17.4 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਮੀਂਹ ਦਾ ਪਾਣੀ ਇਕੱਤਰ ਕਰਨ ਸਬੰਧੀ ਸਕੀਮ ਅਧੀਨ ਜਾਗਰੁਕਤਾ ਪੋਸਟਰ ਕੀਤੇ ਜਾਰੀ

ਮੀਂਹ ਦਾ ਪਾਣੀ ਇਕੱਤਰ ਕਰਨ ਸਬੰਧੀ ਸਕੀਮ ਅਧੀਨ ਜਾਗਰੁਕਤਾ ਪੋਸਟਰ ਕੀਤੇ ਜਾਰੀ

ਪਾਣੀ ਹੀ ਜੀਵਨ ਹੈ ਇਸ ਦਾ ਸਹੀ ਇਸਤੇਮਾਲ ਕਰਨਾ ਜ਼ਰੂਰੀ : ਡਿਪਟੀ ਕਮਿਸ਼ਨਰ

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਪਾਣੀ ਦੀ ਸੁਚੱਜੀ ਵਰਤੋਂ ਅਤੇ ਮੀਂਹ ਦੇ ਪਾਣੀ ਨੂੰ ਇਕੱਠਾ ਕਰਕੇ ਉਸ ਦਾ ਸਹੀ ਇਸਤੇਮਾਲ ਕਰਕੇ ਹੀ ਅਸੀਂ ਪਾਣੀ ਦੀ ਘਾਟ ਅਤੇ ਪਾਣੀ ਦੇ ਪੱਧਰ ਨੂੰ ਉੱਚਾ ਚੁੱਕ ਸਕਦੇ ਹਾਂ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਨਹਿਰੂ ਯੁਵਾ ਕੇਂਦਰ ਮਾਨਸਾ ਵੱਲੋ ਭਾਰਤ ਸਰਕਾਰ ਦੇ ਜਲ ਸ਼ਕਤੀ ਮੰਤਰਾਲਾ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਜਾਗ੍ਰਤੀ ਮੁਹਿੰਮ ਦੇ ਪੋਸਟਰ ਰੀਲਿਜ਼ ਕਰਦਿਆਂ ਕੀਤਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਸਾਡੇ ਲਈ ਚਿੰਤਾ ਦਾ ਵਿਸ਼ਾ ਹੈ ਕਿ ਪਾਣੀ ਦਾ ਪੱਧਰ ਦਿਨੋਂ-ਦਿਨ ਨੀਵਾਂ ਹੋਣ ਦੇ ਨਾਲ-ਨਾਲ ਗੰਧਲਾ ਵੀ ਹੁੰਦਾ ਜਾ ਰਿਹਾ ਹੇੈ ਇਸ ਲਈ ਇਸ ਸਬੰਧੀ ਲੋਕਾਂ ਨੂੰ ਜਾਗੁਰਕ ਕਰਨ ਦੀ ਲੋੜ ਹੈ ਅਤੇ ਇਸ ਵਿੱਚ ਜ਼ਿਲ੍ਹੇ ਦੀਆਂ ਯੂਥ ਕਲੱਬਾਂ ਅਹਿਮ ਰੋਲ ਅਦਾ ਕਰ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਜਾਗਰੁਕ ਕਰਨ ਦੇ ਨਾਲ-ਨਾਲ ਪਾਣੀ ਦੀ ਬੱਚਤ ਕਰਨ ਸਬੰਧੀ ਸਰਕਾਰ ਦੇ ਚਲ ਰਹੇ ਵੱਖ-ਵੱਖ ਪ੍ਰਜੈਕਟਾਂ ਦਾ ਵੀ ਲਾਭ ਉਠਾਉਣਾ ਚਾਹੀਦਾ ਹੈ।