16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਅਸਲਾ ਐਕਟ ਦੇ ਮੁਕੱਦਮੇ ਵਿੱਚ 1 ਮੁਲਜਿਮ ਕਾਬੂ

ਅਸਲਾ ਐਕਟ ਦੇ ਮੁਕੱਦਮੇ ਵਿੱਚ 1 ਮੁਲਜਿਮ ਕਾਬੂ

1 ਪਿਸਟਲ 315 ਬੋੋਰ ਦੇਸੀ ਸਮੇਤ 1 ਜਿੰਦਾਂ ਕਾਰਤੂਸ ਬਰਾਮਦ

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਐਸ,ਐਸ,ਪੀ, ਮਾਨਸਾ ਸ੍ਰੀ ਸੁਰੇਂਦਰਲਾਂਬਾ,ਆਈ,ਪੀ,ਐਸ, ਵੱਲੋੋਂ ਪ੍ਰੈਸ ਨੋੋਟ ਜਾਰੀ ਕਰਦੇ ਹੋੋਏ ਦੱਸਿਆ ਕਿ ਮਾਨਸਾ ਪੁਲਿਸ ਨੇ ਸਮਾਜ ਵਿਰੋੋਧੀ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦਿਆ ਸੀ,ਆਈ,ਏ, ਸਟਾਫ ਮਾਨਸਾ ਦੀ ਪੁਲਿਸ ਪਾਰਟੀ ਵੱਲੋੋਂ ਮੁਲਜਿਮ ਅਮਨਦੀਪ ਸਿੰਘ ਉਰਫ ਅਮਨੀ ਪੁੱਤਰ ਪਾਲ ਸਿੰਘ ਵਾਸੀ ਉਡਤ ਸੈਦੇਵਾਲਾ ਨੂੰ ਕਾਬੂ ਕਰਨ ਵਿੱਚ ਵੱਡੀ ਸਫਲਤਾਂ ਹਾਸਲ ਕੀਤੀ ਹੈ। ਗ੍ਰਿਫਤਾਰ ਮੁਲਜਿਮ ਪਾਸੋੋਂ 1 ਪਿਸਟਲ 315 ਬੋੋਰ ਦੇਸੀ ਸਮੇਤ 1 ਜਿੰਦਾਂ ਕਾਰਤੂਸ ਬਰਾਮਦ ਕਰਕੇ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ।
ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਸੀHਆਈHਏH ਸਟਾਫ ਮਾਨਸਾ ਦੀ ਪੁਲਿਸ ਪਾਰਟੀ ਗਸ਼ਤ ਵਾ: ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ ਵਿੱਚ ਨੇੜੇ ਅਕਾਲ ਅਕੈਡਮੀ ਬਾਹੱਦ ਪਿੰਡ ਮਲਕੋੋਂ ਮੌੌਜੂਦ ਸੀ ਤਾਂ ਸਾਹਮਣੇ ਤੋੋਂ ਆ ਰਹੇ ਵਿਅਕਤੀ ਨੂੰ ਸ਼ੱਕ ਦੀ ਬਿਨਾਹ ਤੇ ਰੋੋਕ ਕੇ ਨਾਮਪਤਾ ਪੁੱਛਣ ਤੇ ਉਸਨੇ ਆਪਣਾ ਨਾਮ ਅਮਨਦੀਪ ਸਿੰਘ ਉਰਫ ਅਮਨੀ ਪੁੱਤਰ ਪਾਲ ਸਿੰਘ ਵਾਸੀ ਉਡਤ ਸੈਦੇਵਾਲਾ ਦੱਸਿਆ, ਜਿਸਦੀ ਕਾਇਦੇ ਅਨੁਸਾਰ ਤਲਾਸ਼ੀ ਕਰਨ ਤੇ ਉਸ ਪਾਸੋੋਂ 1 ਪਿਸਟਲ 315 ਬੋਰ ਦੇਸੀ ਸਮੇਤ 1 ਕਾਰਤੂਸ ਜਿੰਦਾਂ ਬਰਾਮਦ ਹੋਇਆ। ਜਿਸਦੇ ਵਿਰੁੱਧ ਮੁਕੱਦਮਾ ਨੰਬਰ 43 ਮਿਤੀ 26/04/2021 ਅ/ਧ 25/54/59 ਅਸਲਾ ਐਕਟ ਥਾਣਾ ਬੋਹਾ ਦਰਜ਼ ਰਜਿਸਟਰ ਕੀਤਾ ਗਿਆ ਹੈ।
ਗ੍ਰਿਫਤਾਰ ਮੁਲਜਿਮ ਨੂੰ ਮਾਨਯੋੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਸ ਪਾਸੋੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਨਜਾਇਜ ਅਸਲਾ ਉਸਨੇ ਕਿੱਥੋੋ, ਕਿਸ ਪਾਸੋਂ ਲਿਆਂਦਾ ਸੀ ਅਤੇ ਉਸਦਾ ਕੀ ਮਕਸਦ ਸੀ। ਜਿਸਦੀ ਪੁੱਛਗਿੱਛ ਉਪਰੰਤ ਅਹਿਮ ਸੁਰਾਗ ਲੱਗਣ ਦੀ ਸੰਭਾਵਨਾਂ ਹੈ।

Today Now News

RELATED ARTICLES
- Advertisment -

POPULAR POSTS