
ਬਰਨਾਲਾ, 28 ਜੁਲਾਈ,/ਕਰਨਪ੍ਰੀਤ ਧੰਦਰਾਲ /- ਅੰਤਰਰਾਸ਼ਟਰੀ ਮੁੱਦਾ ਬਣੇ ਲਵਪ੍ਰੀਤ ਉਰਫ ਲਾਡੀ ਧਨੌਲਾ ਖੁਦਕੁਸ਼ੀ ਮਾਮਲੇ ਵਿਚ ਅਖੀਰ ਬਰਨਾਲਾ ਪੁਲਸ ਨੇ ਲਵਪ੍ਰੀਤ ਦੀ ਪਤਨੀ ਬੇਅੰਤ ਕੌਰ ਕੈਨੇਡਾ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਸੋਸ਼ਲ ਮੀਡਿਆ ਤੇ ਪੰਜਾਬ ਰਾਜ ਮਹਿਲਾ ਕਮਿਸਨ ਦੀ ਚੈਅਰਪਰਸਨ ਮਨੀਸ਼ਾ ਗੁਲਾਟੀ ਵਲੋਂ ਬਰਨਾਲਾ ਪੁਲੀਸ ਵਲੋਂ ਐਫ ਆਈ ਆਰ ਦਰਜ ਨਾ ਕਰਨ ਸੰਬੰਧੀ ਆਪਣਾ ਗੁੱਸਾ ਕੱਢਿਆ ਗਿਆ ਸੀ ! ਜਿਸ ਤੋਂ ਤੁਰੰਤ ਬਾਅਦ ਬਰਨਾਲਾ ਦੇ ਥਾਣਾ ਧਨੌਲਾ ਚ ਮੁਕੱਦਮਾ ਨੰਬਰ 97 ਧਾਰਾ 420 ਅਧੀਨ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਹੈ । ਇਹ ਮੁਕੱਦਮਾ ਲਵਪ੍ਰੀਤ ਦੇ ਪਿਤਾ ਬਲਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ਤੇ ਦਰਜ ਕੀਤਾ ਗਿਆ ਹੈ। ਭਾਵੇਂ ਮ੍ਰਿਤਕ ਲਵਪ੍ਰੀਤ ਸਿੰਘ ਦੇ ਪੋਸਟ ਮਾਰਟਮ ਦੀ ਰਿਪੋਰਟ ਹਾਲੇ ਆਉਣੀ ਬਾਕੀ ਹੈ ਜਦਕਿ ਪੁਲਿਸ ਨੇ ਵਿਸਰਾ ਵੀ ਜਾਂਚ ਲਈ ਭੇਜਿਆ ਹੈ।
ਦਰਜ ਕੀਤੀ ਗਈ ਐਫ ਆਈ ਆਰ ਵਿਚ ਪਰਿਵਾਰ ਵਲੋਂ ਦੱਸਿਆ ਗਿਆਕਿ ਲਵਪ੍ਰੀਤ ਦਾ ਵਿਆਹ 2 ਅਗਸਤ 2019 ਨੂੰ ਬੇਅੰਤ ਕੌਰ ਵਾਸੀ ਖੁੱਡੀ ਨਾਲ ਹੋਇਆ ਸੀ। 17 ਅਗਸਤ 2019 ਨੂੰ ਬੇਅੰਤ ਕੌਰ ਕੈਨੇਡਾ ਚਲੀ ਗਈ ਜਿਸਦੇ ਜਾਣ ’ਤੇ ਲਵਪ੍ਰੀਤ ਦੇ ਪਰਿਵਾਰ ਨੇ 24 ਤੋਂ 25 ਲੱਖ ਰੁਪਏ ਖਰਚ ਕੀਤੇ। ਪਿਛਲੇ ਤਿੰਨ ਚਾਰ ਮਹੀਨਿਆਂਤੋਂ ਬੇਅੰਤ ਕੌਰ ਨੇ ਲਵਪ੍ਰੀਤ ਨਾਲ ਗੱਲਬਾਤ ਕਰਨੀ ਬੰਦ ਕਰ ਦਿੱਤੀ ਤੇ ਉਸਨੁੰ ਬਾਹਰ ਵੀ ਨਹੀਂ ਬੁਲਾਇਆ ਜਿਸ ਕਾਰਨ ਉਹ ਪ੍ਰੇਸ਼ਾਨ ਰਹਿਣ ਲੱਗ ਪਿਆ ਤੇ ਅਖੀਰ ਉਸਦੀ ਖੇਤ ਵਿਚ ਮੌਤ ਹੋ ਗਈ। ਉਸ ਵੇਲੇ ਇਹ ਕਿਹਾ ਗਿਆ ਸੀ ਕਿ ਮੌਤ ਦਵਾਈ ਚੜ੍ਹਨ ਕਾਰਨ ਹੋਈ ਹੈ। ਬਾਅਦ ਵਿਚ ਇਹ ਸਾਹਮਣੇ ਆਇਆ ਕਿ ਉਸਨੇ ਖੁਦਕੁਸ਼ੀ ਕੀਤੀ ਹੈ। ਇਸ ਮਾਮਲੇਵਿਚ ਬੇਅੰਤ ਕੌਰ ਵੱਲੋਂ ਵਿਦੇਸ਼ ਜਾਣ ਵਾਸਤੇ ਲਵਪ੍ਰੀਤ ਨਾਲ ਵਿਆਹ ਕਰ ਕੇ ਠੱਗੀ ਮਾਰਨ ਦੇ ਦੋਸ਼ ਵਿਚ ਉਸਦੇ ਖਿਲਾਫ ਕੇਸ ਦਰਜ ਕੀਤਾ ਗਿਆ ਹੈ।