ਉਹਨਾਂ ਕਿਹਾ ਕਿ ਪਾਣੀ ਤੋ ਬਿੰਨਾਂ ਜੀਵਨ ਦੀ ਕਲਪਨਾ ਵੀ ਨਹੀ ਕੀਤੀ ਜਾ ਸਕਦੀ ਇਸ ਲਈ ਪਾਣੀ ਇਕੱਤਰ ਕਰੋ ਇਹ ਜਿੱਥੇ ਪੈਂਦਾ ਹੈ ਇਹ ਜਦੋਂ ਪੈਦਾਂ ਹੈ (ਕੈਚ ਦੀ ਰੇਨ ਵੇਅਰ ਇਟ ਫਾਲ ਵੈਨ ਇਟ ਫਾਲ) ਸਕੀਮ ਅਧੀਨ ਜਾਗਰੂਕਤਾ ਪੈਦਾ ਕੀਤੀ ਜਾਵੇ।
ਜ਼ਿਲ੍ਹਾ ਯੂਥ ਅਫਸਰ ਨਹਿਰੂ ਯੁਵਾ ਕੇਂਦਰ ਮਾਨਸਾ ਸ਼੍ਰੀ ਸਰਬਜੀਤ ਸਿੰਘ ਅਤੇ ਲੇਖਾ ਅਤੇ ਪ੍ਰੋਗਰਾਮ ਅਫਸਰ ਸ਼੍ਰੀ ਸੰਦੀਪ ਸਿੰਘ ਘੰਡ ਨੇ ਦੱਸਿਆ ਕਿ ਕੇਚ ਦੀ ਰੈਨ ਵੇਅਰ ਇਟ ਫਾਲ ਵੈਨ ਇਟ ਫਾਲ ਪ੍ਰੋਜੈਕਟ ਹੇਠ ਜ਼ਿਲੇ ਦੇ 50 ਪਿੰਡਾਂ ਦੀ ਚੋਣ ਕੀਤੀ ਗਈ ਹੈ, ਜਿਸ ਲਈ 10 ਵਲੰਟੀਅਰਾਂ ਦੀ ਚੋਣ ਕਰਕੇ ਹਰ ਵਲੰਟੀਅਰ ਨੂੰ ਪੰਜ-ਪੰਜ ਪਿੰਡ ਦਿੱਤੇ ਗਏ ਹਨ, ਜਿਸ ਵਿੱਚ ਪੋਸਟਰ, ਸਟਿੱਕਰ, ਕੰਧ ਲਿਖਣ ਤੋ ਇਲਾਵਾ ਨੁੱਕੜ ਨਾਟਕਾਂ ਰਾਹੀਂ ਮੀਂਹ ਦੇ ਪਾਣੀ ਦੀ ਬੱਚਤ ਕਰਨ ਬਾਰੇ ਜਾਗਰੁਕ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਤੋ ਇਲਾਵਾ ਵੱਖ-ਵੱਖ ਸਕੂਲਾਂ ਵਿੱਚ ਬੱਚਿਆਂ ਦੇ ਪੇਟਿੰਗ ਮੁਕਾਬਲੇ ਵੀ ਕਰਵਾਏ ਜਾਣਗੇ।
ਇਸ ਮੋਕੇ ਨਹਿਰੂ ਯੁਵਾ ਵਲੰਟੀਅਰਜ਼ ਸੁਖਵਿੰਦਰ ਸਿੰਘ, ਮਨੋਜ ਕੁਮਾਰ, ਖੁਸ਼ਵਿੰਦਰ ਸਿੰਘ ਫੁਲੂਵਾਲਾ ਡੋਡ, ਸ਼ੀਤਲ ਕੌਰ ਫਤਿਹਪੁਰ, ਲਵਪ੍ਰੀਤ ਕੌਰ ਬੁਰਜ ਝੱਬਰ, ਮਨਦੀਪ ਕੌਰ ਦਲੇਲ ਵਾਲਾ, ਸੰਦੀਪ ਸਿੰਘ ਘੁੱਰਕਣੀ, ਗੁਰਵਿੰਦਰ ਸਿੰਘ ਮਾਨਸਾ, ਜਸਪਾਲ ਸਿੰਘ ਅਕਲੀਆ ਨੇ ਵੀ ਸ਼ਮੂਲੀਅਤ ਕੀਤੀ।

Today Now News

RELATED ARTICLES
- Advertisment -

POPULAR POSTS