17.4 C
Chandigarh

TODAY NOW NEWS

Friday, March 20, 2026
HomeWEIRD NEWSਭਿੱਖੀਵਿੰਡ/ਖਾਲੜਾ : ਪੰਜਾਬ ਪੁਲਿਸ ਇੱਕ ਵਾਰ ਫਿਰ ਵਿਵਾਦਾਂ ਦੇ ਘੇਰੇ ਚ"

ਭਿੱਖੀਵਿੰਡ/ਖਾਲੜਾ : ਪੰਜਾਬ ਪੁਲਿਸ ਇੱਕ ਵਾਰ ਫਿਰ ਵਿਵਾਦਾਂ ਦੇ ਘੇਰੇ ਚ”

ਥਾਣਾ ਭਿੱਖੀਵਿੰਡ ਵਿਖੇ ਤੈਨਾਤ 4 ਪੁਲਿਸ ਮੁਲਾਜ਼ਮਾਂ ਵੱਲੋਂ ਨਸ਼ੇ ਦੀ ਹਾਲਤ ਚ ਨੌਜਵਾਨ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਨ ਦਾ ਮਾਮਲਾ ਆਇਆ ਸਾਹਮਣੇ
ਲੋਕਾਂ ਦਾ ਹਜੂਮ ਇਕੱਠਾ ਹੋਇਆ ਵੇਖ ਡੀ.ਐੱਸ.ਪੀ ਭਿੱਖੀਵਿੰਡ ਨੇ ਕਾਰਵਾਈ ਕਰਨ ਦਾ ਦਿੱਤਾ ਭਰੋਸਾ
ਰਾਤ ਸਮੇਂ ਹੀ ਚਾਰੋ ਪੁਲਿਸ ਮੁਲਾਜ਼ਮਾਂ ਦਾ ਕਰਵਾਇਆ ਗਿਆ ਮੁਲਾਹਜ਼ਾ

