ਕਪੂਰਥਲਾ, 5 ਅਪ੍ਰੈਲ(ਨਿਰਮਲ ਸਿੰਘ)
ਵਿਸ਼ਵ ਪ੍ਰਸਿੱਧ ਕਾਂਜਲੀ ਵੈੱਟਲੈਂਡ ਨੂੰ ਸੈਰ ਸਪਾਟਾ ਕੇਂਦਰ ਵਜੋਂ ਮੁੜ ਉਭਾਰਨ ਦੇ ਮੰਤਵ ਨਾਲ ਪੰਜਾਬ ਸਰਕਾਰ ਵਲੋਂ ‘ਵਿਸਾਖੀ ਮੇਲਾ’ ਕਰਵਾਇਆ ਜਾ ਰਿਹਾ ਹੈ, ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ(ਸ਼ਹਿਰੀ ਵਿਕਾਸ) ਸ੍ਰੀਮਤੀ ਅਨੂਪਮ ਕਲੇਰ ਵਲੋਂ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕੀਤੀ ਗਈ।
ਉਨ੍ਹਾਂ ਕਿਹਾ ਕਿ ਮੇਲੇ ਵਿਚ 100 ਦੇ ਕਰੀਬ ਸਟਾਲ ਲਗਾਏ ਜਾਣਗੇ ਜਿਸ ਤਹਿਤ ਵੱਖ-ਵੱਖ ਵਿਭਾਗਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਛੋਟੇ ਬੱਚਿਆਂ ਦੇ ਲਈ ਝੂਲਿਆਂ ਤੋਂ ਲੈ ਕੇ ਵੱਡੇ ਝੂਲੇ ਵੀ ਲਗਾਏ ਜਾਣਗੇ ਤਾਂ ਜੋ ਆਉਣ ਬੱਚੇ ਅਤੇ ਲੋਕ ਇਸ ਮੇਲੇ ਦਾ ਆਨੰਦ ਮਾਣ ਸਕਣ। ਉਨ੍ਹਾਂ ਕਿਹਾ ਕਿ ਮੇਲੇ ਵਿਚ ਲੱਕੀ ਡਰਾਅ ਵੀ ਕੱਢੇ ਜਾਣਗੇ ਜਿਸ ਵਿਚ ਫ਼ਰਿੱਜ,ਏ.ਸੀ, ਲੈਪਟਾਪ,ਟੀ.ਵੀ, ਪ੍ਰੈਸ, ਸਕੂਟਰੀ ਆਦਿ ਸ਼ਾਮਲ ਹੋਣਗੇ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੇਲੇ ਨੂੰ ਸਫ਼ਲਤਾਪੂਰਵਕ ਢੰਗ ਨਾਲ ਨੇਪਰੇ ਚਾੜਨ ਲਈ ਆਪਣਾ ਬਣਦਾ ਯੋਗਦਾਨ ਪਾਉਣ।
ਕੈਪਸ਼ਨ- ਵਧੀਕ ਡਿਪਟੀ ਕਮਿਸ਼ਨਰ (ਯੂ.ਡੀ.) ਸ੍ਰੀਮਤੀ ਅਨੂਪਮ ਕਲੇਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ।






