਰੋੜ ਦੇ ਘੁਟਾਲੇ ਦੇ ਇਲਜ਼ਾਮ ਲੱਗੇ ਸਨ, ਪਰ ਪੰਜਾਬ ਸਰਕਾਰ ਵਲੋਂ ਤਿੰਨ ਮੈਂਬਰੀ ਕਮੇਟੀ ਬਣਾ ਕੇ ਸਾਧੂ ਸਿੰਘ ਧਰਮਸੋਤ ਨੂੰ ਕਲੀਨ ਚਿੱਟ ਦੇ ਦਿੱਤੀ ਗਈ ਸੀ।ਨਾਭਾ ਤੋਂ ਲੜਦੇ ਰਹੇ ਚੋਣ: ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਕਾਂਗਰਸ ਦੀ ਟਿਕਟ ਤੋਂ ਨਾਭਾ ਤੋਂ ਚੋਣ ਲੜਕੇ ਆ ਰਹੇ ਹਨ। ਦੱਸ ਦਈਏ ਕਿ ਸਾਧੂ ਸਿੰਘ ਧਰਮਸੋਤ ਕੈਪਟਨ ਅਮਰਿੰਦਰ ਸਿੰਘ ਸਰਕਾਰ ਸਮੇਂ ਉਹਨਾਂ ਨੇ ਬਹੁਤ ਨੇੜੇ ਸਨ ਤੇ ਜਦੋਂ ਹੀ ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦਿੱਤਾ ਤਾਂ ਸਾਧੂ ਸਿੰਘ ਧਰਮਸੋਤ ਨੂੰ ਵੀ ਕਾਂਗਰਸ ਨੇ ਮੰਤਰੀ ਦੀ ਕੁਰਸੀ ਤੋਂ ਲਾਹ ਦਿੱਤਾ ਸੀ।

Today Now News

RELATED ARTICLES
- Advertisment -

POPULAR POSTS