550 ਲੀਟਰ ਲਾਹਣ ਅਤੇ 27 ਬੋਤਲਾਂ ਸ਼ਰਾਬ ਦੀ ਬਰਾਮਦਗੀ

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ)ਸ੍ਰੀ ਸੁਰੇਂਦਰ ਲਾਬਾ, ਆਈਪੀਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵਲੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ ਦਸਿਆ ਗਿਆ ਕਿ ਮਾਨਯੋਗ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਅਤੇ ਇੰਸਪੈਕਟਰ ਜਨਰਲ ਪੁਲਿਸ ਬਠਿੰਡਾ ਰੇਂਜ, ਬਠਿੰਡਾ ਜੀ ਦੇ ਦਿਸ਼ਾ ਨਿਰਦੇਸਾ ਤਹਿਤ ਜਿਲਾ ਮਾਨਸਾ ਅੰਦਰ ਨਸਿਆ ਦੀ ਰੋਕਥਾਮ ਕਰਨ ਲਈ ਮਿਤੀ 25ਫਰਵਰੀ2021 ਤੋਂ 03ਮਾਰਚ2021 ਤਕ ਨਸਿਆ ਵਿਰੁਧ ਵਿਸੇਸ ਮੁਹਿੰਮ ਲਾਈ ਗਈ ਹੈ। ਇਸ ਮੁਹਿੰਮ ਤਹਿਤ ਵਧ ਤੋਂ ਵਧ ਫੋਰਸ ਲਗਾ ਕੇ ਸਕੀ ਵਿਆਕਤੀਆ ਅਤ ੇ ਸਕੀ ਥਾਵਾਂ ਦੀ ਸਰਚ ਕਰਵਾਈ ਜਾ ਰਹੀ ਹੈ ਅਤੇ ਵਖ ਵਖ ਥਾਵਾਂ ਤੋਂ ਨਸ਼ਿਆ ਦੀ ਬਰਾਮਦਗੀ ਕਰਕੇ ਮੁਕਦਮੇ ਦਰਜ ਕੀਤੇ ਜਾ ਰਹੇ ਹਨ।ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਹਰਪਾਲ ਸਿੰਘ ਉਰਫ ਪਾਲ ਪੁਤਰ ਬਚਨ ਸਿੰਘ ਵਾਸੀ ਖਿਲਣ ਵਿਰੁਧ ਆਬਕਾਰੀ ਐਕਟ ਦਾ ਮੁਕਦਮਾ ਦਰਜ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬੂ ਕਰਕੇ 200 ਲੀਟਰ ਲਾਹਣ ਬਰਾਮਦ ਕੀਤੀ। ਥਾਣਾ ਝੁਨੀਰ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਸੂਰਤ ਸਿੰਘ ਪੁਤਰ ਸੁਰਜਨ ਸਿੰਘ ਵਾਸੀ ਹੀਰਕੇ ਵਿਰੁਧ ਆਬਕਾਰੀ ਐਕਟ ਦਾ ਮੁਕਦਮਾ ਦਰਜ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬੂ ਕਰਕੇ 200 ਲੀਟਰ ਲਾਹਣ ਬਰਾਮਦ ਕੀਤੀ। ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਸੁਖਵੀਰ ਸਿੰਘ ਉਰਫ ਗੋਰਾ ਪੁਤਰ ਬੋਘਾ ਸਿੰਘ ਵਾਸੀ ਭੈਣੀਬਾਘਾ ਵਿਰੁਧ ਆਬਕਾਰੀ ਐਕਟ ਦਾ ਮੁਕਦਮਾ ਦਰਜ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬੂ ਕਰਕੇ 100 ਲੀਟਰ ਲਾਹਣ ਬਰਾਮਦ ਕੀਤੀ। ਥਾਣਾ ਝੁਨੀਰ ਦੀ ਹੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਮੋਹਨ ਸਿੰਘ ਪੁਤਰ ਰਾਮ ਲਾਲ ਵਾਸੀ ਮਾਖੇਵਾਲਾ ਵਿਰੁਧ ਆਬਕਾਰੀ ਐਕਟ ਦਾ ਮੁਕਦਮਾ ਦਰਜ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬੂ ਕਰਕੇ 50 ਲੀਟਰ ਲਾਹਣ ਬਰਾਮਦ ਕੀਤੀ।ਥਾਣਾ ਝੁਨੀਰ ਦੀ ਹੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਅੰਗਰੇਜ ਸਿੰਘ ਪੁਤਰ ਬਲਦੇਵ ਸਿੰਘ ਵਾਸੀ ਦਾਨੇਵਾਲਾ ਵਿਰੁਧ ਆਬਕਾਰੀ ਐਕਟ ਦਾ ਮੁਕਦਮਾ ਦਰਜ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ 15 ਬੋਤਲਾ ਸਰਾਬ ਨਜਾਇਜ ਬਰਾਮਦ ਕੀਤੀ, ਮੁਲਜਿਮ ਦੀ ਗ੍ਰਿਫਤਾਰੀ ਬਾਕੀ ਹੈ। ਥਾਣਾ ਸਦਰ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਸੁਖਦਰਸਨ ਸਿੰਘ ਉਰਫ ਸੈਂਟੀ ਪੁਤਰ ਜਸਵੀਰ ਸਿੰਘ ਵਾਸੀ ਦਾਤੇਵਾਸ ਨੂੰ ਕਾਬੂ ਕਰਕੇ ਉਸ ਪਾਸੋਂ 12 ਬੋਤਲਾਂ ਸਰਾਬ ਠੇਕਾ ਦੇਸੀ ਮਾਰਕਾ ਸ਼ਾਹੀ (ਹਰਿਆਣਾ) ਬਰਾਮਦ ਕਰਕੇ ਮੁਲਜਿਮ ਦੇ ਵਿਰੁਧ ਥਾਣਾ ਸਦਰ ਬੁਢਲਾਡਾ ਵਿਖੇ ਆਬਕਾਰੀ ਐਕਟ ਦਾ ਮੁਕਦਮਾ ਦਰਜ ਕਰਾਇਆ ਗਿਆ ਹੈ। ਐਸਐਸਪੀ ਮਾਨਸਾ ਸ੍ਰੀ ਸੁਰੇਂਦਰ ਲਾਬਾ, ਆਈਪੀਐਸ ਵਲੋਂ ਦਸਿਆ ਗਿਆ ਕਿ ਨਸਿਆ ਅਤੇ ਮਾੜੇ ਅਨਸਰਾ ਵਿਰੁਧ ਵਿਢੀ ਮੁਹਿੰਮ ਨੂੰ ਅਗੇ ਲਈ ਵੀ ਇਸੇ ਤਰਾ ਹੀ ਜਾਰੀ ਰਖਿਆ ਜਾ ਰਿਹਾ ਹੈ।






