17.1 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਕੈਨੇਡਾ ਰਹਿੰਦੀ ਬੇਅੰਤ ਕੌਰ ਦੀਆਂ ਵਧੀਆਂ ਮੁਸ਼ਕਲਾਂ, ਜਾਂਚ ਰਿਪੋਰਟ 'ਚ ਜ਼ਹਿਰ ਨਾਲ...

ਕੈਨੇਡਾ ਰਹਿੰਦੀ ਬੇਅੰਤ ਕੌਰ ਦੀਆਂ ਵਧੀਆਂ ਮੁਸ਼ਕਲਾਂ, ਜਾਂਚ ਰਿਪੋਰਟ ‘ਚ ਜ਼ਹਿਰ ਨਾਲ ਮੌਤ ਦੀ ਪੁਸ਼ਟੀ

ਬਰਨਾਲਾ : ਜ਼ਿਲ੍ਹਾ ਬਰਨਾਲਾ ਦੇ ਪਿੰਡ ਧਨੌਲਾ ਦੇ ਬਹੁ ਚਰਚਿਤ ਲਵਪ੍ਰੀਤ ਅਤੇ ਬੇਅੰਤ ਕੌਰ ਮਾਮਲੇ ‘ਚ ਹੁਣ ਨਵਾਂ ਮੋੜ ਆ ਗਿਆ ਹੈ। ਲਵਪ੍ਰੀਤ ਦੀ ਪੋਸਟਮਾਰਟਮ ਰਿਪੋਰਟ ਚ ਜ਼ਹਿਰੀਲਾ ਪਦਾਰਥ ਖਾਣ ਨਾਲ ਹੋਈ ਮੌਤ ਦੀ ਜਾਂਚ ਵਿਭਾਗ ਵਲੋਂ ਕੀਤੀ ਪੁਸ਼ਟੀ ਨੇ ਬੇਅੰਤ ਕੌਰ ਦੀਆਂ ਔਕੜਾਂ ‘ਚ ਵਾਧਾ ਕਰ ਦਿੱਤਾ ਹੈ।ਵਿਆਹ ਤੋਂ ਬਾਅਦ ਆਪਣੇ ਸਹੁਰੇ ਪਰਿਵਾਰ ਦੇ ਖ਼ਰਚ ਤੇ ਪਿਛਲੇ ਦੋ ਸਾਲਾਂ ਤੋਂ ਕੈਨੇਡਾ ਵਿੱਚ ਰਹਿ ਰਹੀ ਬੇਅੰਤ ਕੌਰ ਹੁਣ ਬੁਰੀ ਤਰ੍ਹਾਂ ਫਸ ਗਈ ਹੈ। ਹੁਣ ਬੇਅੰਤ ਕੌਰ ਦੇ ਕੈਨੇਡਾ ਤੋਂ ਡਿਪੋਰਟ ਹੋਣ ਦੀਆਂ ਸੰਭਾਵਨਾਵਾਂ ਵਧ ਗਈਆਂ ਹਨ। ਲਵਪ੍ਰੀਤ ਸਿੰਘ ਦੀ ਕਰੀਬ ਦੋ ਮਹੀਨੇ ਪਹਿਲਾਂ ਜ਼ਹਿਰੀਲਾ ਪਦਾਰਥ ਖਾਣ ਨਾਲ ਮੌਤ ਹੋ ਗਈ ਸੀ। ਉਸ ਦੇ ਪਰਿਵਾਰ ਵਾਲਿਆਂ ਨੇ ਦੋਸ਼ ਲਾਇਆ ਸੀ ਕਿ ਕੈਨੇਡਾ ਵਿੱਚ ਉਨ੍ਹਾਂ ਦੇ ਖਰਚੇ ਤੇ ਗਈ ਲਵਪ੍ਰੀਤ ਦੀ ਪਤਨੀ ਬੇਅੰਤ ਕੌਰ ਹੁਣ ਉਸ ਨਾਲ ਗੱਲ ਨਹੀਂ ਕਰਦੀ ਅਤੇ ਉਸ ਨੂੰ ਛੱਡਣਾ ਚਾਹੁੰਦੀ ਹੈ ਜਿਸ ਤੋਂ ਦੁਖੀ ਹੋ ਕੇ ਉਸ ਨੇ ਜ਼ਹਿਰ ਖਾ ਲਈ ਹੈ ਜਿਸ ਦੇ ਚਲਦਿਆਂ ਉਸ ਦੀ ਮੌਤ ਹੋ ਗਈ ਹੈ। ਪਹਿਲਾਂ ਪੁਲਿਸ ਨੇ ਬੇਅੰਤ ਕੌਰ ‘ਤੇ ਆਪਣੇ ਸਹੁਰੇ ਪਰਿਵਾਰ ਨਾਲ ਠੱਗੀ ਮਾਰਨ ਦਾ ਪਰਚਾ ਦਰਜ ਕੀਤਾ ਸੀ, ਪਰ ਹੁਣ ਲਵਪ੍ਰੀਤ ਸਿੰਘ ਦੀ ਪੋਸਟਮਾਰਟਮ ਰਿਪੋਰਟ ਆ ਗਈ ਹੈ ਜਿਸ ਵਿਚ ਉਸ ਦੀ ਮੌਤ ਜ਼ਹਿਰ ਖਾਣ ਨਾਲ ਹੋਣ ਦੀ ਪੁਸ਼ਟੀ ਹੋਈ ਹੈ। ਇਸ ਤੋਂ ਬਾਅਦ ਬੇਅੰਤ ਕੌਰ ਤੇ ਆਤਮਹੱਤਿਆ ਲਈ ਮਜਬੂਰ ਕਰਨ ਦਾ ਪਰਚਾ ਵੀ ਦਰਜ ਕਰ ਦਿੱਤਾ ਗਿਆ ਹੈ। ਲਵਪ੍ਰੀਤ ਦੇ ਚਾਚਾ ਹਰਵਿੰਦਰ ਨੇ ਪੁਲਸ ਨੂੰ ਅਪੀਲ ਕੀਤੀ ਹੈ ਕਿ ਜ਼ਿਲ੍ਹੇ ਦੇ ਪਿੰਡ ਖੁੱੱਡੀ ਵਿੱਚ ਰਹਿਣ ਵਾਲੇ ਲਵਪ੍ਰੀਤ ਦੇ ਮਾਤਾ ਪਿਤਾ ‘ਤੇ ਵੀ ਪਰਚਾ ਦਰਜ ਕੀਤਾ ਜਾਵੇ ਕਿਉਂਕਿ ਇਸ ਸਾਜ਼ਿਸ਼ ਵਿੱਚ ਉਹ ਵੀ ਸ਼ਾਮਲ ਸਨ

Today Now News

RELATED ARTICLES
- Advertisment -

POPULAR POSTS