
ਮੋਗਾ (ਹੈੱਪੀ ਢੰਡ)ਮਾਣਯੋਗ ਸੀਨੀਅਰ ਕਪਤਾਨ ਪੁਲਿਸ ਮੋਗਾ ਜੀ ਦੇ ਦਿਸ਼ਾ ਨਿਰਦੇਸ਼ ਹੇਠ ਲੋਕ ਸੇਵਾ ਟੈਕਸੀ ਸਟੈਂਡ ਮੋਗਾ ਦੇ ਡਰਾਈਵਰਾਂ ਨੂੰ ਟ੍ਰੈਫਿਕ ਐਜੂਕੇਸ਼ਨ ਸੈਲ ਮੋਗਾ ਵਲੋਂ ਨਸ਼ਿਆਂ ਖ਼ਿਲਾਫ਼, ਟ੍ਰੈਫਿਕ ਨਿਯਮਾਂ ਅਤੇ ਕੋਰੋਨਾ ਵਾਇਰਸ ਅਤੇ ਰੁੱਖ ਲਗਾਉਣ ਸਬੰਧੀ ਜਾਗਰੂਕ ਕੀਤਾ ਗਿਆ। ਏਐਸਆਈ ਰਾਜਵਰਿੰਦਰ ਸਿੰਘ ਇੰਚਾਰਜ ਟਰੈਫਿਕ ਐਜੂਕੇਸ਼ਨ ਸੈੱਲ ਮੋਗਾ ਅਤੇ ਹੈੱਡ ਕਾਂਸਟੇਬਲ ਸੁਖਜਿੰਦਰ ਸਿੰਘ ਟ੍ਰੈਫਿਕ ਐਜੂਕੇਸ਼ਨ ਸੈੱਲ ਮੋਗਾ ਨੇ ਸੰਬੋਧਨ ਕੀਤਾ । Asi ਰਾਜਵਰਿੰਦਰ ਸਿੰਘ ਇੰਚਾਰਜ ਟਰੈਫਿਕ ਐਜੂਕੇਸ਼ਨ ਸੈੱਲ ਮੋਗਾ ਨੇ ਸਾਰਿਆਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਆਪਣੇ ਵਹੀਕਲਾਂ ਦੇ ਡਾਕੂਮੈਂਟਸ ਪੂਰੇ ਰੱਖਣ ਦੀ ਅਪੀਲ ਕੀਤੀ । ਇਸ ਤੋਂ ਇਲਾਵਾ ਕੋਰੋਨਾ ਵਾਇਰਸ ਦੇ ਪ੍ਰਕੋਪ ਸਬੰਧੀ ਜਾਗਰੂਕ ਕੀਤਾ ਗਿਆ ਸਾਰਿਆਂ ਨੂੰ ਕੋਰੋਨਾ ਵੈਕਸੀਨ ਲਗਵਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ । ਸਾਰਿਆਂ ਨੂੰ ਰੁੱਖ ਲਗਾਉਣ ਦੀ ਅਪੀਲ ਵੀ ਕੀਤੀ ਗਈ ਤਾਂ ਜੋ ਵਾਤਾਵਰਣ ਨੂੰ ਹਰਿਆ ਭਰਿਆ ਅਤੇ ਸ਼ੁੱਧ ਰੱਖਿਆ ਜਾ ਸਕੇ । ਹੈੱਡ ਕਾਂਸਟੇਬਲ ਸੁਖਜਿੰਦਰ ਸਿੰਘ ਟ੍ਰੈਫਿਕ ਐਜੂਕੇਸ਼ਨ ਸੈੱਲ ਮੋਗਾ ਨੇ ਸਾਰਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਵਧੀਆ ਢੰਗ ਨਾਲ ਜੀਵਨ ਜਿਉਣ ਦੀ ਅਪੀਲ ਕੀਤੀ । ਇਸ ਤੋਂ ਇਲਾਵਾ ਕਿਸੇ ਤਰ੍ਹਾਂ ਦੀ ਸਮੱਸਿਆ ਸਮੇਂ ਲੋੜ ਪੈਣ ਤੇ ਡਾਇਲ 112 ਦੀ ਵਰਤੋਂ ਕਰਨ ਲਈ ਜਾਣਕਾਰੀ ਦਿੱਤੀ ਗਈ । ਇਸ ਮੌਕੇ ਪ੍ਰਧਾਨ ਸ਼ਿੰਦਰਪਾਲ ਸਿੰਘ , ਪ੍ਰਧਾਨ ਗਗਨਦੀਪ ਸਿੰਘ , ਮੰਗਤ ਰਾਮ , ਵਿਪਨ ਕੁਮਾਰ , ਜਗਸੀਰ ਸਿੰਘ ਅਤੇ ਮੰਗਲ ਸਿੰਘ ਹਾਜ਼ਰ ਸਨ ।






