16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਸਿਹਤ ਮਹਿਕਮੇ ਚ ਰੀੜ੍ਹ ਦੀ ਹੱਡੀ ਵਜੋਂ ਕੰਮ ਕਰ ਰਹੀਆਂ ਆਸ਼ਾ ਫੈਸਿਲੀਟੇਟਰਾਂ...

ਸਿਹਤ ਮਹਿਕਮੇ ਚ ਰੀੜ੍ਹ ਦੀ ਹੱਡੀ ਵਜੋਂ ਕੰਮ ਕਰ ਰਹੀਆਂ ਆਸ਼ਾ ਫੈਸਿਲੀਟੇਟਰਾਂ ਅਤੇ ਆਸ਼ਾ ਵਰਕਰਾਂ ਨੇ ਸਿਹਤ ਮੰਤਰੀ ਨੂੰ ਦਿੱਤਾ ਮੰਗ ਪੱਤਰ

ਮਾਨਸਾ 24 ਮਾਰਚ( ਗੁਰਜੰਟ ਸਿੰਘ ਬਾਜੇਵਾਲੀਆ) ਸਬ ਡਿਵੀਜ਼ਨ ਸਰਦੂਲਗੜ੍ਹ ਦੀਆਂ ਆਸ਼ਾ ਫੈਸਿਲੀਟੇਟਰਾਂ ਅਤੇ ਆਸ਼ਾ ਵਰਕਰਾਂ ਨੇ ਆਪਣੀਆਂ ਹੱਕੀ ਮੰਗਾਂ ਲਈ ਪੰਜਾਬ ਦੇ ਸਿਹਤ ਮੰਤਰੀ ਡਾ ਵਿਜੈ ਸਿੰਗਲਾ ਅਤੇ ਹਲਕਾ ਸਰਦੂਲਗੜ੍ਹ ਦੇ ਐਮਐਲਏ ਗੁਰਪ੍ਰੀਤ ਸਿੰਘ ਬਣਾਂਵਾਲੀ ਨੂੰ ਮੰਗ ਪੱਤਰ ਸੌਂਪਿਆ।ਇਸ ਮੌਕੇ ਆਸ਼ਾ ਫੈਸਿਲੀਟੇਟਰ ਅਤੇ ਆਸ਼ਾ ਵਰਕਰ ਯੂਨੀਅਨ ਦੀ ਪ੍ਰਧਾਨ ਰਾਜਬੀਰ ਕੌਰ ਨੇ ਕਿਹਾ ਕਿ ਸਿਹਤ ਵਿਭਾਗ ਚ ਰੀਡ਼੍ਹ ਦੀ ਹੱਡੀ ਵਜੋਂ ਕੰਮ ਕਰ ਰਹੀਆਂ ਆਸ਼ਾ ਫੈਸਿਲੀਟੇਟਰਾਂ ਅਤੇ ਆਸ਼ਾ ਵਰਕਰਾਂ ਦੀ ਲੰਬੇ ਸਮੇਂ ਤੋਂ ਕਿਸੇ ਵੀ ਸਰਕਾਰ ਨੇ ਉਨ੍ਹਾਂ ਦੀ ਸਾਰ ਨਹੀਂ ਲਈ ਜਿਸ ਕਰਕੇ ਉਹਨਾਂ ਚ ਨਿਰਾਸ਼ਾ ਪਾਈ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਚ ਨਵੀਂ ਬਣੀ ਆਮ ਆਦਮੀ ਪਾਰਟੀ ਦੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਚ ਬਣੀ ਸਰਕਾਰ ਤੋ ਉਨ੍ਹਾਂ ਨੂੰ ਉਮੀਦ ਹੈ ਕਿ ਉਹ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਜ਼ਰੂਰ ਪ੍ਰਵਾਨ ਕਰਨਗੇ।ਇਸ ਮੌਕੇ ਉਨ੍ਹਾਂ ਦੇ ਨਾਲ ਆਸ਼ਾ ਫੈਸਲੀਟੇਟਰ ਅਤੇ ਆਸ਼ਾ ਵਰਕਰਾਂ ਵੀ ਹਾਜ਼ਰ ਸਨ ।

Today Now News

RELATED ARTICLES
- Advertisment -

POPULAR POSTS