16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਨਸ਼ਿਆਂ ਵਿਰੁੱਧ 6 ਮੁਕੱਦਮੇ ਦਰਜ਼ ਕਰਕੇ 9 ਮੁਲਜਿਮਾਂ ਨੂੰ ਕੀਤਾ ਕਾਬੂ

ਨਸ਼ਿਆਂ ਵਿਰੁੱਧ 6 ਮੁਕੱਦਮੇ ਦਰਜ਼ ਕਰਕੇ 9 ਮੁਲਜਿਮਾਂ ਨੂੰ ਕੀਤਾ ਕਾਬੂ

ਮਾਨਸਾ, 16 ਅਗਸਤ: ਡਾ, ਨਰਿੰਦਰ ਭਾਰਗਵ, ਆਈਪੀ,ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਅਸਰਦਾਰ ਢੰਗ ਨਾਲ ਗਸ਼ਤਾ ਕੱਢ ਕੇ ਅਤੇ ਢੁੱਕਵੀਆ ਥਾਵਾਂ ਤੇ ਦਿਨ/ਰਾਤ ਦੇ ਨਾਕੇ ਕਾਇਮ ਕਰਕੇ ਸ਼ੱਕੀ ਵਿਆਕਤੀਆਂ ਅਤੇ ਸ਼ੱਕੀ ਵਹੀਕਲਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਮਾਨਸਾ ਪੁਲਿਸ ਵੱਲੋੋਂ ਵੱਖ ਵੱਖ ਥਾਵਾਂ ਤੋੋਂ ਨਸ਼ਿਆਂ ਦਾ ਧੰਦਾ ਕਰਨ ਵਾਲੇ 9 ਮੁਲਜਿਮਾਂ ਨੂੰ ਕਾਬੂ ਕਰਕੇ ਉਹਨਾਂ ਵਿਰੁੱਧ 6 ਮੁਕੱਦਮੇ ਦਰਜ਼ ਰਜਿਸਟਰ ਕਰਵਾ ਕੇ ਨਸ਼ਿਆਂ ਦੀ ਬਰਾਮਦਗੀ ਕਰਵਾਉਣ ਵਿੱਚ ਸਫਲਤਾਂ ਹਾਸਲ ਕੀਤੀ ਗਈ ਹੈ।
ਥਾਣਾ ਭੀਖੀ ਦੀ ਪੁਲਿਸ ਪਾਰਟੀ ਨੇ ਜਸਵਿੰਦਰ ਸਿੰਘ ਉਰਫ ਬਿੰਦਰ ਪੁੱਤਰ ਭੂਰਾ ਸਿੰਘ, ਗੁਰਤੇਜ ਸਿੰਘ ਤੇਜੀ ਪੁੱਤਰ ਅਜੈਬ ਸਿੰਘ ਵਾਸੀਅਨ ਕੋਟਲੀ ਖੁਰਦ ਅਤੇ ਹੈਪੀ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਗੱਦਾ ਡੋੋਬ (ਫਾਜਿਲਕਾ) ਨੂੰ ਕਾਬੂ ਕਰਕੇ ਉਹਨਾਂ ਪਾਸੋੋਂ 2500 ਨਸ਼ੀਲੀਆਂ ਗੋੋਲੀਆਂ ਮਾਰਕਾ ਟਰਾਮਾਡੋਲ ਬਰਾਮਦ ਕੀਤੀਆਂ, ਜਿਹਨਾਂ ਦੇ ਵਿਰੁੱਧ ਐਨ,ਡੀ,ਪੀ,ਐਸ, ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਥਾਣਾ ਸਿਟੀ^2 ਮਾਨਸਾ ਦੀ ਪੁਲਿਸ ਪਾਰਟੀ ਨੇ ਬਿੰਦਰ ਸਿੰਘ ਪੁੱਤਰ ਮੇਜਰ ਸਿੰਘ ਅਤੇ ਗੁਰਬਿੰਦਰ ਸਿੰਘ ਉਰਫ ਹਨੀ ਪੁੱਤਰ ਦੇਸ ਰਾਜ ਵਾਸੀਅਨ ਤਲਵੰਡੀ ਸਾਬੋੋ (ਬਠਿੰਡਾ) ਨੂੰ ਕਾਬੂ ਕਰਕੇ ਉਹਨਾਂ ਪਾਸੋੋਂ 570 ਨਸ਼ੀਲੀਆਂ ਗੋੋਲੀਆਂ ਮਾਰਕਾ ਅਲਪ੍ਰਾਸੇਫ ਬਰਾਮਦ ਕੀਤੀਆਂ, ਜਿਹਨਾਂ ਦੇ ਵਿਰੁੱਧ ਐਨ,ਡੀ,ਪੀ,ਐਸ,ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤੇ ਜਾ ਰਹੇ ਹਨ, ਜਿਹਨਾਂ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ ਅ/ਧ 29 ਐਨ,ਡੀ,ਪੀ,ਐਸ,ਐਕਟ ਤਹਿਤ ਹੋੋਰ ਮੁਲਜਿਮ ਨਾਮਜਦ ਕਰਕੇ ਗ੍ਰਿਫਤਾਰ ਕਰਕੇ ਹੋੋਰ ਪ੍ਰਗਤੀ ਕੀਤੀ ਜਾਵੇਗੀ।
ਇਸੇ ਤਰਾ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੋਏ ਥਾਣਾ ਬਰੇਟਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਜਸਵੀਰ ਸਿੰਘ ਉਰਫ ਘੁੱਲਾ ਪੁੱਤਰ ਸਿੰਗਾਰਾ ਸਿੰਘ ਵਾਸੀ ਰੰਘੜਿਆਲ ਵਿਰੁੱਧ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬੂ ਕਰਕੇ 200 ਲੀਟਰ ਲਾਹਣ ਬਰਾਮਦ ਕੀਤੀ। ਥਾਣਾ ਭੀਖੀ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਪੂਰਨ ਸਿੰਘ ਪੁੱਤਰ ਗੁਰਜੰਟ ਸਿੰਘ ਵਾਸੀ ਢੈਪਈ ਵਿਰੁੱਧ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਸ਼ਰਾਬ ਨਜਾਇਜ ਕਸੀਦ ਕਰਦਿਆ ਮੌੌਕਾ ਤੇ ਕਾਬੂ ਕਰਕੇ 1 ਚਾਲੂ ਭੱਠੀ, 100 ਲੀਟਰ ਲਾਹਣ ਬਰਾਮਦ ਕੀਤੀ। ਥਾਣਾ ਸਦਰ ਬੁੁਢਲਾਡਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਹਰਭਜਨ ਸਿੰਘ ਉਰਫ ਭਜਨੀ ਪੁੱਤਰ ਹਰਨੇਕ ਸਿੰਘ ਵਾਸੀ ਹੀਰੋੋ ਖੁਰਦ ਨੂੰ ਕਾਬੂ ਕਰਕੇ 80 ਲੀਟਰ ਲਾਹਣ ਬਰਾਮਦ ਕੀਤੀ। ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਨੱਥਾ ਸਿੰਘ ਪੁੱਤਰ ਮੱਘਰ ਸਿੰਘ ਵਾਸੀ ਕੋੋਟਲੱਲੂ ਨੂੰ ਕਾਬੂ ਕਰਕੇ 20 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ ਗਈ। ਐਸ,ਐਸ,ਪੀ,ਮਾਨਸਾ ਡਾ, ਨਰਿੰਦਰ ਭਾਰਗਵ, ਆਈਪੀ,ਐਸ, ਵੱਲੋੋਂ ਦੱਸਿਆ ਗਿਆ ਕਿ ਨਸ਼ਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।

Today Now News

RELATED ARTICLES
- Advertisment -

POPULAR POSTS