16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਸੰਤਾ ਸਿੰਘ ਮਾਰਕੀਟ ਮੋਗਾ ਵਿਖੇ ਬਾਬਾ ਵਿਸ਼ਵਕਰਮਾ ਜੀ ਦਾ ਪ੍ਰਕਾਸ਼ ਦਿਹਾੜਾ ਅੱਜ...

ਸੰਤਾ ਸਿੰਘ ਮਾਰਕੀਟ ਮੋਗਾ ਵਿਖੇ ਬਾਬਾ ਵਿਸ਼ਵਕਰਮਾ ਜੀ ਦਾ ਪ੍ਰਕਾਸ਼ ਦਿਹਾੜਾ ਅੱਜ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ

ਸੰਤਾ ਸਿੰਘ ਮਾਰਕੀਟ ਮੋਗਾ ਵਿਖੇ ਬਾਬਾ ਵਿਸ਼ਵਕਰਮਾ ਜੀ ਦਾ ਪ੍ਰਕਾਸ਼ ਦਿਹਾੜਾ ਅੱਜ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਕਾਰ ਐਸੋਸੀਏਸ਼ਨ ਮੋਗਾ ਦੇ ਪ੍ਰਧਾਨ ਦਲਜੀਤ ਸਿੰਘ ਜੀਤਾ ਅਤੇ ਵਰਕਸ਼ਾਪ ਯੂਨੀਅਨ ਮੋਗਾ ਦੇ ਪ੍ਰਧਾਨ ਮੱਖਣ ਸਿੰਘ ਦੇ ਨਾਲ ਸਮੁੱਚੀ ਮਾਰਕੀਟ ਵੱਲੋਂ ਇਸ ਸ਼ੁਭ ਦਿਹਾੜੇ ਤੇ ਸ੍ਰੀ ਸੁਖਮਨੀ ਸਾਹਿਬ ਦੇ ਭੋਗ ਪਾਏ ਗਏ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ ਅਤੇ ਸੰਗਤਾਂ ਨੇ ਗੁਰਬਾਣੀ ਦਾ ਰਸ ਭਿੰਨਾ ਕੀਰਤਨ ਵੀ ਸੁਣਿਆ। ਸਮਾਗਮ ਦੇ ਅੰਤ ਵਿਚ ਪ੍ਰਬੰਧਕਾਂ ਵੱਲੋਂ ਟ੍ਰੈਫਿਕ ਪੁਲਸ ਇੰਚਾਰਜ ਮੋਗਾ ਹਰਜੀਤ ਸਿੰਘ, ਡੀ ਐੱਸ ਪੀ ਸਿਟੀ ਮੋਗਾ ਦੇ ਰੀਡਰ ਸੁਖਵਿੰਦਰ ਸਿੰਘ ਮਾਨ ਅਤੇ ਹੋਰਨਾਂ ਆਗੂਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।

Today Now News

RELATED ARTICLES
- Advertisment -

POPULAR POSTS