16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਜੀ ਐੱਸ ਐਗਰੋ ਇੰਡਸਟਰੀਜ਼ ਦੇ ਕਰਮਚਾਰੀਆਂ ਨੂੰ ਨਸ਼ਿਆਂ ਦੇ ਖਿਲਾਫ਼, ਟ੍ਰੈਫਿਕ ਨਿਯਮਾਂ...

ਜੀ ਐੱਸ ਐਗਰੋ ਇੰਡਸਟਰੀਜ਼ ਦੇ ਕਰਮਚਾਰੀਆਂ ਨੂੰ ਨਸ਼ਿਆਂ ਦੇ ਖਿਲਾਫ਼, ਟ੍ਰੈਫਿਕ ਨਿਯਮਾਂ ਤੇ ਕੋਰੋਨਾ ਸਬੰਧੀ ਜਾਗਰੂਕ ਕੀਤਾ

ਸੀਨੀਅਰ ਕਪਤਾਨ ਪੁਲਿਸ ਮੋਗਾ ਦੇ ਦਿਸ਼ਾ ਨਿਰਦੇਸ਼ ਹੇਠ ਕੇਵਲ ਸਿੰਘ ਏ. ਐਸ. ਆਈ ਟ੍ਰੈਫਿਕ ਮੋਗਾ ਕਰ ਰਹੇ ਉਪਰਾਲਾ

ਮੋਗਾ (ਹੈਪੀ-ਹਰਪਾਲ) : ਅੱਜ ਮਿਤੀ 21-06-2021 ਨੂੰ ਮਾਣਯੋਗ ਸੀਨੀਅਰ ਕਪਤਾਨ ਪੁਲਿਸ ਮੋਗਾ ਸ੍ਰੀ ਹਰਮਨਬੀਰ ਸਿੰਘ ਗਿੱਲ ਜੀ ਦੇ ਦਿਸ਼ਾ ਨਿਰਦੇਸ਼ ਹੇਠ ਸਰਦਾਰ ਮਨਜੀਤ ਸਿੰਘ ਡੀ ਐੱਸ ਪੀ (ਐੱਨ ਡੀ ਪੀ ਐੱਸ) ਮੋਗਾ ਜੀ ਦੀ ਅਗਵਾਈ ਵਿੱਚ ਜੀ ਐੱਸ ਐਗਰੋ ਇੰਡਸਟਰੀਜ਼ ਫੋਕਲ ਪੁਆਇੰਟ ਮੋਗਾ ਦੇ ਕਰਮਚਾਰੀਆਂ ਨੂੰ ਟ੍ਰੈਫਿਕ ਐਜੂਕੇਸ਼ਨ ਸੈਲ ਮੋਗਾ ਵਲੋਂ ਨਸ਼ਿਆਂ ਦੇ ਖਿਲਾਫ਼, ਟ੍ਰੈਫਿਕ ਨਿਯਮਾਂ ਅਤੇ ਕੋਰੋਨਾ ਵਾਇਰਸ ਸਬੰਧੀ ਜਾਗਰੂਕ ਕੀਤਾ ਗਿਆ।ਏਐਸਆਈ ਕੇਵਲ ਸਿੰਘ ਇੰਚਾਰਜ ਟਰੈਫਿਕ ਐਜੂਕੇਸ਼ਨ ਸੈੱਲ ਮੋਗਾ ਨੇ ਸੰਬੋਧਨ ਕੀਤਾ । Asi ਕੇਵਲ ਸਿੰਘ ਇੰਚਾਰਜ ਟਰੈਫਿਕ ਐਜੂਕੇਸ਼ਨ ਸੈੱਲ ਮੋਗਾ ਨੇ ਸਾਰਿਆਂ ਨੂੰ ਨਸ਼ਿਆਂ ਅਤੇ ਮਾੜੀ ਸੰਗਤ ਤੋਂ ਦੂਰ ਰਹਿ ਕੇ ਵਧੀਆ ਢੰਗ ਨਾਲ ਜੀਵਨ ਜਿਉਣ ਦੀ ਅਪੀਲ ਕੀਤੀ ਗਈ । ਇਸ ਤੋਂ ਇਲਾਵਾ ਟਰੈਫਿਕ ਨਿਯਮਾਂ ਦੇ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਵੱਧ ਰਹੇ ਕੋਰੋਨਾ ਵਾਇਰਸ ਦੇ ਪ੍ਰਕੋਪ ਸਬੰਧੀ ਜਾਗਰੂਕ ਕੀਤਾ ਗਿਆ ਅਤੇ ਸਾਰਿਆਂ ਨੂੰ ਕੋਰੋਨਾ ਵੈਕਸੀਨ ਲਗਵਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ । ਇਸ ਤੋਂ ਇਲਾਵਾ ਕਿਸੇ ਤਰ੍ਹਾਂ ਦੀ ਸਮੱਸਿਆ ਸਮੇਂ ਲੋੜ ਪੈਣ ਤੇ ਡਾਇਲ 112 ਦੀ ਵਰਤੋਂ ਕਰਨ ਲਈ ਜਾਣਕਾਰੀ ਦਿੱਤੀ ਗਈ ਇਸ ਮੌਕੇ ਸੀਨੀਅਰ ਕਾਂਸਟੇਬਲ ਸੁਖਜਿੰਦਰ ਸਿੰਘ ਟ੍ਰੈਫਿਕ ਐਜੂਕੇਸ਼ਨ ਸੈੱਲ ਮੋਗਾ, ਅਕਾਊਟੈਂਟ ਗੁਰਪ੍ਰੀਤ ਸਿੰਘ, ਜੈ ਕਿਸ਼ੋਰ , ਵਰਿੰਦਰਪਾਲ ਸਿੰਘ ਅਤੇ ਲਵਪ੍ਰੀਤ ਸਿੰਘ ਹਾਜ਼ਰ ਸਨ ।

Today Now News

RELATED ARTICLES
- Advertisment -

POPULAR POSTS