16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਬਲਾਕ ਬਰੀਵਾਲਾ ਦੀ ਹੰਗਾਮੀ ਮੀਟਿੰਗ ਹੋਈ

ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਬਲਾਕ ਬਰੀਵਾਲਾ ਦੀ ਹੰਗਾਮੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ ( ਅਨਮੋਲ ਸਿੰਘ ਵੜਿੰਗ ) ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਬਲਾਕ ਬਰੀਵਾਲਾ ਦੀ ਹੰਗਾਮੀ ਮੀਟਿੰਗ ਬਲਾਕ ਬਰੀਵਾਲਾ ਦੇ ਪ੍ਰਧਾਨ ਖੁਸ਼ਵੰਤ ਸਿੰਘ ਬਾਹਲਾ ਦੀ ਰਹਿਨੁਮਾਈ ਹੇਠ ਪਿੰਡ ਮਰਾੜ੍ਹ ਕਲਾਂ ਵਿਖੇ ਹੋਈ ।ਜਿਸ ਵਿੱਚ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਸੁਖਦੇਵ ਸਿੰਘ ਬੂੜਾ ਗੁੱਜਰ ਵਿਸੇਸ ਤੋਰ ਤੇ ਪਹੁੰਚੇ ।ਇਸ ਸਮੇ ਕਿਸਾਨ ਆਗੂਆਂ ਨੇ ਬੋਲਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਖੇਤੀ ਆਰਡੀਨੈਂਸ ਜੋ ਕਿਸਾਨਾਂ ਲਈ ਮੌਤ ਦੇ ਵਾਰੰਟ ਹਨ ਅਤੇ ਇਹਨਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਖੇ ਲੰਮਾ ਸੰਘਰਸ਼ ਚੱਲ ਰਿਹਾ ਹੈ ਅਤੇ ਸਾਨੂੰ ਸਭ ਨੂੰ ਇਸ ਕਿਸਾਨੀ ਸੰਘਰਸ਼ ਦਾ ਹਿੱਸਾ ਬਣਨਾ ਚਾਹੀਦਾ ਹੈ ਤਾਂ ਜੋ ਇਸ ਗੂੰਗੀ ਬੋਲੀ ਸਰਕਾਰ ਨੂੰ ਜਗਾਇਆ ਜਾ ਸਕੇ ।ਇਸ ਸਮੇ ਉਹਨਾਂ ਕਿਹਾ ਕਿ ਜਿਹਨਾਂ ਸਮਾਂ ਖੇਤੀ ਆਰਡੀਨੈਂਸ ਬਿੱਲ ਰੱਦ ਨਹੀ ਕੀਤੇ ਜਾਦੇ ਹਨ ਉਹਨਾ ਸਮੇਂ ਤੱਕ ਇਹ ਸੰਘਰਸ਼ ਚੱਲਦਾ ਰਹੇਗਾ ਅਤੇ ਇਸ ਸੰਘਰਸ਼ ਨੂੰ ਹੋਰ ਵੀ ਮਜਬੂਤ ਕੀਤਾ ਜਾਵੇਗਾ ।ਇਸ ਸਮੇ ਬਲਾਕ ਪ੍ਰੈਸ ਸਕੱਤਰ ਗੁਰਮੀਤ ਸਿੰਘ ਨੂੰ ਮੰਗ ਕਰਕੇ ਪਿੰਡ ਮਰਾੜ੍ਹ ਕਲਾਂ ਦੀ ਸਹਿਮਤੀ ਨਾਲ ਜਸਬੀਰ ਸਿੰਘ ਨੂੰ ਪ੍ਰੈਸ ਸਕੱਤਰ ਅਤੇ ਦਿਲਬਾਗ ਸਿੰਘ ਨੂੰ ਮੈਂਬਰ ਨਿਯੁਕਤ ਕੀਤਾ ਗਿਆ ।ਇਸ ਸਮੇਂ ਬਖਸੀਸ ਸਿੰਘ ਖਜਾਨਚੀ ,ਮਨਜੀਤ ਸਿੰਘ,ਬਲਵਿੰਦਰ ਸਿੰਘ,ਇਕਬਾਲ ਸਿੰਘ,ਜੰਗ ਸਿੰਘ,ਦਰਸਨ ਸਿੰਘ,ਰੇਸਮ ਸਿੰਘ,ਸੁਖਚੈਨ ਸਿੰਘ,ਹਰਪ੍ਰੀਤ ਸਿੰਘ,ਸਾਹਿਬ ਸਿੰਘ,ਸੁਖਵਿੰਦਰ ਸਿੰਘ ਛਿੰਦਾ ਆਦਿ ਨੂੰ ਮੈਬਰ ਨਿਯੁਕਤ ਕੀਤਾ ਗਿਆ ।ਇਸ ਸਮੇ ਮੀਟਿੰਗ ਗੁਰਦੀਪ ਸਿੰਘ ਰਹਿਲ ਸੀਨੀਅਰ ਮੀਤ ਪ੍ਰਧਾਨ ਬਲਾਕ ਬਰੀਵਾਲਾ, ਜਸਵੀਰ ਸਿੰਘ ਸਰਾਏਨਾਗਾ,ਜਸਕਰਨ ਸਿੰਘ ਜੱਸ ,ਗੁਰਸੇਵਕ ਸਿੰਘ, ਸੁਖਵੰਤ ਸਿੰਘ, ਬਲਵੰਤ ਸਿੰਘ,ਸੁਖਚੈਨ ਸਿੰਘ, ਮੁਖਤਿਆਰ ਸਿੰਘ,ਕੁਲਦੀਪ ਸਿੰਘ ਇਕਾਈ ਪ੍ਰਧਾਨ ਮਰਾੜ ਕਲਾਂ ,ਦਵਿੰਦਰ ਸਿੰਘ, ਗੁਰਸਰਨ ਸਿੰਘ,ਬੇਅੰਤ ਸਿੰਘ, ਕਰਨੈਲ ਸਿੰਘ , ਵਿਪਨ ਸਿੰਘ ਆਦਿ ਤੋ ਇਲਾਵਾ ਪਿੰਡ ਵਾਸੀ ਵੱਡੀ ਗਿਣਤੀ ਵਿੱਚ ਮੌਜੂਦ ਸਨ ।

Today Now News

RELATED ARTICLES
- Advertisment -

POPULAR POSTS