16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਕਣਕ ਖਰੀਦਣ ਲਈ ਸਾਰੇ ਢੁਕਵੇ ਪ੍ਰਬੰਧ ਕੀਤੇ -- ਜ਼ਿਲ੍ਹਾ ਮੰਡੀ ਅਫਸਰ

ਕਣਕ ਖਰੀਦਣ ਲਈ ਸਾਰੇ ਢੁਕਵੇ ਪ੍ਰਬੰਧ ਕੀਤੇ — ਜ਼ਿਲ੍ਹਾ ਮੰਡੀ ਅਫਸਰ

ਸ੍ਰੀ ਮੁਕਤਸਰ ਸਾਹਿਬ, 1 ਅਪ੍ਰੈਲ
ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਵਿੱਚ ਕਣਕ ਖਰੀਦਣ ਦੇ ਉਚੇਚੇ ਪ੍ਰਬੰਧ ਕਰਨ ਲਈ ਐਡੀਸ਼ਨਲ ਡਿਪਟੀ ਕਮਿਸ਼ਨਰ ਸ. ਸੁਰਿੰਦਰ ਸਿੰਘ ਢਿਲੋਂ ਨੇ ਵੱਖ ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਦਫਤਰ ਡਿਪਟੀ ਕਮਿਸ਼ਨਰ ਵਿਖੇ ਮੀਟਿੰਗ ਕੀਤੀ ।
ਮੀਟਿੰਗ ਦੀ ਪ੍ਰਧਾਨਗੀ ਕਰਦਿੰਦਿਆਂ ਸ. ਢਿਲੋਂ ਨੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਲ੍ਹੇ ਵਿੱਚ ਕਣਕ ਦੀ ਫਸਲ ਖਰੀਦਣ ਲਈ ਮਾਰਕੀਟ ਕਮੇਟੀਆਂ ਵਲੋਂ ਢੁਕਵਾਂ ਪ੍ਰਬੰਧ ਕੀਤਾ ਜਾਣ ਤਾਂ ਜੋ ਕਿਸਾਨਾਂ ਨੂੰ ਕਣਕ ਵੇਚਣ ਸਮੇਂ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਪਾਵਰ ਕਾਮ ਨੂੰ ਹਦਾਇਤ ਕੀਤੀ ਕਿ ਕਣਕ ਦੀ ਖਰੀਦ ਸੀਜ਼ਨ ਦੋਰਾਨ ਬਿਜਲੀ ਦੀ 24 ਘੰਟੇ ਸਪਲਾਈ ਯਕੀਨੀ ਬਣਾਈ ਜਾਵੇ।
ਸ੍ਰੀ ਗੌਰਵ ਗਰਗ ਜ਼ਿਲ੍ਹਾ ਮੰਡੀ ਅਫ਼ਸਰ ਨੇ ਕਿਸਾਨ ਨੂੰ ਅਪੀਲ ਕੀਤੀ ਕਿ ਅਨਾਜ ਮੰਡੀਆਂ ਵਿਚ ਕਣਕ ਸਾਫ ਸੁਥਰੀ ਅਤੇ ਸੁੱਕੀ ਲੈ ਕੇ ਆਉਣ ਤਾਂ ਜੋ ਉਹਨਾ ਨੂੰ ਅਪਣੀ ਫਸਲ ਵੇਚਣ ਸਬੰਧੀ ਕੋਈ ਪ੍ਰੇਸਾਨੀ ਪੇਸ਼ ਨਾ ਆਵੇ।
ਇਸ ਮੋਕੇ ਤੇ ਹਿਮਾਂਸੂ ਕੁੱਕੜ ਜਿਲ੍ਹਾ ਫੂਡ ਅਤੇ ਸਪਲਾਈ ਕੰਟਰੋਲਰ ਨੇ ਦੱਸਿਆ ਕਿ ਜਿਲ੍ਹੇ ਵਿਚ 70 ਪ੍ਰਤੀਸ਼ਤ ਬਾਰਦਾਨਾ ਪਹੁੰਚ ਚੁੱਕਾ ਹੈ ਅਤੇ ਜਲਦੀ ਹੀ 30 ਪ੍ਰਤੀਸ਼ਤ ਬਾਰਦਾਨਾ ਹੋਰ ਪਹੁੰਚ ਜਾਵੇਗਾ ਤਾਂ ਜੋ ਕਣਕ ਦੇ ਸੀਜ਼ਨ ਦੋਰਾਨ ਬਾਰਦਾਨੇ ਦੀ ਕੋਈ ਕਮੀ ਪੇਸ਼ ਨਹੀਂ ਆਵੇਗੀ।
ਇਸ ਮੀਟਿੰਗ ਵਿੱਚ ਕੱਚਾ ਆੜਤੀਆ ਐਸੋਸੀਏਸ਼ਨ ਦੇ ਆਹੁਦੇਦਾਰਾਂ ਨੇ ਵੀ ਭਾਗ ਲਿਆ।

Today Now News

RELATED ARTICLES
- Advertisment -

POPULAR POSTS