
ਪਠਾਨਕੋਟ : ਪਠਾਨਕੋਟ ਦੇ ਏਅਰ ਫੋਰਸ ਸਟੇਸ਼ਨ ਦੇ ਨਾਲ ਲਗਦੇ ਪਿੰਡ ਸਿੰਬਲੀ ਵਿਖੇ ਇਕ ਪਾਕਿਸਤਾਨੀ ਗੁਬਾਰਾ ਮਿਲਿਆ ਹੈ। ਇਸ ਦੀ ਪੁਸ਼ਟੀ ਕਰਦਿਆਂ ਐੱਸਐੱਸਪੀ ਗੁਲਨੀਤ ਖੁਰਾਣਾ ਨੇ ਦੱਸਿਆ ਕਿ ਘਰੋਟਾ ਪੁਲਿਸ ਚੌਕੀ ਇੰਚਾਰਜ ਨੇ ਇਹ ਗੁਬਾਰਾ ਬਰਾਮਦ ਕੀਤਾ ਹੈ ਜਿਸ ਦੀ ਡੂੰਘਾਈ ਨਾਲ ਜਾਂਚ-ਪੜਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਵਿਚ ਕੋਈ ਇਤਰਾਜ਼ਯੋਗ ਸ਼ਬਦ ਨਹੀਂ ਹੈ। ਪਾਕਿਸਤਾਨ ਵੀ ਹਰ ਵਰ੍ਹੇ 14 ਅਗਸਤ ਨੂੰ ਆਪਣਾ ਆਜ਼ਾਦੀ ਦਿਹਾੜਾ ਮਨਾਉਂਦਾ ਹੈ। ਹੋ ਸਕਦਾ ਹੈ ਕਿ ਹਵਾ ਦੇ ਬੁੱਲੇ ਨਾਲ ਭਾਰਤ ਦੀ ਧਰਤੀ ‘ਤੇ ਆਣ ਡਿੱਗਾ ਹੋਵੇ। ਪੁਲਿਸ ਵਿਭਾਗ ਵੱਲੋਂ ਇਸ ਸਬੰਧੀ ਡੂੰਘਾਈ ਨਾਲ ਅਗਲੇਰੀ ਜਾਂਚ- ਪੜਤਾਲ ਸ਼ੁਰੂ ਕਰ ਦਿੱਤੀ ਹੈ।





