16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਮਾਨਸਾ ਪੁਲਿਸ ਨੇ ਨਸ਼ਿਆ ਵਿਰੁੱਧ 5 ਮੁਕੱਦਮੇ ਦਰਜ਼ ਕਰਕੇ 5 ਮੁਲਜ਼ਮਾਂ ਨੂੰ...

ਮਾਨਸਾ ਪੁਲਿਸ ਨੇ ਨਸ਼ਿਆ ਵਿਰੁੱਧ 5 ਮੁਕੱਦਮੇ ਦਰਜ਼ ਕਰਕੇ 5 ਮੁਲਜ਼ਮਾਂ ਨੂੰ ਕੀਤਾ ਕਾਬੂ

ਮਾਨਸਾ, 1 ਅਪ੍ਰੈਲ 2022 : ਗੁਰਜੰਟ ਸਿੰਘ ਬਾਜੇਵਾਲੀਆ/ਐੱਸ,ਐੱਸ,ਪੀ ਮਾਨਸਾ ਨੇ ਦੱਸਿਆ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਅਪਣਾਈ ਗਈ ਹੈ ਜਿਸ ਦੇ ਤਹਿਤ ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਵੱਲੋਂ ਧਰਮਪਾਲ ਪੁੱਤਰ ਰਾਮ ਪ੍ਰਤਾਪ ਵਾਸੀ ਕਾਹਨੇਵਾਲਾ ਨੂੰ ਕਾਬੂ ਕਰਕੇ ਉਸ ਪਾਸੋੋਂ 400 ਗ੍ਰਾਮ ਭੁੱਕੀ ਚੂਰਾਪੋਸਤ ਬਰਾਮਦ ਹੋਣ ਤੇ ਮੁਲਜਮ ਵਿਰੁੱਧ ਥਾਣਾ ਸਰਦੂਲਗੜ ਵਿਖੇ ਐਨ,ਡੀ,ਪੀ,ਐਸ ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ।
ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਨੇ ਗੁਰਪਿਆਰ ਸਿੰਘ ਉਰਫ ਗੋੋਰੀ ਪੁੱਤਰ ਮੱਖਣ ਸਿੰਘ ਵਾਸੀ ਸਰਦੂਲਗੜ ਨੂੰ ਕਾਬੂ ਕਰਕੇ 3 ਗ੍ਰਾਮ ਹੈਰੋੋਇਨ ਦੀ ਬਰਾਮਦਗੀ ਹੋੋਣ ਤੇ ਮੁਲਜ਼ਮ ਵਿਰੁੱਧ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ਼ ਰਜਿਸਟਰ ਕਰਵਾਇਆ ਗਿਆ।
ਸੀਆਈਏ ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਜਗਦੀਪ ਸਿੰਘ ਪੁੱਤਰ ਹਰਦੇਵ ਸਿੰਘ ਵਾਸੀ ਮਾਨਸਾ ਨੂੰ ਕਾਬੂ ਕਰਕੇ 3 ਨਸ਼ੀਲੀ ਸ਼ੀਸ਼ੀਆ ਮਾਰਕਾ ਓਨਰੈਕਸ ਦੀ ਬਰਾਮਦਗੀ ਕਰਕੇ ਮੁਲਜ਼ਮ ਵਿਰੁੱਧ ਥਾਣਾ ਸਿਟੀ-2 ਮਾਨਸਾ ਵਿਖੇ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਗਿਆ ਹੈ। ਗ੍ਰਿਫਤਾਰ ਮੁਲਜ਼ਮਾਂ ਨੂੰ ਮਾਨਯੋੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ।
ਇਸੇ ਤਰ੍ਹਾਂ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੋਏ ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਗੁਰਸੇਵਕ ਸਿੰਘ ਉਰਫ ਸੇਵਕ ਪੁੱਤਰ ਰੁਲਦੂ ਸਿੰਘ ਵਾਸੀ ਨੰਗਲ ਕਲਾਂ ਨੂੰ ਮੋੋਟਰਸਾਈਕਲ ਹੀਰੋ ਸਪਲੈਡਰ ਬਿਨ੍ਹਾਂ ਨੰਬਰੀ ਸਮੇਤ ਕਾਬੂ ਕਰਕੇ 36 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਾਹੀ (ਹਰਿਆਣਾ) ਬਰਾਮਦ ਕੀਤੀ, ਦੂਸਰੇ ਮੁਲਜ਼ਮ ਗੁਰਦੀਪ ਸਿੰਘ ਦੀ ਗ੍ਰਿਫਤਾਰੀ ਬਾਕੀ ਹੈ, ਜਿਸਨੂੰ ਵੀ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।
ਥਾਣਾ ਬੋਹਾ ਦੀ ਪੁਲਿਸ ਪਾਰਟੀ ਨੇ ਸਤਿਗੁਰ ਸਿੰਘ ਉਰਫ ਨਿੱਕਾ ਪੁੱਤਰ ਅਮਰਜੀਤ ਸਿੰਘ ਵਾਸੀ ਗੰਢੂ ਕਲਾਂ ਨੂੰ ਕਾਬੂ ਕਰਕੇ 2 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਾਹੀ (ਹਰਿਆਣਾ) ਬਰਾਮਦ ਕੀਤੀ।
ਐੱਸ,ਐੱਸ,ਪੀ ਮਾਨਸਾ ਦੀਪਕ ਪਾਰਿਕ ਨੇ ਦੱਸਿਆ ਕਿ ਨਸ਼ਿਆਂ ਅਤੇ ਮਾਡ਼ੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰ੍ਹਾਂ ਜਾਰੀ ਰੱਖਿਆ ਜਾਵੇਗਾ ।

Today Now News

RELATED ARTICLES
- Advertisment -

POPULAR POSTS