17.4 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਨਸ਼ਿਆਂ ਵਿਰੁੱਧ 5 ਮੁਕੱਦਮੇ ਦਰਜ਼ ਕਰਕੇ 4 ਮੁਲਜਿਮਾਂ ਨੂੰ ਕੀਤਾ ਕਾਬੂ

ਨਸ਼ਿਆਂ ਵਿਰੁੱਧ 5 ਮੁਕੱਦਮੇ ਦਰਜ਼ ਕਰਕੇ 4 ਮੁਲਜਿਮਾਂ ਨੂੰ ਕੀਤਾ ਕਾਬੂ

14 ਗ੍ਰਾਮ ਹੈਰੋਇੰਨ (ਚਿੱਟਾ) ਸਮੇਤ ਮੋੋਟਰਸਾਈਕਲ, 200 ਨਸ਼ੀਲੀਆਂ ਗੋੋਲੀਆਂ/100 ਲੀਟਰ ਲਾਹਣ ਅਤੇ 35 ਬੋਤਲਾਂ ਸ਼ਰਾਬ ਸਮੇਤ ਮੋੋਟਰਸਾਈਕਲ ਦੀ ਬਰਾਮਦਗੀ

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਸ੍ਰੀ ਸੁਰੇਂਦਰ ਲਾਂਬਾ, ਆਈ,ਪੀ,ਐਸ,ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋੋਂ ਮੁਲਜਿਮਾਂ ਨੂੰ ਕਾਬੂ ਕਰਕੇ ਉਹਨਾਂ ਵਿਰੁੱਧ ਮੁਕੱਦਮੇ ਦਰਜ਼ ਰਜਿਸਟਰ ਕਰਵਾ ਕੇ ਬਰਾਮਦਗੀ ਕਰਵਾਈ ਗਈ ਹੈ।
ਐਨ,ਡੀ,ਪੀ,ਐਸ, ਐਕਟ:
ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਵੱਲੋਂ ਹਰਪ੍ਰੀਤ ਸਿੰਘ ਉਰਫ ਹੈਪੀ ਪੁੱਤਰ ਸੁਰਜੀਤ ਸਿੰਘ ਵਾਸੀ ਫੁੱਲੂਵਾਲਾ ਡੋਗਰਾ ਨੂੰ ਮੋਟਰਸਾਈਕਲ ਹੀਰੋ ਐਚ,ਐਫ, ਡੀਲਕਸ ਬਿਨਾ ਨੰਬਰੀ ਸਮੇਤ ਕਾਬੂ ਕਰਕੇ ਉਸ ਪਾਸੋੋਂ 14 ਗ੍ਰਾਮ ਹੈਰੋਇੰਨ (ਚਿੱਟਾ) ਬਰਾਮਦ ਹੋੋਣ ਤੇ ਉਸਦੇ ਵਿਰੁੱਧ ਥਾਣਾ ਸਿਟੀ ਬੁਢਲਾਡਾ ਵਿਖੇ ਐਨ,ਡੀ,ਪੀ,ਐਸ,ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਅਤੇ ਮੋੋਟਰਸਾਈਕਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਇਸੇ ਤਰਾ ਥਾਣਾ ਭੀਖੀ ਦੀ ਪੁਲਿਸ ਪਾਰਟੀ ਵੱਲੋੋਂ ਰਾਣੀ ਕੌੌਰ ਪਤਨੀ ਚਿਮਨ ਲਾਲ ਵਾਸੀ ਭੀਖੀ ਨੂੰ ਕਾਬੂ ਕਰਕੇ ਉਸ ਪਾਸੋੋਂ 200 ਨਸ਼ੀਲੀਆਂ ਗੋੋਲੀਆਂ ਮਾਰਕਾ ਟਰਾਂਮਾਡੋੋਲ ਬਰਾਮਦ ਹੋੋਣ ਤੇ ਉਸਦੇ ਵਿਰੁੱਧ ਥਾਣਾ ਭੀਖੀ ਵਿਖੇ ਐਨ,ਡੀ,ਪੀ,ਐਸ, ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਗਿਆ ਹੈ। ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਹੋੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।
ਆਬਕਾਰੀ ਐਕਟ:
ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ ਗੁਰਮੀਤ ਸਿੰਘ ਪੁੱਤਰ ਭਜਨ ਸਿੰਘ ਵਾਸੀ ਆਹਲੂਪੁਰ ਵਿਰੁੱਧ ਥਾਣਾ ਸਰਦੂਲਗੜ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ 100 ਲੀਟਰ ਲਾਹਣ ਬਰਾਮਦ ਕੀਤੀ, ਮੁਲਜਿਮ ਦੀ ਗ੍ਰਿਫਤਾਰੀ ਬਾਕੀ ਹੈ। ਸੀ,ਆਈ,ਏ,ਸਟਾਫ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ ਜਗਤਾਰ ਸਿੰਘ ਉਰਫ ਜੱਗਾ ਪੁੱਤਰ ਛੀਨਾ ਸਿੰਘ ਵਾਸੀ ਸੈਦੇਵਾਲਾ ਵਿਰੁੱਧ ਥਾਣਾ ਬੋਹਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ 25 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ, ਮੁਲਜਿਮ ਦੀ ਗ੍ਰਿਫਤਾਰੀ ਬਾਕੀ ਹੈ। ਆਬਕਾਰੀ ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਨੈਬ ਸਿੰਘ ਪੁੱਤਰ ਰਾਮ ਸਿੰਘ ਅਤੇ ਬਲਵੀਰ ਸਿੰਘ ਉਰਫ ਬੀਰਾ ਪੁੱਤਰ ਵਿਸਾਖਾ ਸਿੰਘ ਵਾਸੀਅਨ ਭਾਵਾ ਨੂੰ ਮੋੋਟਰਸਾਈਕਲ ਬਜਾਜ ਸੀਟੀ,100 ਨੰ:ਪੀਬੀ,31ਆਰ^6029 ਸਮੇਤ ਕਾਬੂ ਕਰਕੇ ਉਹਨਾਂ ਪਾਸੋੋਂ 10 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ, ਜਿਹਨਾਂ ਦੇ ਵਿਰੁੱਧ ਥਾਣਾ ਬਰੇਟਾ ਵਿਖੇ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਅਤੇ ਮੋੋਟਰਸਾਈਕਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ।
ਐਸ,ਐਸ,ਪੀ,ਮਾਨਸਾ ਸ੍ਰੀ ਸੁਰੇਂਦਰ ਲਾਂਬਾ, ਆਈ,ਪੀ,ਐਸ, ਵੱਲੋਂ ਦੱਸਿਆ ਗਿਆ ਕਿ ਨਸ਼ਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।

Today Now News

RELATED ARTICLES
- Advertisment -

POPULAR POSTS