
ਮਾਨਸਾ, 17 ਸਤੰਬਰ (ਗੁਰਜੰਟ ਸਿੰਘ ਬਾਜੇਵਾਲੀਆ) ਡਾ,ਨਰਿੰਦਰ ਭਾਰਗਵ, ਆਈ,ਪੀ,ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਅਸਰਦਾਰ ਢੰਗ ਨਾਲ ਕਾਰਵਾਈ ਕਰਦਿਆਂ ਐਨ,ਡੀ,ਪੀ,ਐਸ,ਐਕਟ ਅਤੇ ਆਬਕਾਰੀ ਐਕਟ ਤਹਿਤ ਮੁਕੱਦਮੇ ਦਰਜ਼ ਕਰਕੇ ਬਰਾਮਦਗੀ ਕਰਵਾਉਣ ਵਿੱਚ ਸਫਲਤਾਂ ਹਾਸਲ ਕੀਤੀ ਗਈ ਹੈ। ਸੀ,ਆਈ,ਏ, ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਦਿਨੇਸ਼ ਕੁਮਾਰ ਉਰਫ ਦੀਨੂ ਪੁੱਤਰ ਜਤਿੰਦਰ ਸਿੰਘ ਵਾਸੀ ਬਰਨਾਲਾ ਅਤੇ ਹਰਦੀਪ ਸਿੰਘ ਉਰਫ ਦੀਪ ਪੁੱਤਰ ਗੁਰਨੈਬ ਸਿੰਘ ਵਾਸੀ ਪਿੱਥੋ ਨੂੰ ਕਾਬੂ ਕਰਕੇ 35 ਨਸ਼ੀਲੀਆਂ ਸੀਸ਼ੀਆਂ ਅਤੇ 350 ਨਸ਼ੀਲੀਆਂ ਗੋੋਲੀਆਂ ਬਰਾਮਦ ਹੋੋਣ ਤੇ ਉਹਨਾਂ ਦੇ ਵਿਰੁੱਧ ਥਾਣਾ ਸਿਟੀ^2 ਮਾਨਸਾ ਵਿਖੇ ਐਨ,ਡੀ,ਪੀ,ਐਸ, ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਥਾਣਾ ਬਰੇਟਾ ਦੀ ਪੁਲਿਸ ਪਾਰਟੀ ਨੇ ਬੁੱਧੂ ਸਿੰਘ ਪੁੱਤਰ ਸਿੰਗਾਰਾ ਸਿੰਘ ਵਾਸੀ ਬਰੇਟਾ ਨੂੰ ਕਾਬੂ ਕਰਕੇ 400 ਨਸ਼ੀਲੀਆਂ ਗੋੋਲੀਆਂ ਮਾਰਕਾ ਅਲਪ੍ਰਾਜੋੋਲਮ ਬਰਾਮਦ ਹੋੋਣ ਤੇ ਉਸਦੇ ਵਿਰੁੱਧ ਐਨ,ਡੀ,ਪੀ,ਐਸ, ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ। ਥਾਣਾ ਜੋਗਾ ਦੀ ਪੁਲਿਸ ਪਾਰਟੀ ਨੇ ਗੁਰਸੇਵਕ ਸਿੰਘ ਪੁੱਤਰ ਬਿੱਕਰ ਸਿੰਘ ਅਤੇ ਮਨਪ੍ਰੀਤ ਕੌਰ ਪਤਨੀ ਗੁਰਸੇਵਕ ਸਿੰਘ ਵਾਸੀਅਨ ਜੋੋਗਾ ਨੂੰ ਕਾਬੂ ਕਰਕੇ 150 ਨਸ਼ੀਲੀਆਂ ਗੋਲੀਆਂ ਬਰਾਮਦ ਹੋੋਣ ਤੇ ਉਹਨਾਂ ਦੇ ਵਿਰੁੱਧ ਐਨ,ਡੀ,ਪੀ,ਐਸ, ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ। ਥਾਣਾ ਸਿਟੀ^1 ਮਾਨਸਾ ਦੀ ਪੁਲਿਸ ਪਾਰਟੀ ਨੇ ਜਸਪ੍ਰੀਤ ਸਿੰਘ ਉਰਫ ਗੋਲਡੀ ਪੁੱਤਰ ਦਰਸ਼ਨ ਸਿੰਘ ਵਾਸੀ ਭੈਣੀਬਾਘਾ ਨੂੰ ਕਾਬੂ ਕਰਕੇ 8 ਨਸ਼ੀਲੀਆ ਸੀਸ਼ੀਆ ਮਾਰਕਾ ਵਿਨਸੀਰੈਕਸ ਬਰਾਮਦ ਕੀਤੀਆ। ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤੇ ਜਾ ਰਹੇ ਹਨ, ਜਿਹਨਾਂ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ ਅ/ਧ 29 ਐਨ,ਡੀ,ਪੀ,ਐਸ,ਐਕਟ ਤਹਿਤ ਹੋੋਰ ਮੁਲਜਿਮ ਨਾਮਜਦ ਕਰਕੇ ਗ੍ਰਿਫਤਾਰ ਕਰਕੇ ਹੋੋਰ ਪ੍ਰਗਤੀ ਕੀਤੀ ਜਾਵੇਗੀ।
