16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਮੋਗਾ ਸ੍ਰੀ ਹਰਮਨਬੀਰ ਸਿੰਘ ਗਿੱਲ ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੁਲਸ ਭਰਤੀ...

ਮੋਗਾ ਸ੍ਰੀ ਹਰਮਨਬੀਰ ਸਿੰਘ ਗਿੱਲ ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੁਲਸ ਭਰਤੀ ਸਬੰਧੀ ਜਾਗਰੂਕ

ਮੋਗਾ (ਹੈੱਪੀ ਢੰਡ) 27 ਜੁਲਾਈ ਮਾਣਯੋਗ ਸੀਨੀਅਰ ਕਪਤਾਨ ਪੁਲਿਸ ਮੋਗਾ ਸ੍ਰੀ ਹਰਮਨਬੀਰ ਸਿੰਘ ਗਿੱਲ ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਾਬਾ ਵਿਸ਼ਵਕਰਮਾ ਮਿਸਤਰੀ ਮਜ਼ਦੂਰ ਯੂਨੀਅਨ ਮੋਗਾ ਦੇ ਕਿਰਤੀਆਂ ਨੂੰ ਟ੍ਰੈਫਿਕ ਐਜੂਕੇਸ਼ਨ ਸੈਲ ਮੋਗਾ ਵਲੋਂ ਨਸ਼ਿਆਂ ਦੇ ਖਿਲਾਫ਼, ਟ੍ਰੈਫਿਕ ਨਿਯਮਾਂ ਅਤੇ ਕੋਰੋਨਾ ਵਾਇਰਸ, ਰੁੱਖ ਲਗਾਉਣ ਅਤੇ ਪੁਲਸ ਭਰਤੀ ਸਬੰਧੀ ਜਾਗਰੂਕ ਕੀਤਾ ਗਿਆ। ਸੀਨੀਅਰ ਕਾਂਸਟੇਬਲ ਸੁਖਜਿੰਦਰ ਸਿੰਘ ਟਰੈਫਿਕ ਐਜੂਕੇਸ਼ਨ ਸੈੱਲ ਮੋਗਾ ਅਤੇ ਨਸ਼ਾ ਮੁਕਤ ਭਾਰਤ ਅਭਿਆਨ ਅਧੀਨ ਡੀ ਸੀ ਸਾਹਿਬ ਜੀ ਦੀ ਅਗਵਾਈ ਵਿੱਚ ਚੱਲ ਰਹੇ ਓਟ ਸੈਂਟਰ ਢੁੱਡੀਕੇ ਮੋਗਾ ਦੀ ਕੌਂਸਲਰ ਮਿਸ ਅਮਨਦੀਪ ਕੌਰ ਨੇ ਸੰਬੋਧਨ ਕੀਤਾ । ਸੀਨੀਅਰ ਕਾਂਸਟੇਬਲ ਸੁਖਜਿੰਦਰ ਸਿੰਘ ਟ੍ਰੈਫਿਕ ਐਜੂਕੇਸ਼ਨ ਸੈੱਲ ਮੋਗਾ ਨੇ ਸਾਰਿਆਂ ਨੂੰ ਟਰੈਫਿਕ ਨਿਯਮਾਂ ਦਾ ਪਾਲਣ ਕਰਨ ਅਤੇ ਨਸ਼ਿਆਂ ਤੋਂ ਦੂਰ ਰਹਿਣ ਅਤੇ ਕੋਰੋਨਾ ਵੈਕਸੀਨ ਲਗਵਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ । ਇਸ ਤੋਂ ਇਲਾਵਾ ਸਾਰਿਆਂ ਨੂੰ ਪੁਲੀਸ ਭਰਤੀ ਬਾਰੇ ਜਾਗਰੂਕ ਕੀਤਾ ਗਿਆ ਅਤੇ ਸਾਰਿਆਂ ਨੂੰ ਰੁੱਖ ਲਗਾਉਣ ਦੀ ਅਪੀਲ ਵੀ ਕੀਤੀ ਗਈ । ਮਿਸ ਅਮਨਦੀਪ ਕੌਰ ਕੌਂਸਲਰ ਨਸ਼ਾ ਛੁਡਾਊ ਕੇਂਦਰ ਢੁੱਡੀਕੇ ਮੋਗਾ ਨੇ ਸਾਰਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਅਤੇ ਸਾਰਿਆਂ ਨੂੰ ਬੇਨਤੀ ਕੀਤੀ ਕਿ ਉਨ੍ਹਾਂ ਦੇ ਆਸ ਪਾਸ ਦੇ ਵਿਅਕਤੀ ਜੋ ਨਸ਼ੇ ਵਿਚ ਘਿਰ ਚੁੱਕੇ ਹਨ ਉਨ੍ਹਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਛੱਡਣ ਲਈ ਕਿਹਾ ਗਿਆ । ਇਸ ਤੋਂ ਇਲਾਵਾ ਕਿਸੇ ਤਰ੍ਹਾਂ ਦੀ ਸਮੱਸਿਆ ਸਮੇਂ ਲੋੜ ਪੈਣ ਤੇ ਡਾਇਲ 112 ਦੀ ਵਰਤੋਂ ਕਰਨ ਲਈ ਜਾਣਕਾਰੀ ਦਿੱਤੀ ਗਈ ।ਇਸ ਮੌਕੇ ਯੂਨੀਅਨ ਪ੍ਰਧਾਨ ਸੰਤੋਖ ਸਿੰਘ, ਰੂਪ ਸਿੰਘ ,ਕੁਲਵੰਤ ਸਿੰਘ, ਗੁਰਤੇਜ ਸਿੰਘ ਘਾਲੀ ,ਚੰਦ ਸਿੰਘ ਅਤੇ ਮਨਜੀਤ ਸਿੰਘ ਹਾਜ਼ਰ ਸਨ

Today Now News

RELATED ARTICLES
- Advertisment -

POPULAR POSTS