
ਚੰਡੀਗੜ, 6 ਜਨਵਰੀ: ਅੱਜ ਸਵੇਰੇ ਇੱਥੇ ਪਨਗ੍ਰੇਨ ਦੇ ਚੇਅਰਮੈਨ ਬੰਤ ਸਿੰਘ ਕਾਲਰਾਂ ਨੇ ਆਪਣਾ ਅਹੁਦਾ ਸੰਭਾਲਦਿਆਂ ਭਰੋਸਾ ਜਤਾਇਆ ਕਿ ਵਿਭਾਗ ਹਮੇਸ਼ਾ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਦਾ ਰਹੇਗਾ।ਸ੍ਰੀ ਕਾਲਰਾਂ ਨੇ ਇਸ ਨਾਜ਼ੁਕ ਸਥਿਤੀ ਨਾਲ ਨਜਿੱਠਣ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਉਨਾਂ ਵਿੱਚ ਭਰੋਸਾ ਜਤਾਉਣ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਨਾਂ ਕਿਹਾ ਕਿ ਮੁੱਖ ਮੰਤਰੀ ਦੀ ਯੋਗ ਅਗਵਾਈ ਅਤੇ ਢੁਕਵੀਆਂ ਹਦਾਇਤਾਂ ਹੀ ਵਿਭਾਗ ਦੇ ਉੱਤਮ ਯੋਗਦਾਨ ਅਤੇ ਸਖਤ ਮਿਹਨਤ ਦਾ ਪ੍ਰੇਰਣਾ ਸਰੋਤ ਹੈ।ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਨਵੇਂ ਚੇਅਰਮੈਨ ਨੂੰ ਵਧਾਈ ਦਿੱਤੀ ਅਤੇ ਸਮੁੱਚੇ ਵਿਭਾਗ ਵੱਲੋਂ ਉਨਾਂ ਨੂੰ ਸੁਭ ਸ਼ੁਭਕਾਮਨਾਵਾਂ ਅਤੇ ਸਹਿਯੋਗ ਦਿੱਤਾ।——– ਮੁੱਖ ਮੰਤਰੀ ਦਫਤਰ, ਪੰਜਾਬਪ੍ਰਧਾਨ ਮੰਤਰੀ ਦੇ ‘ਜਾਨ ਨੂੰ ਖਤਰੇ’ ਦੇ ਢਕਵੰਜ ਦਾ ਮਨੋਰਥ ਪੰਜਾਬ ਵਿਚ ਜਮਹੂਰੀ ਢੰਗ ਨਾਲ ਚੁਣੀ ਸਰਕਾਰ ਦਾ ਤਖਤਾ ਪਲਟਾਉਣਾ -ਮੁੱਖ ਮੰਤਰੀ ਪ੍ਰਧਾਨ ਮੰਤਰੀ ਦੇ ਅਹੁਦੇ ਦੇ ਆਗੂ ਨੂੰ ਸਿਆਸੀ ਹਿੱਤਾਂ ਲਈ ਅਜਿਹੀਆਂ ਘਟੀਆ ਨੋਟੰਕੀਆਂ ਦਾ ਹਿੱਸਾ ਨਹੀਂ ਬਣਨਾ ਚਾਹੀਦਾ ਪੰਜਾਬ ਨੂੰ ਬਦਨਾਮ ਕਰਨ ਦੀਆਂ ਸਾਜ਼ਿਸ਼ਾਂ ਘੜਨ ਲਈ ਭਾਜਪਾ ਨੂੰ ਆੜੇ ਹੱਥੀਂ ਲਿਆ ਕੈਪਟਨ ਨੂੰ ਸਿਆਸੀ ਤੌਰ ਉਤੇ ਨਾਕਾਮ ਹੋ ਚੁੱਕਾ ਸਿਆਸਤਦਾਨ ਦੱਸਿਆ




