ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਵੱਲੋਂ ਪੀਡੀਏ ਦੇ ਕੰਮਕਾਜ ਅਤੇ ਵੱਖ-ਵੱਖ ਪ੍ਰਾਜੈਕਟਾਂ ਦੀ ਸਮੀਖਿਆ
ਚੰਡੀਗੜ੍ਹ/ਪਟਿਆਲਾ, 26 ਜੁਲਾਈ: ਸੂਬੇ ਦੇ ਸ਼ਹਿਰੀ ਇਲਾਕਿਆਂ ਵਿਚ ਨਾਗਰਿਕਾਂ ਨੂੰ ਸਾਰੀਆਂ ਮੁਢਲੀਆਂ ਸਹੂਲਤਾਂ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਨੂੰ ਆਹਲਾ ਦਰਜੇ ਦੀਆਂ ਸਹੂਲਤਾਂ ਯਕੀਨੀ ਬਣਾਏਗੀ।




