16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਅਰਵਿੰਦ ਕੇਜਰੀਵਾਲ ਨਾਲ ਦਿੱਲੀ 'ਚ ਮੀਟਿੰਗ ਤੋਂ ਬਾਅਦ ਭਗਵੰਤ ਮਾਨ ਨੇ ਟਵੀਟ...

ਅਰਵਿੰਦ ਕੇਜਰੀਵਾਲ ਨਾਲ ਦਿੱਲੀ ‘ਚ ਮੀਟਿੰਗ ਤੋਂ ਬਾਅਦ ਭਗਵੰਤ ਮਾਨ ਨੇ ਟਵੀਟ ਕਰਕੇ ਕੀਤਾ ਇਹ ਐਲਾਨ

ਚੰਡੀਗੜ੍ਹ, 12 ਅਪ੍ਰੈਲ-ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਦਿੱਲੀ ਵਿਖੇ ਮੁਲਾਕਾਤ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਟਵੀਟ ਕੀਤਾ ਹੈ। ਟਵੀਟ ‘ਚ ਉਨ੍ਹਾਂ ਲਿਖਿਆ ਹੈ ਸਾਡੇ ਲੀਡਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੀ ਨਾਲ ਬਹੁਤ ਵਧੀ ਮੀਟਿੰਗ ਹੋਈ। ਬਹੁਤ ਜਲਦ ਪੰਜਾਬ ਦੇ ਲੋਕਾਂ ਨੂੰ ਇਕ ਚੰਗੀ ਖ਼ਬਰ ਦਿਆਂਗਾ। ਦਰਅਸਲ ਪੰਜਾਬ ਦੇ ਲੋਕਾਂ ਨੂੰ ਅੱਜ ਕੇਜਰੀਵਾਲ ਤੇ ਭਗਵੰਤ ਮਾਨ ਦੀ ਮੁਲਾਕਾਤ ਤੋਂ ਆਸ ਸੀ ਕਿ ਭਗਵੰਤ ਮਾਨ 300 ਯੂਨਿਟ ਮੁਫ਼ਤ ਬਿਜਲੀ ਦਾ ਐਲਾਨ ਕਰ ਦੇਣਗੇ ਪਰ ਉਨ੍ਹਾਂ ਟਵੀਟ ਕਰਕੇ ਸਿਰਫ਼ ਭਰੋਸਾ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਬੁੱਧਵਾਰ ਯਾਨੀ 13 ਅਪ੍ਰੈਲ ਨੂੰ ਕੈਬਨਿਟ ਮੀਟਿੰਗ ਵੀ ਸੱਦੀ ਹੈ, ਜਿਸ ਵਿਚ ਵੱਡੇ ਐਲਾਨ ਹੋਣ ਦੀ ਆਸ ਹੈ।

ਉੱਥੇ ਹੀ ਦੂਜੇ ਪਾਸੇ ਅਰਵਿੰਦ ਕੇਜਰੀਵਾਲ ਵਲੋਂ ਵੀ ਟਵੀਟ ਕੀਤਾ ਗਿਆ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਅਸੀਂ ਮਿਲ ਕੇ ਦਿੱਲੀ, ਪੰਜਾਬ ਅਤੇ ਪੂਰਾ ਦੇਸ਼ ਬਦਲਾਂਗੇ। ਲੋਕ ਬਹੁਤ ਪਰੇਸ਼ਾਨ ਅਤੇ ਦੁਖੀ ਹਨ। ਨੇਤਾਵਾਂ ਅਤੇ ਪਾਰਟੀਆਂ ਦੀ ਗੰਦੀ ਅਤੇ ਭ੍ਰਿਸ਼ਟਾਚਾਰੀ ਰਾਜਨੀਤੀ ਤੋਂ ਤੰਗ ਆ ਚੁੱਕੇ ਹਨ। ਅਸੀਂ ਲੋਕਾਂ ਦੇ ਲਈ ਦਿਨ-ਰਾਤ ਕੰਮ ਕਰਨਾ ਹੈ।

Today Now News

RELATED ARTICLES
- Advertisment -

POPULAR POSTS