17.4 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਮਨਮੋਹਨ ਸਿੰਘ ਰੱਲੀ ਭਾਰਤੀ ਕਿਸਾਨ ਮੰਚ ਏਕਤਾ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ...

ਮਨਮੋਹਨ ਸਿੰਘ ਰੱਲੀ ਭਾਰਤੀ ਕਿਸਾਨ ਮੰਚ ਏਕਤਾ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਅੰਨਦਾਤੇ ਦਾ ਇਹ ਅੰਦੋਲਨ ਦੁਨੀਆਂ ਭਰ ਵਿੱਚ ਗੂੰਜੇਗਾ ਅਤੇ ਜਿੱਤ ਪ੍ਰਾਪਤ ਕਰਕੇ ਹੀ ਕਿਸਾਨ ਘਰਾਂ ਨੂੰ ਪਰਤੇਗਾ : ਬੂਟਾ ਸਿੰਘ ਸਾਦੀਪੁਰ

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਭਾਰਤੀ ਕਿਸਾਨ ਮੰਚ ਏਕਤਾ ਸਾਦੀਪੁਰ ਦੇ ਰਾਸ਼ਟਰੀ ਪ੍ਰਧਾਨ ਬੂਟਾ ਸਿੰਘ ਸਾਦੀਪੁਰ ਅੱਜ ਬੁਢਲਾਡਾ ਦੇ ਬੱਸ ਸਟੈਂਡ ਨੇੜੇ ਸਥਿਤ ਨੋਵੀ ਪਾਤਸ਼ਾਹੀ ਗੁਰਦੁਆਰਾ ਸਾਹਿਬ ਵਿਖੇ ਅੱਜ ਉਹ ਦਿੱਲੀ ਮੋਰਚੇ ਲਈ ਲੋਕਾਂ ਨੂੰ ਪ੍ਰੇਰਿਤ ਕਰਨ ਅਤੇ ਜਥੇਬੰਦੀ ਦੀਆਂ ਨਿਯੁਕਤੀਆਂ ਕਰਨ ਲਈ ਪਹੁੰਚੇ ਹੋਏ ਸਨ। ਇਸ ਮੌਕੇ ਉਨ੍ਹਾਂ ਮਨਮੋਹਨ ਸਿੰਘ ਰੱਲੀ ਪ੍ਰਧਾਨ ਟਰੱਕ ਓਪਰੇਟਰ ਐਸੋਸੀਏਸ਼ਨ ਬੁਢਲਾਡਾ ਨੂੰ ਜਥੇਬੰਦੀ ਪੰਜਾਬ ਦਾ ਸੀਨੀਅਰ ਮੀਤ ਪ੍ਰਧਾਨ, ਜਸਵੀਰ ਸਿੰਘ ਜੱਸੀ ਨੂੰ ਜਿਲ੍ਹੇ ਦਾ ਪ੍ਰਧਾਨ, ਬਿੱਟੂ ਬੋਹਾ ਨੂੰ ਪੰਜਾਬ ਦਾ ਜਰਨਲ ਸਕੱਤਰ ਅਤੇ ਗੁਰਜੀਤ ਕੌਰ ਮਹਿਲਾ ਵਿੰਗ ਜਿਲ੍ਹਾ ਜਥੇਬੰਦੀ ਦਾ ਪ੍ਰਧਾਨ ਨਿਯੂਕਤ ਕੀਤਾ ਹੈ। ਇਸੇ ਦੌਰਾਨ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਸਿਆਸੀ ਪਾਰਟੀਆਂ ਦੇ ਨੇਤਾਵਾਂ ਨੂੰ ਆਪਣੇ ਵਰਕਰਾਂ ਸਮੇਤ ਦਿੱਲੀ ਮੋਰਚੇ ਵਿੱਚ ਪਹੁੰਚ ਕੇ ਕਿਸਾਨ ਅੰਦੋਲਨ ਦੀ ਹਮਾਇਤ ਕਰਨੀ ਚਾਹੀਦੀ ਹੈ ਤਾਂ ਜੋ ਕੇਂਦਰ ਸਰਕਾਰ ਦੇ ਖਿਲਾਫ ਦਬਾਅ ਬਣਾ ਕੇ ਖੇਤੀ ਕਾਨੂੰਨਾਂ ਨੂੰ ਲੈ ਕੇ ਵਿੱਢੀ ਗਈ ਲੜਾਈ ਵਿੱਚ ਜਿੱਤ ਪ੍ਰਾਪਤ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਦੇਸ਼ ਦੇ ਅੰਨਦਾਤੇ ਦਾ ਇਹ ਅੰਦੋਲਨ ਦੁਨੀਆਂ ਭਰ ਵਿੱਚ ਗੂੰਜੇਗਾ ਅਤੇ ਜਿੱਤ ਪ੍ਰਾਪਤ ਕਰਕੇ ਹੀ ਕਿਸਾਨ ਘਰਾਂ ਨੂੰ ਪਰਤੇਗਾ। ਉਨ੍ਹਾਂ ਕਿਹਾ ਕਿ ਹਰ ਕਿਸਾਨ, ਹਰ ਜਥੇਬੰਦੀ ਦੇ ਆਗੂ ਅਤੇ ਹਰ ਸਿਆਸੀ ਪਾਰਟੀਆਂ ਦੇ ਨੇਤਾਵਾਂ ਨੂੰ ਦਿੱਲੀ ਮੋਰਚੇ ਵਿੱਚ ਸਮੂਲੀਅਤ ਕਰਨੀ ਚਾਹੀਦੀ ਹੈ, ਜਿਸ ਨਾਲ ਇਸ ਅੰਦੋਲਨ ਨੂੰ ਹੋਰ ਬਲ ਮਿਲੇਗਾ। ਉਨ੍ਹਾਂ ਇਹ ਵੀ ਕਿਹਾ ਕਿ ਦੇਸ਼ ਦੀ ਹਰ ਸਿਆਸੀ ਪਾਰਟੀ ਦੇ ਆਗੂ ਨੂੰ ਆਪਣੇ ਵਰਕਰ ਲੈ ਕੇ ਦਿੱਲੀ ਵਿਖੇ ਮੋਰਚੇ ਵਿੱਚ ਸ਼ਾਮਿਲ ਹੋਣਾ ਚਾਹੀਦਾ ਹੈ। ਸਾਦੀਪੁਰ ਨੇ ਕਿਹਾ ਕਿ ਜੇਕਰ ਇਸ ਅਪੀਲ ਨੂੰ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਮਨਜੂਰ ਨਾ ਕੀਤਾ ਤਾਂ ਇਨ੍ਹਾਂ ਦਾ ਪਿੰਡਾਂ ਵਿੱਚ ਡਟਵਾਂ ਵਿਰੋਧ ਕੀਤਾ ਜਾਵੇਗਾ ਅਤੇ ਪਿੰਡਾਂ ਵਿੱਚ ਇਨ੍ਹਾਂ ਦਾ ਵੜਣਾ ਬੰਦ ਕੀਤਾ ਜਾਵੇਗਾ ਕਿਉਂਕਿ ਦੇਸ਼ ਦੀ ਕਿਸਾਨੀ ਅੱਜ ਰੋ ਕੁਰਲਾ ਰਹੀ ਹੈ ਅਤੇ ਹਰ ਬੰਦੇ ਤੋਂ ਉਹ ਹਮਾਇਤ ਮੰਗ ਰਹੀ ਹੈ। ਦੇਸ਼ ਦੇ ਸਿਆਸਤਦਾਨ ਅੱਜ ਵੀ ਪਿੰਡਾਂ ਅਤੇ ਸ਼ਹਿਰਾਂ ਵਿੱਚ ਮੀਟਿੰਗਾਂ ਅਤੇ ਰੈਲੀਆਂ ਕਰਕੇ ਸਿਆਸੀ ਰੋਟੀਆਂ ਸੇਕ ਰਹੇ ਹਨ, ਜਿਸ ਨੂੰ ਜਥੇਬੰਦੀ ਬਰਦਾਸ਼ਤ ਨਹੀਂ ਕਰੇਗੀ। ਇਸ ਮੌਕੇ ਇਸ ਮੌਕੇ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਪਰਮਦੀਪ ਸਿੰਘ ਮਾਨ, ਨਵਜੋਤ ਸਿੰਘ ਜੌਤੀ ਪ੍ਰਧਾਨ ਸੰਗਰੂਰ, ਸੋਨੂੰ ਚੰਦਰ, ਗੁਰਬਾਜ ਸਿੰਘ ਜਿਲ੍ਹਾ ਪ੍ਰਧਾਨ ਪਟਿਆਲਾ, ਸੁੱਖੀ ਸਿੰਘਪੁਰਾ, ਵਿੱਕੀ ਜਖੇਪਲ, ਗੁਰਪ੍ਰੀਤ ਸਿੰਘ ਰੱਲੀ, ਸੰਦੀਪ ਰੱਲੀ ਵੀ ਮੌਜੂਦ ਸਨ।

Today Now News

RELATED ARTICLES
- Advertisment -

POPULAR POSTS