17.4 C
Chandigarh

TODAY NOW NEWS

Friday, March 20, 2026
HomeBREAKING NEWSਪੰਜਾਬ ਦੇ ਸਿੱਖਿਆ ਮੰਤਰੀ ਬਨਣ ਤੇ ਗੁਰਮੀਤ ਸਿੰਘ ਮੀਤ ਹੇਅਰ ਨੂੰ...

ਪੰਜਾਬ ਦੇ ਸਿੱਖਿਆ ਮੰਤਰੀ ਬਨਣ ਤੇ ਗੁਰਮੀਤ ਸਿੰਘ ਮੀਤ ਹੇਅਰ ਨੂੰ ਪੰਜਾਬ ਦੇ ਈਟੀਟੀ ਅਧਿਆਪਕਾਂ ਦੀ ਅਵਾਜ਼ ਜਸਵਿੰਦਰ ਸਿੰਘ ਸਿੱਧੂ ਵੱਲੋਂ ਨਿੱਘੀ ਮੁਬਾਰਕਬਾਦ।

ਚੰਡੀਗੜ੍ਹ, 22 ਮਾਰਚ: ਪੰਜਾਬ ਦੇ ਈਟੀਟੀ ਅਧਿਆਪਕਾਂ ਦੀ ਅਵਾਜ਼ ਜਸਵਿੰਦਰ ਸਿੰਘ ਸਿੱਧੂ ਵੱਲੋਂ ਨਵੇਂ ਬਣੇ ਸਿੱਖਿਆ ਮੰਤਰੀ ਮੀਤ ਹੇਅਰ ਨੂੰ ਮੁਬਾਰਕਾਂ ਦਿੰਦੇ ਹੋਏ ਕਿਹਾ ਕਿ ਸਾਨੂੰ ਮਾਣ ਹੈ ਕਿ ਸਿੱਖਿਆ ਦਾ ਅਹਿਮ ਮਹਿਕਮਾ ਇੱਕ ਨੌਜਵਾਨ ਵਿਅਕਤੀ ਦੇ ਹੱਥ ਵਿੱਚ ਆਇਆ ਹੈ, ਜਿੰਨ੍ਹਾਂ ਤੋਂ ਪੰਜਾਬ ਦੇ ਮੁਲਾਜ਼ਮਾਂ ਤੇ ਬੇਰੁਜ਼ਗਾਰਾਂ ਨੂੰ ਬਹੁਤ ਵੱਡੀਆਂ ਆਸਾਂ ਹਨ। ਇੱਥੇ ਇਹ ਵੀ ਵਰਣਨਯੋਗ ਹੈ ਕਿ ਗੁਰਮੀਤ ਸਿੰਘ ਮੀਤ ਹੇਅਰ ਮਹਿਜ਼ 32 ਸਾਲ ਦੀ ਉਮਰ ਵਿੱਚ ਹੀ ਸਿੱਖਿਆ ਮੰਤਰੀ ਬਣ ਗਏ ਹਨ, ਜੋ ਵੀ ਵੱਡੀ ਗੱਲ ਹੈ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਚੌਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜ਼ਰੀਵਾਲ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਤਹਿਤ ਜਸਵਿੰਦਰ ਸਿੰਘ ਸਿੱਧੂ ਵੱਲੋਂ ਲੱਗਭੱਗ ਅੱਧੇ ਪੰਜਾਬ ਦੇ ਵਿਧਾਨ ਸਭਾ ਹਲਕਿਆਂ ਦਾ ਦੌਰਾ ਕਰ ਕੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਧੂੰਆਂ-ਧਾਰ ਪ੍ਰਚਾਰ ਕੀਤਾ ਸੀ। ਜਿਸ ਤਹਿਤ ਮੀਤ ਹੇਅਰ ਦੇ ਹਲਕੇ ਵਿੱਚ ਵੀ ਆਪਣਾ ਵੱਡਾ ਯੋਗਦਾਨ ਪਾਇਆ ਸੀ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਜਸਵਿੰਦਰ ਸਿੰਘ ਸਿੱਧੂ ਨੂੰ ਆਮ ਆਦਮੀ ਪਾਰਟੀ ਵਿੱਚ ਲਿਆਉਣ ਲਈ ਨਵੇਂ ਬਣੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਆਮ ਆਦਮੀ ਪਾਰਟੀ ਦੇ ਬੁਢਲਾਡਾ ਹਲਕੇ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਦਾ ਵੱਡਾ ਰੋਲ ਸੀ। ਇਸ ਮੌਕੇ ਜਸਵਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਅਸੀਂ ਆਸ ਕਰਦੇ ਹਾਂ ਕਿ ਨਵੇਂ ਸਿੱਖਿਆ ਮੰਤਰੀ ਰਾਜ ਦੇ ਮੁਲਾਜ਼ਮਾਂ ਦੀਆਂ ਸਾਰੀਆਂ ਮੰਗਾਂ, ਕੱਚੇ ਅਧਿਆਪਕਾਂ ਨੂੰ ਪੱਕੇ ਕਰਨਾ ਅਤੇ ਪੁਰਾਣੀ ਪੈਨਸ਼ਨ ਆਦਿ ਤੇ ਖਰਾ ਉਤਰਨਗੇ।

Today Now News

RELATED ARTICLES
- Advertisment -

POPULAR POSTS