17.1 C
Chandigarh

TODAY NOW NEWS

Friday, March 20, 2026
HomeBREAKING NEWSAustralian ਦੇ ਸਮੇਂ ‘ਚ 3 ਅਕਤੂਬਰ ਤੋਂ ਹੋਵੇਗੀ ਤਬਦੀਲੀ

Australian ਦੇ ਸਮੇਂ ‘ਚ 3 ਅਕਤੂਬਰ ਤੋਂ ਹੋਵੇਗੀ ਤਬਦੀਲੀ

Australian : ‘ਡੇਅ ਲਾਈਟ ਸੇਵਿੰਗ’ ਨਿਯਮ ਅਧੀਨ ਐਤਵਾਰ 3 ਅਕਤੂਬਰ ਤੋਂ ਆਸਟ੍ਰੇਲੀਆ ਦੀਆਂ ਘੜੀਆਂ ਮੌਜੂਦਾ ਸਮੇਂ ਤੋਂ ਇੱਕ ਘੰਟਾ ਅੱਗੇ ਹੋ ਜਾਣਗੀਆਂ।

‘ਡੇਅ ਲਾਈਟ ਸੇਵਿੰਗ’ ਅਧੀਨ ਇਹ ਤਬਦੀਲੀ ਸਾਲ ਵਿੱਚ ਦੋ ਵਾਰ ਸੂਰਜ ਦੇ ਚੜ੍ਹਨ ਅਤੇ ਛਿਪਣ ਅਨੁਸਾਰ ਕੀਤੀ ਜਾਂਦੀ ਹੈ।

ਇਹ ਤਬਦੀਲੀ ਵਿਕਟੋਰੀਆ, ਨਿਊ ਸਾਊਥ ਵੇਲਜ਼, ਤਸਮਾਨੀਆ, ਦੱਖਣੀ ਆਸਟ੍ਰੇਲੀਆ ਅਤੇ ਆਸਟ੍ਰੇਲੀਆਈ ਕੈਪੀਟਲ ਟੈਰੀਟਰੀ ਵਿੱਚ ਹੀ ਲਾਗੂ ਹੋਵੇਗੀ।

ਜਦਕਿ ਕੁਈਂਜ਼ਲੈਂਡ, ਪੱਛਮੀ ਆਸਟ੍ਰੇਲੀਆ ਅਤੇ ਨਾਰਦਨ ਟੈਰੀਟਰੀ ਦੇ ਸਮੇਂ ਵਿੱਚ ਕੋਈ ਬਦਲਾਅ ਨਹੀ ਹੋਵੇਗਾ।

ਐਤਵਾਰ 3 ਅਕਤੂਬਰ ਤੋਂ ਆਸਟ੍ਰੇਲੀਆਈ ਘੜੀਆਂ ਸਵੇਰੇ ਦੋ ਵਜੇਂ ਤੋਂ ਇੱਕ ਘੰਟਾ ਅੱਗੇ ਹੋ ਜਾਣਗੀਆਂ ਅਤੇ ਸਰਦ ਰੁੱਤ ਦੀ ਸ਼ੁਰੂਆਤ ਤੇ ਮੁੜ ਦੁਬਾਰਾ 3 ਅਪ੍ਰੈਲ 2022 ਨੂੰ ਇੱਕ ਘੰਟਾ ਪਿੱਛੇ ਹੋ ਜਾਣਗੀਆਂ।

ਇਸ ਤਬਦੀਲੀ ਤੋਂ ਬਾਅਦ ਮੈਲਬੌਰਨ-ਸਿਡਨੀ ਸਮੇਂ ਦਾ ਭਾਰਤੀ ਸਮੇਂ ਤੋਂ ਸਾਢੇ ਪੰਜ ਘੰਟੇ ਦਾ ਫਰਕ ਹੋਵੇਗਾ।

ਇਹ ਬਦਲਾਅ ਗਰਮੀਆਂ ਅਤੇ ਸਰਦੀਆਂ ਨੂੰ ਨਿਯਮਿਤ ਰੂਪ ਵਿੱਚ ਚਲਾਉਣ ਅਤੇ ਬਿਜਲੀ ਦੀ ਬੱਚਤ ਵਿੱਚ ਲਾਹੇਵੰਦ ਸਿੱਧ ਹੁੰਦਾ ਹੈ।

ਭਾਰਤ ਤੋਂ ਉਲਟ ਮੌਸਮ ਹੋਣ ਕਾਰਨ ਆਸਟ੍ਰੇਲੀਆ ਵਿੱਚ ਇਸ ਸਮੇਂ ਗਰਮ ਰੁੱਤ ਦਾ ਆਗਾਜ਼ ਹੋ ਰਿਹਾ ਹੈ।

Today Now News

RELATED ARTICLES
- Advertisment -

POPULAR POSTS