16.8 C
Chandigarh

TODAY NOW NEWS

Friday, March 20, 2026
HomeBREAKING NEWSਭਗਵੰਤ ਮਾਨ ਦੀ ਪੰਜਾਬੀਆਂ ਨੂੰ ਅਪੀਲ; ਝਾੜੂ ਦਾ ਬਟਨ ਦਬਾਓ, ਰਵਾਇਤੀ ਪਾਰਟੀਆਂ...

ਭਗਵੰਤ ਮਾਨ ਦੀ ਪੰਜਾਬੀਆਂ ਨੂੰ ਅਪੀਲ; ਝਾੜੂ ਦਾ ਬਟਨ ਦਬਾਓ, ਰਵਾਇਤੀ ਪਾਰਟੀਆਂ ਤੋਂ ਖਹਿੜਾ ਛੁੜਾਉ

ਚੰਡੀਗੜ੍ਹ–

ਆਮ ਆਦਮੀ ਪਾਰਟੀ ਪੰਜਾਬ ਪ੍ਰਧਾਨ ਅਤੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਜ਼ੋਰਦਾਰ ਪ੍ਰਚਾਰ ਕਰ ਰਹੇ ਹਨ। ਮਾਨ ਇੱਕ ਦਿਨ ਵਿੱਚ ਪੰਜ-ਛੇ ਹਲਕਿਆਂ ਨੂੰ ਕਵਰ ਕਰ ਰਹੇ ਹਨ ਅਤੇ ਲੋਕਾਂ ਵਿੱਚ ਆਮ ਆਦਮੀ ਪਾਰਟੀ ਦੀ ਲੋਕਪ੍ਰਿਅਤਾ ਵਧਾ ਰਹੇ ਹਨ। ਮਾਨ ਨੇ ਸੁਲਤਾਨਪੁਰ ਲੋਧੀ ਵਿਧਾਨ ਸਭਾ ਹਲਕੇ ‘ਚ ‘ਆਪ’ ਉਮੀਦਵਾਰ ਸੱਜਣ ਸਿੰਘ ਚੀਮਾ ਲਈ ਚੋਣ ਪ੍ਰਚਾਰ ਕੀਤਾ ਅਤੇ ਲੋਕਾਂ ਨੂੰ ਝਾੜੂ ਦਾ ਬਟਨ ਦਬਾਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਅਪੀਲ ਕੀਤੀ।ਭਗਵੰਤ ਮਾਨ ਪ੍ਰਤੀ ਲੋਕਾਂ ਵਿੱਚ ਭਾਰੀ ਉਤਸ਼ਾਹ ਦਾ ਮਾਹੌਲ ਸੀ। ਮਾਨ ਨੂੰ ਦੇਖਣ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ ਹੋਏ ਸਨ । ਮਾਨ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਨੂੰ ਵੋਟ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਤੁਹਾਡੇ, ਤੁਹਾਡੇ ਬੱਚਿਆਂ ਅਤੇ ਪੰਜਾਬ ਦੇ ਭਵਿੱਖ ਦਾ ਫੈਸਲਾ 20 ਫਰਵਰੀ ਨੂੰ ਹੋਣਾ ਹੈ। ਸੋ ਇਸ ਵਾਰ ਪੰਜਾਬ ਅਤੇ ਆਪਣੇ ਬੱਚਿਆਂ ਦੇ ਭਵਿੱਖ ਨੂੰ ਬਚਾਉਣ ਲਈ ਵੋਟ ਪਾਓ, ਬਿਨਾਂ ਕਿਸੇ ਦੇ ਭੁਲੇਖੇ ਵਿੱਚ।

