
ਲੁਧਿਆਣਾ : ਪੱਛਮੀ ਚੱਕਰਵਾਤ ਦੇ ਇਕ ਵਾਰ ਫਿਰ ਤੋਂ ਸਰਗਰਮ ਹੋ ਜਾਣ ਕਾਰਨ ਪੰਜਾਬ ਵਿੱਚ 2 ਦਿਨ ਮੌਸਮ ਖ਼ਰਾਬ ਰਹੇਗਾ। ਇਸ ਦੌਰਾਨ ਧੂੜ ਭਰ੍ਹੀ ਹਨ੍ਹੇਰੀ ਚੱਲਣ ਦੇ ਨਾਲ ਬਾਰਸ਼ ਹੋਣ ਦੀ ਵੀ ਸੰਭਾਵਨਾ ਜ਼ਾਹਰ ਕੀਤੀ ਜਾ ਰਹੀ ਹੈ। ਆਉਣ ਵਾਲੀ 23 ਅਤੇ 24 ਅਕਤੂਬਰ ਨੂੰ ਚੰਡੀਗੜ੍ਹ ਸਮੇਤ ਪੰਜਾਬ ਅਤੇ ਹਰਿਆਣਾ ਦੇ ਵੱਖ-ਵੱਖ ਹਿੱਸਿਆਂ ਵਿਚ 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਧੂੜ ਭਰੀ ਹਨ੍ਹੇਰੀ ਚੱਲਣ ਦੇ ਨਾਲ ਹੀ ਬਾਰਸ਼ ਹੋ ਸਕਦੀ ਹੈ। ਚੰਡੀਗੜ੍ਹ ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਪੱਛਮੀ ਚੱਕਰਵਾਤ ਦਾ ਜ਼ਿਆਦਾ ਪ੍ਰਭਾਵ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਨਾਲ ਲੱਗਦੇ ਇਲਾਕਿਆਂ ਵਿੱਚ ਦੇਖਣ ਨੂੰ ਮਿਲ ਸਕਦਾ ਹੈ।
ਮੌਸਮ ਮਾਹਰਾਂ ਨੇ ਪੰਜਾਬ ਅਤੇ ਹਰਿਆਣਾ ਨਾਲ ਸਬੰਧਿਤ ਕਿਸਾਨਾਂ ਨੂੰ ਇਹ ਨੇਕ ਸਲਾਹ ਦਿੱਤੀ ਹੈਕਿ ਉਹ ਮੌਸਮ ਨੂੰ ਧਿਆਨ ਵਿਚ ਰੱਖ ਕੇ ਆਪਣੀਆਂ ਫ਼ਸਲਾਂ ਨੂੰ ਪਾਣੀ ਦੇਣ ਅਤੇ ਸੰਭਾਲ ਕਰਨ। ਮੌਸਮ ਵਿਭਾਗ ਮੁਤਾਬਕ ਅਕਤੂਬਰ ਦੇ ਆਖ਼ਰੀ ਹਫ਼ਤੇ ਪੰਜਾਬ ‘ਚ ਠੰਡ ਦਸਤਕ ਦੇ ਸਕਦੀ ਹੈ।