ਇਸੇ ਤਰਾ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੋਏ ਥਾਣਾ ਸਦਰ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਸਵਰਨਦੀਪ ਸਿੰਘ ਉਰਫ ਬੱਬੀ ਪੁੱਤਰ ਜੀਤ ਸਿੰਘ ਵਾਸੀ ਕਿਸ਼ਨਗੜ ਫਰਮਾਹੀ ਨੂੰ ਮੋਟਰਸਾਈਕਲ ਡੀਲਕਸ ਨੰ: ਪੀਬੀ,31ਯੂ^6387 ਸਮੇਤ ਕਾਬੂ ਕਰਕੇ 24 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਅਸਲੀ ਨਿੰਬੂ (ਹਰਿਆਣਾ) ਬਰਾਮਦ ਕੀਤੀ। ਥਾਣਾ ਬਰੇਟਾ ਦੀ ਪੁਲਿਸ ਪਾਰਟੀ ਨੇ ਅਜੈ ਕੁਮਾਰ ਅਤੇ ਪਿੰਕੂ ਰਾਮ ਪੁੱਤਰਾਨ ਬਚਨ ਸਿੰਘ ਵਾਸੀਅਨ ਲਾਂਬਾ (ਹਰਿਆਣਾ) ਨੂੰ ਮੋਟਰਸਾਈਕਲ ਹੀਰੋੋ ਐਚ,ਐਫ,ਡੀਲਕਸ ਬਿਨਾ ਨੰਬਰੀ ਸਮੇਤ ਕਾਬੂ ਕਰਕੇ 26 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ। ਥਾਣਾ ਸਿਟੀ^2 ਮਾਨਸਾ ਦੀ ਪੁਲਿਸ ਪਾਰਟੀ ਨੇ ਅਰਸ਼ ਕੁਮਾਰ ਪੁੱਤਰ ਅਵਤਾਰ ਸਿੰਘ ਵਾਸੀ ਮਾਨਸਾ ਨੂੰ ਕਾਬੂ ਕਰਕੇ 24 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਾਹੀ (ਹਰਿਆਣਾ) ਬਰਾਮਦ ਕੀਤੀ। ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਮਨਦੀਪ ਸਿੰਘ ਉਰਫ ਕਾਕੂ ਪੁੱਤਰ ਲੀਲਾ ਸਿੰਘ ਵਾਸੀ ਘਰਾਂਗਣਾ ਨੂੰ ਕਾਬੂ ਕਰਕੇ 10 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ। ਥਾਣਾ ਸਿਟੀ^2 ਮਾਨਸਾ ਦੀ ਪੁਲਿਸ ਪਾਰਟੀ ਨੇ ਮੰਗਾਂ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਮਾਨਸਾ ਨੂੰ ਕਾਬੂ ਕਰਕੇ 10 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਹਰਿਆਣਾ ਬਰਾਮਦ ਕੀਤੀ। ਥਾਣਾ ਜੌੌੜਕੀਆਂ ਦੀ ਪੁਲਿਸ ਪਾਰਟੀ ਨੇ ਬਾਵਾ ਸਿੰਘ ਪੁੱਤਰ ਭਾਗ ਸਿੰਘ ਵਾਸੀ ਰਾਮਾਨੰਦੀ ਨੂੰ ਕਾਬੂ ਕਰਕੇ 25 ਲੀਟਰ ਲਾਹਣ ਬਰਾਮਦ ਕੀਤੀ। ਐਸ,ਐਸ,ਪੀ,ਮਾਨਸਾ ਡਾ, ਨਰਿੰਦਰ ਭਾਰਗਵ, ਆਈ,ਪੀ,ਐਸ, ਵੱਲੋੋਂ ਦੱਸਿਆ ਗਿਆ ਕਿ ਨਸ਼ਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।