ਮਾਨ ਨੇ ਅਕਾਲੀ-ਕਾਂਗਰਸ ‘ਤੇ ਮਿਲੀਭੁਗਤ ਦਾ ਦੋਸ਼ ਲਾਉਂਦਿਆਂ ਕਿਹਾ ਕਿ ਪਿਛਲੇ 50 ਸਾਲਾਂ ਤੋਂ ਅਕਾਲੀ-ਕਾਂਗਰਸੀ ਮਿਲ ਕੇ ਪੰਜਾਬ ਨੂੰ ਲੁੱਟ ਰਹੇ ਹਨ। ਆਮ ਆਦਮੀ ਗਰੀਬ ਹੁੰਦਾ ਜਾ ਰਿਹਾ ਹੈ, ਪਰ ਇਨ੍ਹਾਂ ਪਾਰਟੀਆਂ ਦੇ ਨੇਤਾਵਾਂ ਦਾ ਖਜ਼ਾਨਾ ਦਿਨੋ-ਦਿਨ ਭਰਦਾ ਜਾ ਰਿਹਾ ਹੈ। ਦੋਵਾਂ ਪਾਰਟੀਆਂ ਨੇ ਮਿਲ ਕੇ ਹਮੇਸ਼ਾ ਹੀ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾਇਆ ਅਤੇ ਆਪਸੀ ਸਮਝੌਤਾ ਕਰਕੇ ਸੱਤਾ ਵਿੱਚ ਆਈਆਂ। ਪਿਛਲੀਆਂ ਚੋਣਾਂ ਵਿੱਚ ਵੀ ਆਮ ਆਦਮੀ ਪਾਰਟੀ ਨੂੰ ਹਰਾਉਣ ਲਈ ਦੋਵੇਂ ਪਾਰਟੀਆਂ ਇੱਕਜੁੱਟ ਹੋਈਆਂ ਸਨ, ਹੁਣ ਦੋਵੇਂ ਫਿਰ ਤੋਂ ਇਕੱਠੇ ਹੋ ਗਏ ਹਨ। ਸਾਨੂੰ ਉਨ੍ਹਾਂ ਦੀਆਂ ਸਾਜ਼ਿਸ਼ਾਂ ਨੂੰ ਸਮਝਣਾ ਹੋਵੇਗਾ ਅਤੇ ਸਾਵਧਾਨ ਰਹਿਣਾ ਹੋਵੇਗਾ।ਮਾਨ ਨੇ ਕਿਹਾ ਕਿ, ਲੋਕਾਂ ਨੂੰ ਇਸ ਵਾਰ ਝਾੜੂ ਦਾ ਬਟਨ ਦਬਾ ਕੇ ਅਕਾਲੀ-ਕਾਂਗਰਸ ਦਾ ਸਫਾਇਆ ਕਰਨਾ ਪਵੇਗਾ ਅਤੇ ਗੰਦੀ ਰਾਜਨੀਤੀ ਨੂੰ ਪੰਜਾਬ ਵਿਚੋਂ ਖਤਮ ਕਰਨਾ ਹੋਵੇਗਾ। ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ। ਸਾਡੇ ਉਮੀਦਵਾਰ ਵੀ ਸਾਧਾਰਨ ਪਰਿਵਾਰਾਂ ਦੇ ਲੋਕ ਹਨ। ਉਹ ਆਮ ਲੋਕਾਂ ਦੀ ਦੁਰਦਸ਼ਾ ਤੋਂ ਜਾਣੂ ਹੈ।

ਜਿੱਤਣ ਤੋਂ ਬਾਅਦ ਵੀ ਉਹ ਤੁਹਾਡੇ ਵਿਚਕਾਰ ਹੀ ਰਹਿਣਗੇ ਅਤੇ ਤੁਹਾਡੀ ਖੁਸ਼ੀ-ਗਮੀ ਵਿੱਚ ਤੁਹਾਡਾ ਸਾਥ ਦੇਣਗੇ। ਆਮ ਆਦਮੀ ਪਾਰਟੀ ਦੀ ਸਰਕਾਰ ਵੀ ਆਮ ਲੋਕਾਂ ਦੀ ਸਰਕਾਰ ਹੋਵੇਗੀ। ਗਰੀਬ ਅਤੇ ਦੱਬੇ-ਕੁਚਲੇ ਲੋਕਾਂ ਸਮੇਤ ਹਰ ਵਰਗ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ ਅਤੇ ਉਨ੍ਹਾਂ ਨੂੰ ਤੁਰੰਤ ਹੱਲ ਕੀਤਾ ਜਾਵੇਗਾ। ਸਾਡਾ ਮਕਸਦ ਪੰਜਾਬ ਦੇ ਹਰ ਆਮ ਆਦਮੀ ਦੀ ਜ਼ਿੰਦਗੀ ਨੂੰ ਖੁਸ਼ਹਾਲ ਬਣਾਉਣਾ ਹੈ।

Today Now News

RELATED ARTICLES
- Advertisment -

POPULAR POSTS