
ਖੰਨਾ, 22 ਦਸੰਬਰ (ਪਰਮਜੀਤ ਸਿੰਘ ਧੀਮਾਨ) – ਅੱਜ ਬਲਾਕ ਖੰਨਾ ਦੇ ਨਵ-ਨਿਯੁਕਤ ਬੀਡੀਪੀਓ ਗੁਰਮਿੰਦਰ ਸਿੰਘ ਸੇਖੋਂ ਨੇ ਬੀ. ਡੀ.ਪੀ.ਓ ਦਫ਼ਤਰ ਵਿਖੇ ਅਹੁਦਾ ਸੰਭਾਲਿਆ, ਜਿਨ੍ਹਾਂ ਦਾ ਬਲਾਕ ਸੰਮਤੀ ਦੇ ਚੇਅਰਮੈਨ ਸਤਨਾਮ ਸਿੰਘ ਸੋਨੀ ਨੇ ਸਵਾਗਤ ਕੀਤਾ। ਪੰਜਾਬ ਸਰਕਾਰ ਵੱਲੋਂ ਪਹਿਲੇ ਬੀਡੀਪੀਓ ਰਾਜਵਿੰਦਰ ਸਿੰਘ ਦੀ ਬਦਲੀ ਹੈਡ ਕੁਆਟਰ ਵਿਖੇ ਕਰ ਦਿੱਤੀ ਗਈ। ਇਸ ਮੌਕੇ ਸੇਖੋਂ ਨੇ ਕਿਹਾ ਕਿ ਉਹ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਘਰ-ਘਰ ਤੱਕ ਪਹੁੰਚਾਉਣ ਦੀ ਕੋਸ਼ਿਸ਼ ਕਰਨਗੇ। ਇਸ ਮੌਕੇ ਕੁਲਦੀਪ ਸਿੰਘ, ਗੁਰਪ੍ਰੀਤ ਕੌਰ, ਰਛਪਾਲ ਕੌਰ, ਵਿਕਾਸ ਬੱਤਾ, ਸਤਵਿੰਦਰ ਸਿੰਘ, ਜਸਵਿੰਦਰ ਕੌਰ, ਗੁਰਮੀਤ ਸਿੰਘ, ਹਰਵਿੰਦਰ ਕੌਰ ਆਦਿ ਹਾਜ਼ਰ ਸਨ



