16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਛਿਲਕਾ ਤੂੜੀ ਵਰਕਰ ਯੂਨੀਅਨ ਮੋਗਾ ਦੇ ਕਿਰਤੀਆਂ ਨੂੰ ਨਸ਼ਿਆਂ, ਟ੍ਰੈਫ਼ਿਕ ਨਿਯਮਾਂ...

ਛਿਲਕਾ ਤੂੜੀ ਵਰਕਰ ਯੂਨੀਅਨ ਮੋਗਾ ਦੇ ਕਿਰਤੀਆਂ ਨੂੰ ਨਸ਼ਿਆਂ, ਟ੍ਰੈਫ਼ਿਕ ਨਿਯਮਾਂ ਤੇ ਕੋਰੋਨਾ ਸਬੰਧੀ ਜਾਗਰੂਕ ਕੀਤਾ

ASI ਕੇਵਲ ਸਿੰਘ ਇੰਚਾਰਜ ਟਰੈਫਿਕ ਐਜੂਕੇਸ਼ਨ ਸੈੱਲ ਮੋਗਾ ਨੇ ਨਸ਼ਿਆਂ ਤੋਂ ਦੂਰ ਰਹਿਣ ਬਾਰੇ ਜਾਣਕਾਰੀ ਸਾਂਝੀ ਕੀਤੀ

ਮੋਗਾ (ਹੈਪੀ-ਹਰਪਾਲ) : ਅੱਜ ਮਿਤੀ 29-06-2021 ਨੂੰ ਮਾਣਯੋਗ ਸੀਨੀਅਰ ਕਪਤਾਨ ਪੁਲਿਸ ਮੋਗਾ ਸ੍ਰੀ ਹਰਮਨਬੀਰ ਸਿੰਘ ਗਿੱਲ ਜੀ ਦੇ ਦਿਸ਼ਾ ਨਿਰਦੇਸ਼ਾਂ ਛਿਲਕਾ ਤੂੜੀ ਵਰਕਰ ਯੂਨੀਅਨ ਮੋਗਾ ਦੇ ਕਿਰਤੀਆਂ ਨੂੰ ਟ੍ਰੈਫਿਕ ਐਜੂਕੇਸ਼ਨ ਸੈਲ ਮੋਗਾ ਵਲੋਂ ਨਸ਼ਿਆਂ ਦੇ ਖਿਲਾਫ਼ ,ਟ੍ਰੈਫ਼ਿਕ ਨਿਯਮਾਂ ਅਤੇ ਕੋਰੋਨਾ ਵਾਇਰਸ ਸਬੰਧੀ ਜਾਗਰੂਕ ਕੀਤਾ ਗਿਆ।Asi ਕੇਵਲ ਸਿੰਘ ਇੰਚਾਰਜ ਟਰੈਫਿਕ ਐਜੂਕੇਸ਼ਨ ਸੈੱਲ ਮੋਗਾ ਅਤੇ ਨਸ਼ਾ ਮੁਕਤ ਭਾਰਤ ਅਭਿਆਨ ਅਧੀਨ ਮਾਣਯੋਗ ਡੀ ਸੀ ਸਾਹਿਬ ਜੀ ਦੇ ਦਿਸ਼ਾ ਨਿਰਦੇਸ਼ ਹੇਠ ਚੱਲ ਰਹੇ ਓਟ ਸੈਂਟਰ ਢੁੱਡੀਕੇ ਮੋਗਾ ਦੀ ਕੌਂਸਲਰ ਮਿਸ ਅਮਨਦੀਪ ਕੌਰ ਨੇ ਸੰਬੋਧਨ ਕੀਤਾ । Asi ਕੇਵਲ ਸਿੰਘ ਇੰਚਾਰਜ ਟਰੈਫਿਕ ਐਜੂਕੇਸ਼ਨ ਸੈੱਲ ਮੋਗਾ ਨੇ ਨਸ਼ਿਆਂ ਤੋਂ ਦੂਰ ਰਹਿਣ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ । ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਆਪਣੇ ਵਹੀਕਲਾਂ ਦੇ ਸਹੀ ਢੰਗ ਨਾਲ ਨੰਬਰ ਪਲੇਟਾਂ ਲਗਾਉਣ ਲਈ ਕਿਹਾ ਗਿਆ ਅਤੇ ਕੋਰੋਨਾ ਵਾਇਰਸ ਦੇ ਪ੍ਰਕੋਪ ਸਬੰਧੀ ਜਾਗਰੂਕ ਕੀਤਾ ਗਿਆ । ਸਾਰਿਆਂ ਨੂੰ ਕੋਰੋਨਾ ਵੈਕਸਿਨ ਲਗਵਾਉਣ ਲਈ ਪ੍ਰੇਰਿਤ ਵੀ ਕੀਤਾ ਗਿਆ । ਮਿਸ ਅਮਨਦੀਪ ਕੌਰ ਕੌਂਸਲਰ ਨਸ਼ਾ ਛੁਡਾਊ ਕੇਂਦਰ ਢੁੱਡੀਕੇ ਮੋਗਾ ਨੇ ਸਾਰਿਆਂ ਨੂੰ ਨਸ਼ਿਆਂ ਅਤੇ ਮਾੜੀ ਸੰਗਤ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਅਤੇ ਸਾਰਿਆਂ ਨੂੰ ਬੇਨਤੀ ਕੀਤੀ ਕਿ ਉਨ੍ਹਾਂ ਦੇ ਆਸ ਪਾਸ ਦੇ ਵਿਅਕਤੀ ਜੋ ਨਸ਼ੇ ਵਿਚ ਘਿਰ ਚੁੱਕੇ ਹਨ ਉਨ੍ਹਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਛੱਡਣ ਲਈ ਕਿਹਾ ਗਿਆ ਅਤੇ ਸਰਕਾਰ ਵੱਲੋਂ ਮਿਲ ਰਹੀਆਂ ਸਹੂਲਤਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਵੀ ਦਿੱਤੀ । ਇਸ ਤੋਂ ਇਲਾਵਾ ਕਿਸੇ ਤਰ੍ਹਾਂ ਦੀ ਸਮੱਸਿਆ ਸਮੇਂ ਲੋੜ ਪੈਣ ਤੇ ਡਾਇਲ 112 ਦੀ ਵਰਤੋਂ ਕਰਨ ਲਈ ਜਾਣਕਾਰੀ ਦਿੱਤੀ Iਇਸ ਮੌਕੇ ਲੇਡੀ ਹੈੱਡ ਕਾਂਸਟੇਬਲ ਸਿਮਰਨਜੀਤ ਕੌਰ ਟ੍ਰੈਫਿਕ ਐਜੂਕੇਸ਼ਨ ਸੈੱਲ ਮੋਗਾ ਅਤੇ ਹੈੱਡ ਕਾਂਸਟੇਬਲ ਸੁਖਜਿੰਦਰ ਸਿੰਘ , ਯੂਨੀਅਨ ਪ੍ਰਧਾਨ ਅਤੇ ਸਮੂਹ ਮੈਂਬਰ ਸਹਿਬਾਨ ਹਾਜ਼ਰ ਸਨ ।

Today Now News

RELATED ARTICLES
- Advertisment -

POPULAR POSTS