16 C
Chandigarh

TODAY NOW NEWS

Friday, March 20, 2026
HomeBREAKING NEWSਮਾਨਸਾ ਪੁਲਿਸ ਵੱਲੋਂ ਨਸ਼ਿਆਂ ਦੇ 7 ਮੁਕੱਦਮੇ ਦਰਜ ਕਰਕੇ 7 ਮੁਲਜਿਮ ਕੀਤੇ...

ਮਾਨਸਾ ਪੁਲਿਸ ਵੱਲੋਂ ਨਸ਼ਿਆਂ ਦੇ 7 ਮੁਕੱਦਮੇ ਦਰਜ ਕਰਕੇ 7 ਮੁਲਜਿਮ ਕੀਤੇ ਕਾਬੂ
^ 520 ਨਸ਼ੀਲੀਆਂ ਗੋੋਲੀਆਂ ਸਮੇਤ ਮੋੋਟਰਸਾਈਕਲ, 225 ਲੀਟਰ ਲਾਹਣ
ਅਤੇ 10 ਕਿਲੋਗ੍ਰਾਮ ਭੁੱਕੀ ਚੂਰਾਪੋਸਤ ਦੀ ਬਰਾਮਦਗੀ

ਮਾਨਸਾ, 12 ਗੁਰਜੰਟ ਸਿੰਘ ਬਾਜੇਵਾਲੀਆ/ਗੌਰਵ ਤੂੂਰਾ, ਆਈ,ਪੀ,ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ^ਮੁਕਤ ਕਰਨ ਲਈ ਨਸ਼ਿਆਂ ਪ੍ਰਤੀ ਜ਼ੀਰੋ ਸਹਿਨਸ਼਼ੀਲਤਾ (ੱਕਗਰ ੳਰ;ਕਗ਼ਅਫਕ) ਦੀ ਨੀਤੀ ਅਪਨਾਈ ਗਈ ਹੈ। ਮਾਨਸਾ ਪੁਲਿਸ ਵੱਲੋਂ ਵਿਸੇਸ਼ ਮੁਹਿੰਮ ਆਰੰਭ ਕਰਕੇ ਰੋਜਾਨਾਂ ਹੀ ਗਸ਼ਤਾ, ਨਾਕਾਬੰਦੀਆ ਅਤੇ ਸਰਚ ਅਪਰੇਸ਼ਨ ਚਲਾ ਕੇ ਹੌੌਟ ਸਪੌੌਟ ਥਾਵਾਂ ਦੀ ਸਰਚ ਕਰਵਾਈ ਜਾ ਰਹੀ ਹੈ। ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਨੂੰ ਕਾਬੂ ਕਰਕੇ ਬਰਾਮਦਗੀ ਕਰਵਾ ਕੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦੇ ਹੋਏ ਸ:ਥ: ਭਗਵੰਤ ਸਿੰਘ ਇੰਚਾਰਜ ਪੁਲਿਸ ਚੌਕੀ ਠੂਠਿਆਵਾਲੀ (ਥਾਣਾ ਸਦਰ ਮਾਨਸਾ) ਸਮੇਤ ਪੁਲਿਸ ਪਾਰਟੀ ਵੱਲੋਂ ਸੁਭਾਸ਼ ਸਿੰਘ ਪੁੱਤਰ ਸਹੀ ਰਾਮ ਵਾਸੀ ਚੋਟਾਲਾ ਹਾਲ ਆਬਾਦ ਪਿੰਡ ਕਲੀਪੁਰ ਨੂੰ ਕਾਬੂ ਕਰਕੇ ਉਸ ਪਾਸੋਂ 10 ਕਿਲੋਗ੍ਰਾਮ ਭੁੱਕੀ ਚੂਰਾਪੋਸਤ ਦੀ ਬਰਾਮਦਗੀ ਹੋਣ ਤੇ ਉਸਦੇ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਐਨ,ਡੀ,ਪੀ,ਐਸ, ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਥਾਣਾ ਸਿਟੀ^1 ਮਾਨਸਾ ਦੇ ਸ:ਥ: ਦਲੇਲ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਅਰਸ਼ਦੀਪ ਸਿੰਘ ਪੁੱਤਰ ਭਗਵਾਨ ਸਿੰਘ ਵਾਸੀ ਜੁਵਾਹਰਕੇ ਨੂੰ ਕਾਬੂ ਕਰਕੇ ਉਸ ਪਾਸੋਂ 300 ਨਸ਼ੀਲੀਆਂ ਗੋਲੀਆਂ ਮਾਰਕਾ ਟਰਾਮਾਡੋਲ ਦੀ ਬਰਾਮਦਗੀ ਹੋਣ ਤੇ ਉਸਦੇ ਵਿਰੁੱਧ ਐਨ,ਡੀ,ਪੀ,ਐਸ,ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਗਿਆ ਹੈ। ਐਂਟੀ ਨਾਰਕੋਟਿਕਸ ਸੈਲ ਮਾਨਸਾ ਦੇ ਸ:ਥ: ਲੱਖਾ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਗੁਰਦੀਪ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਬੁਰਜ ਰਾਠੀ ਨੂੰ ਮੋਟਰਸਾਈਕਲ ਬਜਾਜ ਡਿਸਕਵਰ ਨੰਬਰੀ ਪੀਬੀ,13ਏਐਚ^4022 ਸਮੇਤ ਕਾਬੂ ਕਰਕੇ ਉਸ ਪਾਸੋਂ 120 ਨਸ਼ੀਲੀਆਂ ਗੋਲੀਆਂ ਦੀ ਬਰਾਮਦਗੀ ਹੋਣ ਤੇ ਉਸਦੇ ਵਿਰੁੱਧ ਐਨ,ਡੀ,ਪੀ,ਐਸ, ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਗਿਆ ਹੈ। ਥਾਣਾ ਭੀਖੀ ਦੇ ਸ:ਥ: ਨਛੱਤਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਰਜਨੀ ਕੌਰ ਪਤਨੀ ਕਾਕਾ ਸਿੰਘ ਵਾਸੀ ਭੀਖੀ ਨੂੰ ਕਾਬੂ ਕਰਕੇ ਉਸ ਪਾਸੋਂ 100 ਨਸ਼ੀਲੀਆਂ ਗੋਲੀਆਂ ਦੀ ਬਰਾਮਦਗੀ ਹੋਣ ਤੇ ਉਸਦੇ ਵਿਰੁੱਧ ਐਨ,ਡੀ,ਪੀ,ਐਸ, ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਗਿਆ ਹੈ।
ਇਸੇ ਤਰਾ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੋਏ ਥਾਣਾ ਜੋਗਾ ਦੇ ਹੌਲਦਾਰ ਜਗਸੀਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਜਰਨੈਲ ਸਿੰਘ ਪੁੱਤਰ ਮੱਘਰ ਸਿੰਘ ਵਾਸੀ ਬੁਰਜ ਢਿੱਲਵਾਂ ਨੂੰ ਕਾਬੂ ਕਰਕੇ ਉਸ ਪਾਸੋੋ 150 ਲੀਟਰ ਲਾਹਣ ਬਰਾਮਦ ਕੀਤੀ ਗਈ। ਥਾਣਾ ਬੋਹਾ ਦੇ ਹੌਲਦਾਰ ਸਤਵੰਤ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਜੋਗਿੰਦਰ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਬੀਰੇਵਾਲਾ ਡੋਗਰਾ ਨੂੰ ਕਾਬੂ ਕਰਕੇ ਉਸ ਪਾਸੋੋ 50 ਲੀਟਰ ਲਾਹਣ ਬਰਾਮਦ ਕੀਤੀ ਗਈ। ਥਾਣਾ ਜੌੜਕੀਆਂ ਦੇ ਹੌਲਦਾਰ ਅਮਨਦੀਪ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਬੇਅੰਤ ਸਿੰਘ ਉਰਫ ਲਾਡੀ ਪੁੱਤਰ ਕੇਵਲ ਸਿੰਘ ਵਾਸੀ ਕੁਸਲਾ ਨੂੰ ਕਾਬੂ ਕਰਕੇ ਉਸ ਪਾਸੋੋ 25 ਲੀਟਰ ਲਾਹਣ ਬਰਾਮਦ ਕੀਤੀ ਗਈ ਹੈ।
ਐਸ,ਐਸ,ਪੀ,ਮਾਨਸਾ ਸ੍ਰੀ ਗੌਰਵ ਤੂੂਰਾ, ਆਈ,ਪੀ,ਐਸ, ਜੀ ਵੱਲੋਂ ਦੱਸਿਆ ਗਿਆ ਕਿ ਐਨ,ਡੀ,ਪੀ,ਐਸ, ਐਕਟ ਦੇ ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤੇ ਜਾਣਗੇ, ਜਿਹਨਾਂ ਦੇ ਬੈਕਵਾਰਡ ਅਤੇ ਫਾਰਵਾਰਡ ਲੰਿਕਾਂ ਦਾ ਪਤਾ ਲਗਾ ਕੇ ਹੋਰ ਮੁਲਜਿਮ ਨਾਮਜਦ ਕਰਕੇ ਮੁਕੱਦਮਿਆਂ ਵਿੱਚ ਅੱਗੇ ਹੋਰ ਪ੍ਰਗਤੀ ਕੀਤੀ ਜਾਵੇਗੀ। ਮਾਨਸਾ ਪੁਲਿਸ ਵੱਲੋੋਂ ਨਸ਼ਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।

Today Now News

RELATED ARTICLES
- Advertisment -

POPULAR POSTS