17.1 C
Chandigarh

TODAY NOW NEWS

Friday, March 20, 2026
HomeBREAKING NEWSਇੱਕ ਹਫਤੇ ਵਿੱਚ 676 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫ਼ਤਾਰ, ਪੰਜਾਬ ਪੁਲਿਸ ਦੀ ਵੱਡੀ...

ਇੱਕ ਹਫਤੇ ਵਿੱਚ 676 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫ਼ਤਾਰ, ਪੰਜਾਬ ਪੁਲਿਸ ਦੀ ਵੱਡੀ ਸਫ਼ਲਤਾ

ਚੰਡੀਗੜ੍ਹ। ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਜੰਗ ਨੂੰ ਹੋਰ ਤੇਜ਼ ਕਰਦਿਆਂ ਪੰਜਾਬ ਪੁਲਿਸ ਨੇ ਪਿਛਲੇ ਇੱਕ ਹਫਤੇ ਦੌਰਾਨ ਸੂਬੇ ਭਰ ਵਿੱਚ ਨਾਰਕੋਟਿਕ ਡਰੱਗਜ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ (ਐਨਡੀਪੀਐਸ) ਐਕਟ ਤਹਿਤ 559 ਐਫ.ਆਈ.ਆਰਜ਼ ਦਰਜ ਕਰਕੇ 676 ਨਸਾ ਤਸਕਰਾਂ/ਸਪਲਾਈਰਾਂ (Drug Smugglers) ਨੂੰ ਗ੍ਰਿਫਤਾਰ ਕੀਤਾ ਹੈ। ਪੰਜਾਬ ਪੁਲਿਸ ਦੇ ਸਰਕਾਰੀ ਬੁਲਾਰੇ ਨੇ ਅੱਜ ਇੱਥੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਪੁਲਿਸ ਨੂੰ ਨਸ਼ਿਆਂ ਦੇ ਖ਼ਾਤਮੇ ਲਈ ਪੂਰੀ ਖੁੱਲ ਦੇਣ ਉਪਰੰਤ ਪੰਜਾਬ ਪੁਲਿਸ ਵੱਲੋਂ ਸਰਹੱਦੀ ਸੂਬੇ ਪੰਜਾਬ ਵਿੱਚੋਂ ਨਸ਼ਿਆਂ ਨੂੰ ਜੜੋਂ ਪੁੱਟਣ ਲਈ ਵਿਆਪਕ ਮੁਹਿੰਮਾਂ ਵਿੱਢੀਆਂ ਗਈਆਂ ਹਨ।

ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸੂਬੇ ਦੇ ਸਾਰੇ ਸੀਪੀਜ/ਐਸਐਸਪੀਜ ਨੂੰ ਨਸ਼ਿਆਂ ਵਿਰੁੱਧ ਪੰਜਾਬ ਸਰਕਾਰ ਦੀ ਜ਼ੀਰੋ ਸਹਿਣਸ਼ੀਲਤਾ ਨੀਤੀ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਆਪਣੇ ਅਧਿਕਾਰ ਖੇਤਰ ਵਿੱਚ ਨਸ਼ਿਆਂ ਦੀਆਂ ਸੰਵੇਦਨਸ਼ੀਲ ਥਾਂਵਾਂ ‘ਤੇ ਚੌਕਸੀ ਰੱਖਣ ਦੇ ਆਦੇਸ਼ ਦਿੱਤੇ ਸਨ। ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਪੁਲਿਸ ਵੱਲੋਂ ਸੂਬੇ ਭਰ ਦੇ ਸੰਵੇਦਨਸ਼ੀਲ ਰਸਤਿਆਂ ‘ਤੇ ਨਾਕੇ ਲਗਾਉਣ ਤੋਂ ਇਲਾਵਾ ਨਸਾ ਪ੍ਰਭਾਵਿਤ ਖੇਤਰਾਂ ਦੀ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਦੌਰਾਨ 5.57 ਕਿਲੋ ਹੈਰੋਇਨ, 17 ਕਿਲੋ ਅਫ਼ੀਮ, 25 ਕਿਲੋ ਗਾਂਜਾ, 7 ਕੁਇੰਟਲ ਭੁੱਕੀ ਅਤੇ 2.25 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਸਮੇਤ ਹੋਰ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ। ਉਨਾਂ ਕਿਹਾ ਕਿ ਪਿਛਲੇ ਹਫਤੇ ਐਨਡੀਪੀਐਸ ਕੇਸਾਂ ਦੇ 32 ਅਪਰਾਧੀ ਅਤੇ ਭਗੌੜੇ ਵੀ ਗ੍ਰਿਫਤਾਰ ਕੀਤੇ ਗਏ।
ਫੜੇ ਗਏ ਸਾਰੇ ਨਸਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇ
ਉਨਾਂ ਕਿਹਾ ਕਿ ਡੀਜੀਪੀ ਵੱਲੋਂ ਸਾਰੇ ਸੀਪੀਜ/ਐਸਐਸਪੀਜ ਨੂੰ ਸਾਰੇ ਨਾਮੀ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਅਤੇ ਆਪਣੇ ਅਧਿਕਾਰ ਖੇਤਰਾਂ ਵਿੱਚ ਨਸ਼ਾ ਤਸਕਰੀ ਵਾਲੇ ਸੰਵੇਦਨਸ਼ੀਲ ਸਥਾਨਾਂ ਦੀ ਸ਼ਨਾਖ਼ਤ ਕਰਕੇ ਨਸ਼ਾ ਤਸਕਰਾਂ ‘ਤੇ ਨਕੇਲ ਕੱਸਣ ਅਤੇ ਨਸ਼ਾ ਵੇਚਣ/ਤਸਕਰੀ ਕਰਨ ਵਾਲੇ ਸਾਰੇ ਵਿਅਕਤੀਆਂ ਨੂੰ ਕਾਬੂ ਕਰਨ ਲਈ ਤਲਾਸ਼ੀ ਮੁਹਿੰਮ ਸ਼ੁਰੂ ਕਰਨ ਦੇ ਸਖ਼ਤ ਹੁਕਮ ਦਿੱਤੇ ਗਏ ਹਨ। ਉਹਨਾਂ ਪੁਲਿਸ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਫੜੇ ਗਏ ਸਾਰੇ ਨਸਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇ ਤਾਂ ਜੋ ਉਹਨਾਂ ਤੋਂ ਨਾਜਾਇਜ਼ ਰਾਸ਼ੀ ਬਰਾਮਦ ਕੀਤੀ ਜਾ ਸਕੇ।

