16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਨਸ਼ਿਆਂ ਵਿਰੁੱਧ 3 ਮੁਕੱਦਮੇ ਦਰਜ਼ ਕਰਕੇ 3 ਮੁਲਜਿਮਾਂ ਨੂੰ ਕੀਤਾ ਕਾਬੂ

ਨਸ਼ਿਆਂ ਵਿਰੁੱਧ 3 ਮੁਕੱਦਮੇ ਦਰਜ਼ ਕਰਕੇ 3 ਮੁਲਜਿਮਾਂ ਨੂੰ ਕੀਤਾ ਕਾਬੂ

290 ਨਸ਼ੀਲੀਆਂ ਗੋੋਲੀਆਂ,72 ਗ੍ਰਾਮ ਗਾਂਜਾ ਅਤੇ 70 ਲੀਟਰ ਲਾਹਣ ਦੀ ਬਰਾਮਦਗੀ

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਸ੍ਰੀ ਸੁਰੇਂਦਰ ਲਾਂਬਾ, ਆਈ,ਪੀ,ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋੋਂ ਮੁਲਜਿਮਾਂ ਨੂੰ ਕਾਬੂ ਕਰਕੇ ਉਹਨਾਂ ਵਿਰੁੱਧ ਮੁਕੱਦਮੇ ਦਰਜ਼ ਰਜਿਸਟਰ ਕਰਵਾ ਕੇ ਬਰਾਮਦਗੀ ਕਰਵਾਈ ਗਈ ਹੈ।

ਐਨ,ਡੀਪੀ,ਐਸ, ਐਕਟ:
ਸੀ,ਆਈ,ਏ, ਸਟਾਫ ਮਾਨਸਾ ਦੀ ਪੁਲਿਸ ਪਾਰਟੀ ਵੱਲੋੋਂ ਜਗਜੀਤ ਸਿੰਘ ਉਰਫ ਜੱਗਾ ਪੁੱਤਰ ਦੁੱਲਾ ਸਿੰਘ ਵਾਸੀ ਜੁਵਾਹਰਕੇ ਨੂੰ ਕਾਬੂ ਕਰਕੇ ਉਸ ਪਾਸੋੋਂ 290 ਨਸ਼ੀਲੀਆਂ ਗੋੋਲੀਆਂ ਮਾਰਕਾ ਟਰਾਂਮਾਡੋੋਲ ਬਰਾਮਦ ਹੋੋਣ ਤੇ ਉਸਦੇ ਵਿਰੁੱਧ ਥਾਣਾ ਸਿਟੀ^1 ਮਾਨਸਾ ਵਿਖੇ ਐਨHਡੀHਪੀHਐਸH ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਗਿਆ। ਇਸੇ ਤਰਾ ਥਾਣਾ ਭੀਖੀ ਦੀ ਪੁਲਿਸ ਪਾਰਟੀ ਵੱਲੋੋਂ ਗੁਰਸੇਵਕ ਸਿੰਘ ਉਰਫ ਰੋਡਾ ਪੁੱਤਰ ਮਿੱਡੂ ਸਿੰਘ ਵਾਸੀ ਖੀਵਾ ਖੁਰਦ ਨੂੰ ਕਾਬੂ ਕਰਕੇ ਉਸ ਪਾਸੋੋਂ 72 ਗ੍ਰਾਮ ਗਾਂਜਾ ਬਰਾਮਦ ਹੋੋਣ ਤੇ ਉਸਦੇ ਵਿਰੁੱਧ ਥਾਣਾ ਭੀਖੀ ਵਿਖੇ ਐਨ,ਡੀ,ਪੀ,ਐਸ, ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਗਿਆ। ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਹੋੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।

ਆਬਕਾਰੀ ਐਕਟ:
ਸੀ,ਆਈ,ਏ, ਸਟਾਫ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ ਪੂਰਨ ਚੰਦ ਪੁੱਤਰ ਕੌੌਰ ਚੰਦ ਵਾਸੀ ਭੈਣੀਬਾਘਾ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬੂ ਕਰਕੇ 70 ਲੀਟਰ ਲਾਹਣ ਬਰਾਮਦ ਕੀਤੀ। ਐਸ,ਐਸ,ਪੀ,ਮਾਨਸਾ ਸ੍ਰੀ ਸੁਰੇਂਦਰ ਲਾਂਬਾ, ਆਈ,ਪੀ,ਐਸ, ਵੱਲੋਂ ਦੱਸਿਆ ਗਿਆ ਕਿ ਨਸ਼ਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।

Today Now News

RELATED ARTICLES
- Advertisment -

POPULAR POSTS