16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਸਿੱਖ ਸਦਭਾਵਨਾਂ ਦਲ ਦੇ ਮੁੱਖ ਸੇਵਾਦਾਰ ਭਾਈ ਬਲਦੇਵ ਸਿੰਘ ਵਡਾਲਾ ਨੇ ਬਾਦਲ...

ਸਿੱਖ ਸਦਭਾਵਨਾਂ ਦਲ ਦੇ ਮੁੱਖ ਸੇਵਾਦਾਰ ਭਾਈ ਬਲਦੇਵ ਸਿੰਘ ਵਡਾਲਾ ਨੇ ਬਾਦਲ ਤੇ ਕੈਪਟਨ ਨੂੰ ਆੜੇ ਹੱਥੀਂ ਲਿੱਤਾ

ਕਾਂਗਰਸ ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦੋਸ਼ੀਆਂ ਨੂੰ ਸਜ਼ਾ ਨਹੀਂ ਦਿਵਾ ਸਕਦੀ : ਭਾਈ ਬਲਦੇਵ ਸਿੰਘ ਵਡਾਲਾ

ਨਾਭਾ (ਸੁਖਚੈਨ ਲੁਬਾਣਾ) : ਬੇਅਦਬੀ ਅਤੇ ਗੋਲੀ ਕਾਂਡ ਨੂੰ ਲੈ ਕੇ ਪੰਜਾਬ ਵਿੱਚ ਲਗਾਤਾਰ ਸਿਆਸਤ ਗਰਮਾ ਚੁੱਕੀ ਹੈ। ਇਕ ਪਾਸੇ ਜਿੱਥੇ ਕਾਂਗਰਸ ਦੀ ਸਰਕਾਰ ਵਿੱਚ ਮੰਤਰੀਆਂ ਅਤੇ ਕੈਪਟਨ ਦੀ ਬੁਝਾਰਤ ਵਿੱਚ ਸ਼ਬਦੀ ਜੰਗ ਸ਼ੁਰੂ ਹੋ ਚੁੱਕੀ ਹੈ ਉਥੇ ਹੀ ਨਾਭਾ ਪਹੁੰਚੇ ਸਿੱਖ ਸਦਭਾਵਨਾਂ ਦਲ ਦੇ ਮੁੱਖ ਸੇਵਾਦਾਰ ਭਾਈ ਬਲਦੇਵ ਸਿੰਘ ਵਡਾਲਾ ਵੱਲੋਂ ਬਾਦਲ ਅਤੇ ਕੈਪਟਨ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਕਾਂਗਰਸ ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦੋਸ਼ੀਆਂ ਨੂੰ ਸਜ਼ਾ ਨਹੀਂ ਦਿਵਾ ਸਕਦੀ। ਉਸ ਤੋਂ ਕੋਈ ਉਮੀਦ ਨਹੀਂ ਰੱਖੀ ਜਾ ਸਕਦੀ। ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਦੀ ਸਰਕਾਰ ਨੇ ਦੋਸ਼ੀਆਂ ਨੂੰ ਸਜ਼ਾ ਨਾ ਦਿੱਤੀ ਤਾਂ ਉਸ ਦਾ ਹਸ਼ਰ ਮਾੜਾ ਹੋਵੇਗਾ।ਬੰਡਾਲਾ ਨੇ ਕਿਹਾ ਕਿ ਕੈਪਟਨ ਸਰਕਾਰ ਬਾਦਲਾਂ ਨੂੰ ਬਚਾ ਰਹੀ ਹੈ ਜਦੋਂ ਕਿ ਸਿੱਧੇ ਤੌਰ ਤੇ ਦੋਸ਼ੀ ਬਾਦਲ ਪਰਿਵਾਰ ਹੈ ਅਤੇ ਇਨ੍ਹਾਂ ਦੀ ਸਰਕਾਰ ਵੇਲੇ ਹੀ ਬੇਅਦਬੀ ਹੋਈ ਇਨ੍ਹਾਂ ਵੱਲੋਂ ਹੀ ਗੋਲੀਆਂ ਚਲਾਉਣ ਦੇ ਹੁਕਮ ਦਿੱਤੇ। ਸਿੱਖ ਸੰਗਤ ਕੈਪਟਨ ਅਤੇ ਬਾਦਲਾਂ ਨੂੰ ਉਦੋਂ ਤੱਕ ਮੁਆਫ਼ ਨਹੀਂ ਕਰੇਗੀ ਜਿੰਨਾ ਸਮਾਂ ਸਿੱਖਾਂ ਨੂੰ ਇਨਸਾਫ ਨਹੀਂ ਮਿਲਦਾ। ਇਸ ਮੌਕੇ ਭਾਈ ਵਡਾਲਾ ਨੇ ਕਿਹਾ ਕਿ ਵਿਧਾਨ ਸਭਾ ਵਿੱਚ ਮੰਤਰੀਆਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੇ ਤਰਲੇ ਮਿੰਨਤਾਂ ਕੀਤੀਆਂ ਗਈਆਂ ਪਰ ਕੈਪਟਨ ਨੇ ਮੰਤਰੀਆਂ ਦੀ ਇਕ ਗੱਲ ਨਹੀਂ ਮੰਨੀ ਕੈਪਟਨ ਦੇ ਮੰਤਰੀਆਂ ਨੇ ਆਪ ਸਟੈਂਡ ਲੈਣਾ ਚਾਹੀਦਾ ਸੀ, ਕਿਉਂਕਿ ਮੰਤਰੀਆਂ ਨੂੰ ਬਣਾਉਣ ਲਈ ਲੋਕਾਂ ਵੱਲੋਂ ਉਨ੍ਹਾਂ ਨੂੰ ਵੋਟਾਂ ਪਾ ਕੇ ਜਿਤਾਇਆ ਹੈ ਅਤੇ ਉਨ੍ਹਾਂ ਨੇ ਇਹ ਆਪ ਫ਼ੈਸਲਾ ਲੈਣਾ ਸੀ। ਉਹਨਾਂ ਕਿਹਾ ਕਿ ਹਿੰਦੂ ਅਤੇ ਸਿੱਖਾਂ ਨੂੰ ਲੜਾਉਣ ਦੀ ਕੋਝੀ ਸਾਜਿਸ਼ ਕੀਤੀ ਹੈ ਤੇ ਕਿਹਾ 328 ਸਰੂਪਾਂ ਦੀ ਹੋਈ ਬੇਅਦਬੀ ਦੇ ਮਾਮਲੇ ਵਿਚ ਸਿੱਖ ਸਦਭਾਵਨਾ ਦਲ ਵੱਲੋਂ ਸ੍ਰੀ ਅੰਮ੍ਰਿਤਸਰ ਵਿਖੇ ਪਿਛਲੇ 6 ਮਹੀਨਿਆਂ ਤੋਂ ਧਰਨਾ ਜਾਰੀ ਹੈ ਉਨ੍ਹਾਂ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਜਦੋਂ ਉਹ ਸ੍ਰੀ ਅੰਮ੍ਰਿਤਸਰ ਸਾਹਿਬ ਜਾਣ ਤਾਂ ਧਰਨੇ ਵਾਲੀ ਥਾਂ ਤੇ ਹਾਜ਼ਰੀ ਜ਼ਰੂਰ ਲਗਾਉਣ।

Today Now News

RELATED ARTICLES
- Advertisment -

POPULAR POSTS