
ਪੰਜਾਬ ਚੋਂ ਭ੍ਰਿਸ਼ਟਾਚਾਰ ਬੰਦ ਕਰਨ ਲਈ ਭਗਵੰਤ ਮਾਨ ਨੇ ਵੱਡਾ ਐਲਾਨ ਕੀਤਾ। ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ,’ਭਗਤ ਸਿੰਘ ਜੀ ਦੇ ਸ਼ਹੀਦੀ ਦਿਨ ‘ਤੇ ਅਸੀਂ ਐਂਟੀ ਕਰੱਪਸ਼ਨ ਹੈਲਪਲਾਈਨ ਨੰਬਰ ਜਾਰੀ ਕਰਾਂਗੇ। ਉਹ ਮੇਰਾ ਨਿੱਜੀ ਵਟਸਐਪ ਨੰਬਰ ਹੋਵੇਗਾ। ਜੇ ਤੁਹਾਡੇ ਤੋਂ ਕੋਈ ਵੀ ਰਿਸ਼ਵਤ ਮੰਗੇ, ਉਸਦੀ ਵੀਡੀਓ/ਆਡੀਓ ਰਿਕਾਰਡਿੰਗ ਕਰਕੇ ਮੈਨੂੰ ਭੇਜ ਦੇਣਾ। ਭ੍ਰਿਸ਼ਟਾਚਾਰੀਆਂ ਦੇ ਖ਼ਿਲਾਫ ਸਖ਼ਤ ਐਕਸ਼ਨ ਲਿਆ ਜਾਵੇਗਾ। ਪੰਜਾਬ ਵਿੱਚ ਹੁਣ ਭ੍ਰਿਸ਼ਟਾਚਾਰ ਨਹੀਂ ਚੳੱਲੇਗਾ।