ਉਨਾਂ ਕਿਹਾ ਕਿ ਜਿਲਾ ਪੁਲਿਸ ਸ੍ਰੀ ਮੁਕਤਸਰ ਸਾਹਿਬ ਦੇ ਧਿਆਨ ਵਿੱਚ ਆਇਆ ਹੈ ਕਿ ਹੈਰੋਇਨ ਦੀ ਘੱਟ ਉਪਲਬਧਤਾ ਕਾਰਨ ਨਸਾ ਤਸਕਰ ਪਤਾਸਾ (ਖੰਡ ਦੀ ਬਣੀ ਰਵਾਇਤੀ ਮਠਿਆਈ), ਵਾਸ਼ਿੰਗ ਸੋਡਾ, ਨਦੀਨ-ਨਾਸਕ, ਅਤੇ ਜੜੀ-ਬੂਟੀਆਂ (ਤਰਲ ਅਤੇ ਪਾਊਡਰ) ਨੂੰ ਮਿਲਾ ਕੇ ਅਤੇ ਫਿਰ ਸਰਫੈਕਟੈਂਟ ਦੀ ਵਰਤੋਂ ਕਰਕੇ ਨਕਲੀ ਹੈਰੋਇਨ ਤਿਆਰ ਕਰਕੇ ਉਹ ਨਕਲੀ ਹੈਰੋਇਨ (ਚਿੱਟਾ) ਗਰੀਬ ਲੋਕਾਂ ਨੂੰ ਪਲਾਸਟਿਕ ਫੁਆਇਲ ਵਿੱਚ ਪਾ ਕੇ ਵੇਚ ਰਹੇ ਹਨ ਜਿਸ ਤੋਂ ਇਹ ਪ੍ਰਤੀਤ ਹੁੰਦਾ ਹੈ ਕਿ ਪੰਜਾਬ ਪੁਲਿਸ ਨੇ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਜ਼ਿਕਰਯੋਗ ਹੈ ਕਿ ਡੀਜੀਪੀ ਨੇ ਸੀਪੀਜ/ਐਸਐਸਪੀਜ ਨੂੰ ਜ਼ਮੀਨੀ ਪੱਧਰ ‘ਤੇ ਲੋਕਾਂ ਨਾਲ ਜੁੜਨ ਅਤੇ ਉਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਨਵੇਂ ਉਪਰਾਲੇ ਆਰੰਭ ਕਰਨ ਲਈ ਵੀ ਕਿਹਾ ਹੈ।

Today Now News

RELATED ARTICLES
- Advertisment -

POPULAR POSTS