16 C
Chandigarh

TODAY NOW NEWS

Friday, March 20, 2026
Homeਚੰਡੀਗੜ੍ਹਆਯੂਸਮਾਨ ਸਿਹਤ ਬੀਮਾ ਯੋਜਨਾ ਸਬੰਧੀ ਜਾਗਰੂਕਤਾ ਵੈਨ ਰਵਾਨਾ

ਆਯੂਸਮਾਨ ਸਿਹਤ ਬੀਮਾ ਯੋਜਨਾ ਸਬੰਧੀ ਜਾਗਰੂਕਤਾ ਵੈਨ ਰਵਾਨਾ

ਖੰਨਾ, 30 ਦਸੰਬਰ (ਪਰਮਜੀਤ ਸਿੰਘ ਧੀਮਾਨ) – ਇਥੋਂ ਦੇ ਨੇੜਲੇ ਪਿੰਡ ਮਾਨੂੰਪੁਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਵੀ ਦੱਤ ਵੱਲੋਂ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਡਾ. ਦੱਤ ਨੇ ਕਿਹਾ ਕਿ ਇਹ ਵੈਨ ਦੋ ਦਿਨ ਬਲਾਕ ਦੇ ਵੱਖ-ਵੱਖ ਪਿੰਡਾਂ ਵਿਚ ਜਾ ਕੇ ਆਮ ਲੋਕਾਂ ਨੂੰ ਇਸ ਸਕੀਮ ਸਬੰਧੀ ਜਾਗਰੂਕ ਕਰੇਗਾ। ਇਸ ਸਕੀਮ ਅਧੀਨ ਪੰਜੀਕ੍ਰਿਤ ਪਰਿਵਾਰਾਂ ਨੂੰ ਸਰਕਾਰੀ ਹਸਪਤਾਲਾਂ ਅਤੇ ਸੂਚੀਬੰਧ ਪ੍ਰਾਈਵੇਟ ਹਸਪਤਾਲਾਂ ਵਿਚ ਦਾਖਲ ਹੋਣ ਤੇ ਸਲਾਨਾ 5 ਲੱਖ ਰੁਪਏ ਨਕਦੀ ਰਹਿਤ ਸਿਹਤ ਬੀਮੇ ਦੀ ਸਹੂਲਤ ਉਪਲੱਬਧ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਟੇਟ ਹੈਲਥ ਸੁਸਾਇਟੀ ਦੀ ਵੈਬਸਾਈਟ ’ਤੇ ਜਾ ਕੇ ਲਾਭਪਾਤਰੀ ਆਪਣੀ ਪਾਤਰਤਾ ਚੈਕ ਕਰ ਸਕਦੇ ਹਨ ਅਤੇ ਇਸੇ ਸਾਈਟ ਤੇ ਇਸ ਸਕੀਮ ਅਧੀਨ ਪੰਜੀਕ੍ਰਿਤ ਪ੍ਰਾਈਵੇਟ ਹਸਪਤਾਲਾਂ ਦੀ ਸੂਚੀ ਵੀ ਉਪਲੱਬਧ ਹੈ। ਇਸ ਮੌਕੇ ਸੁਰਿੰਦਰ ਮਹਿਤਾ, ਗੁਰਦੀਪ ਸਿੰਘ, ਸਿਮਰਨਜੀਤ ਸਿੰਘ, ਪਰਮਿੰਦਰ ਕੌਰ, ਰਣਜੀਤ ਕੌਰ, ਮੰਜੂ ਅਰੋੜਾ, ਜਗਦੀਪ ਸਿੰਘ, ਤੇਜਵੀਰ ਸਿੰਘ ਆਦਿ ਹਾਜ਼ਰ ਸਨ।

Today Now News

RELATED ARTICLES
- Advertisment -

POPULAR POSTS