ਸ਼੍ਰੀ ਸਹਿਜ ਪਾਠ ਦੇ ਭੋਗ ਪਾਏ ਗਏ।

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਸਥਾਨਕ ਬਾਬਾ ਵਿਸ਼ਵਕਰਮਾ ਮੰਦਿਰ ਸਾਹਮਣੇ ਰੇਲਵੇ ਸਟੇਸ਼ਨ ਵਿਖੇ ਬਾਬਾ ਵਿਸ਼ਵਕਰਮਾ ਮੰਦਿਰ ਕਮੇਟੀ ਰਾਮਗੜੀਆਂ ਸਭਾ ਮਾਨਸਾ ਵੱਲੋਂ ਬਾਬਾ ਵਿਸ਼ਵਕਰਮਾ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਜਿਸ ਵਿੱਚ ਸ਼੍ਰੀ ਸਹਿਜ ਪਾਠ ਦੇ ਭੋਗ ਪਾਏ ਗਏ। ਉਪਰੰਤ ਗੁਰੂ ਘਰ ਦੇ ਹੈੱਡ ਗ੍ਰੰਥੀ ਬਾਬਾ ਗੁਰਸੇਵਕ ਸਿੰਘ ਨੇ ਕੀਰਤਨ ਕਰਕੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਇਲਾਕਾ ਨਿਵਾਸੀ ਸੰਗਤ, ਕਮੇਟੀ ਦੇ ਸਪ੍ਰਸਤ ਸ੍ਰ. ਬਲਵੀਰ ਸਿੰਘ ਜਵਾਹਰਕੇ, ਸ੍ਰ. ਜਰਨੈਲ ਸਿੰਘ, ਕਮੇਟੀ ਪ੍ਰਧਾਨ ਹਰਜੀਤ ਸਿੰਘ ਕਣਕਵਾਲੀਆ, ਮੀਤ ਪ੍ਰਧਾਨ ਇੰਦਰਜੀਤ ਸਿੰਘ ਮੁਨਸ਼ੀ, ਗੁਰਤੇਜ ਸਿੰਘ ਕਾਨ੍ਹਗੜੀਆਂ, ਜਸਵਿੰਦਰ ਸਿੰਘ ਕਾਕੂ, ਠੇਕੇਦਾਰ ਗੁਰਮੇਲ ਸਿੰਘ, ਦਰਸ਼ਨ ਸਿੰਘ ਦਰਸ਼ੀ, ਹਰਵਿੰਦਰ ਸਿੰਘ ਟੀ.ਟੀ, ਰਘਵੀਰ ਸਿੰਘ ਰਾਮਗੜੀਆਂ, ਗੋਰਾ ਸਿੰਘ ਅੱਕਾਂਵਾਲੀ, ਅੰਮ੍ਰਿਤਪਾਲ ਧਿਮਾਨ, ਗੁਰਜੀਤ ਸਿੰਘ, ਸੇਵਕ ਸਿੰਘ, ਗੁਰਤੇਜ ਸਿੰਘ ਤੇਜੀ, ਜੋਧ ਸਿੰਘ, ਅਵਤਾਰ ਸਿੰਘ ਨਾਮਧਾਰੀ ਆਦਿ ਹਾਜ਼ਰ ਸਨ।





