17.4 C
Chandigarh

TODAY NOW NEWS

Friday, March 20, 2026
Homeਚੰਡੀਗੜ੍ਹਭਲਕੇ ਪੰਜਾਬ ਫੇਰੀ 'ਤੇ ਆਉਣਗੇ ਅਰਵਿੰਦ ਕੇਜਰੀਵਾਲ, SC ਭਾਈਚਾਰੇ ਲਈ ਕਰ ਸਕਦੇ...

ਭਲਕੇ ਪੰਜਾਬ ਫੇਰੀ ‘ਤੇ ਆਉਣਗੇ ਅਰਵਿੰਦ ਕੇਜਰੀਵਾਲ, SC ਭਾਈਚਾਰੇ ਲਈ ਕਰ ਸਕਦੇ ਨੇ ਐਲਾਨ

ਚੰਡੀਗੜ੍ਹ – ਆਮ ਆਦਮੀ ਪਾਰਟੀ ਦੇ ਸੁਪ੍ਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਭਲਕੇ ਫਿਰ ਪੰਜਾਬ ਦੌਰੇ ’ਤੇ ਆ ਰਹੇ ਹਨ। ਅਰਵਿੰਦ ਕੇਜਰੀਵਾਲ ਕੱਲ੍ਹ ਦੁਆਬਾ ਖੇਤਰ ਦਾ ਦੌਰਾ ਕਰਨਗੇ। ਅਪਣੀ ਦੁਆਬਾ ਫੇਰੀ ਦੌਰਾਨ ਅਰਵਿੰਦ ਕੇਜਰੀਵਾਲ ਐੱਸ. ਸੀ. ਭਾਈਚਾਰੇ ਦੇ ਲੋਕਾਂ ਲਈ ਵੱਡੇ ਐਲਾਨ ਵੀ ਕਰ ਸਕਦੇ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਪੰਜਾਬ ਦਾ ਦੌਰਾ 4 ਵਾਰ ਕਰ ਚੁੱਕੇ ਹਨ ਜਿਸ ਦੌਰਾਨ ਉਨ੍ਹਾਂ ਨੇ ਵਪਾਰੀਆਂ ਨੂੰ ਗਾਰੰਟੀ ਦਿੰਦੇ ਹੋਏ 24 ਘੰਟੇ ਬਿਜਲੀ ਦੇਣ ਦਾ ਐਲਾਨ ਕੀਤਾ ਸੀ। ਅਰਵਿੰਦ ਕੇਜਰੀਵਾਲ ਪੰਜਾਬ ਦੇ ਲੋਕਾਂ ਨੂੰ 5 ਗਰੰਟੀਆਂ ਦੇ ਚੁੱਕੇ ਹਨ ਤੇ ਕੱਲ੍ਹ ਛੇਵੀਂ ਗਰੰਟੀ ਦੇ ਸਕਦੇ ਹਨ। ਪੰਜਾਬ ’ਚ ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਪੂਰੀ ਤਰ੍ਹਾਂ ਸਰਗਰਮ ਹੋ ਗਈਆਂ ਹਨ। ਇਕ ਪਾਸੇ ਜਿੱਥੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਰੈਲੀਆਂ ਕਰਕੇ ਲੋਕਾਂ ਲਈ ਵੱਡੇ ਐਲਾਨ ਕਰਨ ਦੇ ਨਾਲ-ਨਾਲ ਉਮੀਦਵਾਰਾਂ ਦੇ ਐਲਾਨ ਵੀ ਕੀਤੇ ਜਾ ਰਹੇ ਹਨ, ਉਥੇ ਹੀ ਅਜੇ ਤੱਕ ਕਾਂਗਰਸ ਦੀ ਪਾਰਟੀ ਵੱਲੋਂ ਕੋਈ ਵਿਧਾਨ ਸਭਾ ਚੋਣਾਂ ਦੇ ਚੋਣ ਮੈਦਾਨ ’ਚ ਉਤਾਰੇ ਜਾਣ ਵਾਲੇ ਉਮੀਦਵਾਰਾਂ ਦੇ ਨਾਵਾਂ ਦੀ ਇਕ ਵੀ ਸੂਚੀ ਨਹੀਂ ਸਾਹਮਣੇ ਲਿਆਂਦੀ ਗਈ ਹੈ। ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਲਈ ਹੁਣ ਤੱਕ 10 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ।

Today Now News

RELATED ARTICLES
- Advertisment -

POPULAR POSTS