ਨਜਾਇਜ਼ ਢੰਗ ਨਾਲ ਚੱਲ ਰਹੀਆਂ ਖੱਡਾ ਤੇ ਛਾਪੇਮਾਰੀ ਤਾਂ ਜੋ ਰੇਤੇ ਦੀ ਮਾਈਨਿੰਗ ਨੂੰ ਰੋਕਿਆ ਜਾ ਸਕੇ

ਸ਼੍ਰੀ ਮੁਕਤਸਰ ਸਾਹਿਬ (ਅਨਮੋਲ ਵੜਿੰਗ) : ਪੂਰੇ ਪੰਜਾਬ ਅੰਦਰ ਨਜਾਇਜ਼ ਮਾਈਨਿੰਗ ਨੂੰ ਰੋਕਣ ਲਈ ਪੰਜਾਬ ਪੁਲਿਸ ਵੱਲੋਂ ਨਜਾਇਜ਼ ਢੰਗ ਨਾਲ ਚੱਲ ਰਹੀਆਂ ਖੱਡਾ ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਤਾ ਜੋ ਰੇਤੇ ਦੀ ਮਾਈਨਿੰਗ ਨੂੰ ਰੋਕਿਆ ਜਾ ਸਕੇ ।ਅਜਿਹਾ ਹੀ ਇੱਕ ਮਾਮਲਾ ਥਾਣਾ ਬਰੀਵਾਲਾ ਵਿਖੇ ਸਾਹਮਣੇ ਆਇਆ ਹੈ ।ਜਿੱਥੇ ਪੁਲਿਸ ਨੇ ਕਾਰਵਾਈ ਕਰਦਿਆ ਬਰੀਵਾਲਾ ਦੇ ਆਸ ਪਾਸ ਸੇਮਨਾਲਿਆ ਵਿੱਚੋਂ ਰਾਤ ਸਮੇ ਹੁੰਦੀ ਨਜਾਇਜ਼ ਮਾਈਨਿੰਗ ਤੇ ਤਿੰਨ ਟਰੈਕਟਰ ਟਰਾਲੀਆਂ ਸਮੇਤ ਚਾਰ ਵਿਅਕਤੀਆਂ ਤੇ ਮਾਮਲਾ ਦਰਜ ਕੀਤਾ ।ਇਸ ਸਮੇ ਥਾਣਾ ਬਰੀਵਾਲਾ ਦੇ ਐਸ ਐਚ ੳ ਰਮਨ ਕੰਬੋਜ ਨੇ ਦੱਸਿਆ ਕਿ ਬਰੀਵਾਲਾ ਦੇ ਆਸ ਪਾਸ ਪਿੰਡਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਨਜਾਇਜ਼ ਮਾਈਨਿੰਗ ਨਹੀ ਕਰਨ ਦਿੱਤੀ ਜਾਵੇਗੀ ਨਾਲ ਹੀ ਉਹਨਾ ਗਲਤ ਅਨਸਰਾਂ ਨੂੰ ਇਹ ਚੇਤਾਵਨੀ ਦਿੱਤੀ ਹੈ ਕਿ ਉਹ ਆਪਣੀਆਂ ਹਰਕਤਾਂ ਤੋਂ ਬਾਜ ਆ ਜਾਣ ।





