
ਮਾਨਸਾ, 26 ਅਗਸਤ :(ਗੁਰਜੰਟ ਸਿੰਘ ਬਾਜੇਵਾਲੀਆ) ਡਾ ਨਰਿੰਦਰ ਭਾਰਗਵ, ਆਈ,ਪੀ,ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਅਸਰਦਾਰ ਢੰਗ ਨਾਲ ਗਸ਼ਤਾ ਕੱਢ ਕੇ ਅਤੇ ਢੁੱਕਵੀਆ ਥਾਵਾਂ ਤੇ ਦਿਨ$ਰਾਤ ਦੇ ਨਾਕੇ ਕਾਇਮ ਕਰਕੇ ਸ਼ੱਕੀ ਵਿਆਕਤੀਆਂ ਅਤੇ ਸ਼ੱਕੀ ਵਹੀਕਲਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਮਾਨਸਾ ਪੁਲਿਸ ਵੱਲੋੋਂ ਵੱਖ ਵੱਖ ਥਾਵਾਂ ਤੋੋਂ ਨਸ਼ਿਆਂ ਦਾ ਧੰਦਾ ਕਰਨ ਵਾਲੇ 9 ਮੁਲਜਿਮਾਂ ਨੂੰ ਕਾਬੂ ਕਰਕੇ ਉਹਨਾਂ ਵਿਰੁੱਧ 8 ਮੁਕੱਦਮੇ ਦਰਜ਼ ਰਜਿਸਟਰ ਕਰਵਾ ਕੇ ਨਸ਼ਿਆਂ ਦੀ ਬਰਾਮਦਗੀ ਕਰਵਾਉਣ ਵਿੱਚ ਸਫਲਤਾਂ ਹਾਸਲ ਕੀਤੀ ਗਈ ਹੈ।
ਸੀHਆਈHਏH ਸਟਾਫ ਮਾਨਸਾ ਦੀ ਪੁਲਿਸ ਪਾਰਟੀ ਪਾਸ ਦੌੌਰਾਨੇ ਗਸ਼ਤ ਵਾ ਚੈਕਿੰਗ ਇਤਲਾਹ ਮਿਲੀ ਕਿ ਰਾਜਵਿੰਦਰ ਸਿੰਘ ਉਰਫ ਰਾਜੂ ਪੁੱਤਰ ਬਲਵਿੰਦਰ ਸਿੰਘ ਵਾਸੀ ਨੰਗਲ ਕਲਾਂ ਜਿਸਨੇ ਪਿੰਡ ਡੇਲੂਆਣਾ ਵਿਖੇ ਡਾਕਟਰੀ ਦੀ ਦੁਕਾਨ ਖੋੋਲੀ ਹੋੋਈ ਹੈ ਜੋ ਬਿਨਾ ਲਾਇਸੰਸ, ਬਿਨਾ ਕਿਸੇ ਡਾਕਟਰੀ ਡਿਗਰੀ ਦੇ ਪਿੰਡ ਦੇ ਭੋੋਲੇ ਭਾਂਲੇ ਲੋੋਕਾਂ ਨੂੰ ਆਪਣੇ ਆਪ ਨੂੰ ਡਾਕਟਰ ਦੱਸ ਕੇ ਦਵਾਈ ਦਿੰਦਾ ਹੈ ਅਤੇ ਨਸ਼ੀਲੀਆਂ ਦਵਾਈਆ ਵੀ ਵੇਚਦਾ ਹੈ। ਮੁਲਜਿਮ ਦੇ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਜੁਰਮ ਅ$ਧ 420 ਹਿੰ:ਦੰ:, ਐਨ,ਡੀ,ਪੀ,ਐਸ, ਐਕਟ ਅਤੇ ਡਰੱਗਜ ਤੇ ਕੋੋਸਮੇਟਿਕਸ ਐਕਟ^1940 ਥਾਣਾ ਸਦਰ ਮਾਨਸਾ ਦਰਜ਼ ਰਜਿਸਟਰ ਕੀਤਾ ਗਿਆ। ਪੁਲਿਸ ਪਾਰਟੀ ਵੱਲੋੋਂ ਤੁਰੰਤ ਕਾਰਵਾਈ ਕਰਦੇ ਹੋੋਏ ਜਿਲਾ ਡਰੱਗ ਇੰਸਪੈਕਟਰ ਮਾਨਸਾ ਨੂੰ ਨਾਲ ਲੈਕਰ ਦੁਕਾਨ ਦੀ ਚੈਕਿੰਗ ਕਰਨ ਤੇ 150 ਨਸ਼ੀਲੇ ਕੈਪਸੂਲ, 180 ਗੋੋਲੀਆ, ਇੱਕ ਨਸ਼ੀਲਾ ਟੀਕਾ (100 ਐਮ,ਜੀ), 5 ਟੀਕੇ ਸਮੇਤ ਸੂਈ/ਸਰਿੰਜਾ ਸਮੇਤ ਇੱਕ ਬੀ,ਪੀ, ਚੈਕਿੰਗ ਇੰਸਟਰੂਮੈਂਟ, ਥੜਕਣ ਚੈਕ ਵਾਲਾ ਸਟੈਥੋੋਸਕੌੌਪ ਅਤੇ ਥਰਮਾਂਮੀਟਰ ਬਰਾਮਦ ਹੋੋਣ ਤੇ ਮੁਲਜਿਮ ਨੂੰ ਮੁਕੱਦਮਾ ਵਿੱਚ ਕਾਬੂ ਕੀਤਾ ਗਿਆ।
ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਨੇ ਬਿੰਦਰ ਸਿੰਘ ਪੁੱਤਰ ਜੰਟਾ ਸਿੰਘ ਵਾਸੀ ਸਰਦੂਲਗੜ ਅਤੇ ਬਲਵਿੰਦਰ ਸਿੰਘ ਪੁੱਤਰ ਸੁੱਖਾ ਸਿੰਘ ਵਾਸੀ ਮੀਰਪੁਰ ਖੁਰਦ ਨੂੰ ਕਾਬੂ ਕਰਕੇ ਉਸ ਪਾਸੋੋਂ 15 ਕਿਲੋੋਗ੍ਰਾਮ ਭੁੱਕੀ ਚੂਰਾਪੋਸਤ ਬਰਾਮਦ ਕੀਤੀ, ਜਿਸਦੇ ਵਿਰੁੱਧ ਐਨ,ਡੀ,ਪੀ,ਐਸ, ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਸੀ,ਆਈ,ਏ,ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਭਜਨ ਕੌੌਰ ਉਰਫ ਭਜੋੋ ਪਤਨੀ ਪਰਮਜੀਤ ਸਿੰਘ ਵਾਸੀ ਭੀਖੀ ਨੂੰ ਕਾਬੂ ਕਰਕੇ ਉਸ ਪਾਸੋੋਂ 20 ਗ੍ਰਾਮ ਹੈਰੋਇੰਨ (ਚਿੱਟਾ) ਬਰਾਮਦ ਕੀਤੀ, ਜਿਸਦੇ ਵਿਰੁੱਧ ਥਾਣਾ ਭੀਖੀ ਵਿਖੇ ਐਨHਡੀHਪੀHਐਸH ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਨੇ ਜਗਜੀਤ ਸਿੰਘ ਜੱਗੀ ਪੁੱਤਰ ਆਤਮਾ ਸਿੰਘ ਵਾਸੀ ਸਰਦੂਲਗੜ ਨੂੰ ਸਵਿੱਫਟ ਕਾਰ ਨੰ: ਐਚ,ਆਰ,26ਬੀ,ਐਚ^1686 ਸਮੇਤ ਕਾਬੂ ਕਰਕੇ ਉਸ ਪਾਸੋੋਂ 9 ਗ੍ਰਾਮ ਹੈਰੋਇੰਨ (ਚਿੱਟਾ) ਬਰਾਮਦ ਕੀਤੀ, ਜਿਸਦੇ ਵਿਰੁੱਧ ਥਾਣਾ ਸਰਦੂਲਗੜ ਵਿਖੇ ਐਨ,ਡੀ,ਪੀ,ਐਸ, ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਅਤੇ ਕਾਰ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤੇ ਜਾ ਰਹੇ ਹਨ, ਜਿਹਨਾਂ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ ਅ/ਧ 29 ਐਨ,ਡੀ,ਪੀ,ਐਸ,ਐਕਟ ਤਹਿਤ ਹੋੋਰ ਮੁਲਜਿਮ ਨਾਮਜਦ ਕਰਕੇ ਗ੍ਰਿਫਤਾਰ ਕਰਕੇ ਹੋੋਰ ਪ੍ਰਗਤੀ ਕੀਤੀ ਜਾਵੇਗੀ।
ਇਸੇ ਤਰਾ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੋਏ ਥਾਣਾ ਭੀਖੀ ਦੀ ਪੁਲਿਸ ਪਾਰਟੀ ਨੇ ਬੂਟਾ ਸਿੰਘ ਪੁੱਤਰ ਚਰਨ ਸਿੰਘ ਵਾਸੀ ਖੀਵਾ ਖੁਰਦ ਨੂੰ ਕਾਬੂ ਕਰਕੇ 33 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸੌਫੀ ਹੀਰ (ਹਰਿਆਣਾ) ਬਰਾਮਦ ਕੀਤੀ ਗਈ। ਥਾਣਾ ਭੀਖੀ ਦੀ ਪੁਲਿਸ ਪਾਰਟੀ ਨੇ ਜਗਸੀਰ ਸਿੰਘ ਉਰਫ ਜੱਗਾ ਪੁੱਤਰ ਪੰਮੀ ਸਿੰਘ ਵਾਸੀ ਭੀਖੀ ਨੂੰ ਕਾਬੂ ਕਰਕੇ 12 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਹਿਨਾਈ (ਹਰਿਆਣਾ) ਬਰਾਮਦ ਕੀਤੀ ਗਈ। ਥਾਣਾ ਸਿਟੀ^1 ਮਾਨਸਾ ਦੀ ਪੁਲਿਸ ਪਾਰਟੀ ਨੇ ਸਿੰਗਾਰਾ ਸਿੰਘ ਪੁੱਤਰ ਈਸ਼ਰ ਸਿੰਘ ਵਾਸੀ ਮਾਨਸਾ ਨੂੰ ਕਾਬੂ ਕਰਕੇ 9 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਹਿਨਾਈ (ਹਰਿਆਣਾ) ਬਰਾਮਦ ਕੀਤੀ ਗਈ। ਥਾਣਾ ਸਦਰ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਗੁਲਾਬ ਸਿੰਘ ਪੁੱਤਰ ਅਮਰ ਸਿੰਘ ਵਾਸੀ ਬੀਰੋਕੇ ਖੁਰਦ ਨੂੰ ਕਾਬੂ ਕਰਕੇ 9 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਹੀਰ (ਪੰਜਾਬ) ਬਰਾਮਦ ਕੀਤੀ ਗਈ। ਐਸ,ਐਸ,ਪੀ, ਮਾਨਸਾ ਡਾ, ਨਰਿੰਦਰ ਭਾਰਗਵ, ਆਈ,ਪੀ,ਐਸ, ਵੱਲੋੋਂ ਦੱਸਿਆ ਗਿਆ ਕਿ ਨਸ਼ਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।