ਭਿੱਖੀਵਿੰਡ/ਖਾਲੜਾ (ਲਖਵਿੰਦਰ ਸਿੰਘ ਗੌਲ੍ਹਣ/ਰਿੰਪਲ ਗੌਲ੍ਹਣ) : ਪੰਜਾਬ ਪੁਲਿਸ ਆਏ ਦਿਨ ਹੀ ਕਿਸੇ ਨਾ ਕਿਸੇ ਮਸਲੇ ਨੂੰ ਲੈ ਕੇ ਅਖ਼ਬਾਰਾਂ ਤੇ ਚੈਨਲਾਂ ਦੀਆਂ ਸੁਰਖੀਆਂ ਚ” ਬਣੀ ਰਹਿੰਦੀ ਹੈ। ਫਿਰ ਚਾਹੇ ਉਹ ਆਂਡੇ ਚੋਰੀ ਕਰਨ ਦੀ ਘਟਨਾ ਹੋਵੇ ਜਾਂ ਫਿਰ ਫਗਵਾੜਾ ਦੇ ਐੱਸ.ਐੱਚ.ਓ ਵੱਲੋਂ ਸਬਜ਼ੀ ਦੀ ਟੋਕਰੀ ਨੂੰ ਲੱਤ ਮਾਰਨ ਵਾਲੀ ਹੋਵੇ । ਅਜਿਹਾ ਹੀ ਇਕ ਹੋਰ ਮਾਮਲਾ ਪੁਲਿਸ ਅਧਿਕਾਰੀਆਂ ਦੇ ਅਕਸ ਤੇ ਸਵਾਲ ਖਡ਼੍ਹੇ ਕਰਦਾ ਜ਼ਿਲਾ ਤਰਨਤਾਰਨ ਦੇ ਥਾਣਾ ਭਿੱਖੀਵਿੰਡ ਤੋਂ ਸਾਹਮਣੇ ਆਇਆ ਹੈ। ਜਿੱਥੇ ਥਾਣਾ ਭਿੱਖੀਵਿੰਡ ਵਿਖੇ ਤੈਨਾਤ ਏ.ਐੱਸ.ਆਈ ਸਵਿੰਦਰ ਸਿੰਘ ਉਰਫ ਸੋਹਲ ਅਤੇ ਨਾਲ ਹੋਰ ਤਿੰਨ ਮੁਲਾਜ਼ਮਾਂ ਤੇ ਸ਼ਰਾਬ ਪੀ ਕੇ ਇਕ ਨੌਜਵਾਨ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਨ ਦੇ ਦੋਸ਼ ਲੱਗੇ ਹਨ । ਇਕੱਤਰ ਹੋਈ ਜਾਣਕਾਰੀ ਅਨੁਸਾਰ ਹਿਮਾਂਸ਼ੂ ਧਵਨ ਪੁੱਤਰ ਅਮਨ ਧਵਨ ਨੇ ਦੱਸਿਆ ਕਿ ਕਿਉ ਮਕਾਨ ਕੋਠੀਆਂ ਅਤੇ ਬਿਲਡਿੰਗਾਂ ਆਦਿ ਦੇ ਨਕਸ਼ੇ ਬਣਾਉਣ ਦਾ ਕੰਮ ਕਰਦਾ ਹੈ ਅਤੇ ਉਹ ਰੋਜ਼ ਦੀ ਤਰ੍ਹਾਂ ਜਦੋਂ ਆਪਣੀ ਕਾਰ ਤੇ ਆਪਣੇ ਘਰ ਟਾਇਮ 9:20 ਦੇ ਕਰੀਬ ਪੁੱਜਾ ਤਾਂ ਉਹ ਆਪਣੀ ਗੱਡੀ ਨੂੰ ਪਾਰਕ ਕਰਕੇ ਆਪਣੇ ਘਰ ਨੂੰ ਜਾਣ ਹੀ ਲੱਗਾ ਸੀ। ਕਿ ਭਿੱਖੀਵਿੰਡ ਪੁਲਿਸ ਦੇ ਚਾਰ ਮੁਲਾਜ਼ਮ ਜਿਨ੍ਹਾਂ ਚੋਂ ਏ.ਐੱਸ.ਆਈ ਸਵਿੰਦਰ ਸਿੰਘ ਸੋਹਲ,ਸਾਰਜ ਸਿੰਘ,ਸ਼ਮਸ਼ੇਰ ਸਿੰਘ ਅਤੇ ਨਾਲ ਇਕ ਹੋਰ ਮੁਲਾਜ਼ਮ ਉੱਥੇ ਆਏ ਤਾਂ ਆਉਂਦਿਆਂ ਹੀ ਏ.ਐੱਸ.ਆਈ ਸਵਿੰਦਰ ਸਿੰਘ ਸੋਹਲ ਨੇ ਉਸ ਦਾ ਮੋਬਾਇਲ ਫੋਨ ਖੋਹ ਲਿਆ ਅਤੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਨ ਲੱਗੇ ਹਿਮਾਂਸ਼ੂ ਨੇ ਦੱਸਿਆ ਕਿ ਥਾਣਾ ਭਿੱਖੀਵਿੰਡ ਦੇ ਮੁਲਾਜ਼ਮਾਂ ਨੇ ਸ਼ਰਾਬ ਪੀਤੀ ਹੋਈ ਸੀ ਅਤੇ ਉਹ ਕੁੱਟਮਾਰ ਕਰਦੇ ਉਸ ਨੂੰ ਥਾਣੇ ਲੈ ਗਏ। ਜ਼ਿਕਰਯੋਗ ਹੈ ਕਿ ਜਦੋਂ ਇਸ ਘਟਨਾ ਦਾ ਪੀਡ਼ਤ ਹਿਮਾਂਸ਼ੂ ਦੇ ਪਰਿਵਾਰ ਅਤੇ ਅੱਡਾ ਵਾਸੀਆਂ ਸਮੇਤ ਨਗਰ ਪੰਚਾਇਤ ਪ੍ਰਧਾਨ ਭਿੱਖੀਵਿੰਡ ਰਜਿੰਦਰ ਕੁਮਾਰ ਬੱਬੂ ਸ਼ਰਮਾ ਨੂੰ ਪਤਾ ਲੱਗਾ ਤਾਂ ਲੋਕਾਂ ਦਾ ਭਾਰੀ ਹਜੂਮ ਥਾਣਾ ਭਿੱਖੀਵਿੰਡ ਵਿਖੇ ਪਹੁੰਚ ਗਿਆ । ਜਿੱਥੇ ਮੌਕੇ ਤੇ ਪਹੁੰਚੇ ਸਬ ਡਵੀਜ਼ਨ ਭਿੱਖੀਵਿੰਡ ਦੇ ਡੀ.ਐੱਸ.ਪੀ ਰਾਜਬੀਰ ਸਿੰਘ ਦੇ ਆਸ਼ਵਾਸਨ ਦਿਵਾਉਣ ਤੋਂ ਬਾਅਦ ਚਾਰੇ ਪੁਲਿਸ ਮੁਲਾਜ਼ਮਾਂ ਦਾ ਮੁਲਾਹਜ਼ਾ ਕਰਵਾਉਣ ਲਈ ਸਰਕਾਰੀ ਹਸਪਤਾਲ ਸੁਰਸਿੰਘ ਵਿਖੇ ਭੇਜ ਦਿੱਤਾ। ਜਿੱਥੇ ਇਨ੍ਹਾਂ ਚਾਰ ਪੁਲਿਸ ਮੁਲਾਜ਼ਮਾਂ ਦਾ ਮੁਲਾਹਜ਼ਾ ਕਰਵਾਇਆ ਗਿਆ । ਦੱਸਣਯੋਗ ਗੱਲ ਇਹ ਵੀ ਹੈ ਕਿ ਸਰਕਾਰੀ ਹਸਪਤਾਲ ਸੁਰਸਿੰਘ ਵਿਖੇ ਚਾਰ ਪੁਲਿਸ ਮੁਲਾਜ਼ਮਾਂ ਦੇ ਮੁਲਾਹਜ਼ੇ ਦੇ ਸੈਂਪਲ ਲੈਣ ਤੋਂ ਬਾਅਦ ਪੁਲਿਸ ਮੁਲਾਜ਼ਮਾਂ ਵੱਲੋਂ ਕਰੀਬ 20 ਮਿੰਟ ਤੱਕ ਡਾਕਟਰਾਂ ਨਾਲ ਗੁਪਤ ਮੀਟਿੰਗ ਕੀਤੀ ਗਈ। ਜੋ ਕਿ ਡਾਕਟਰਾਂ ਤੇ ਪੁਲਿਸ ਮੁਲਾਜ਼ਮਾਂ ਵੱਲੋਂ ਕੀਤੀ ਗਈ ਗੁਪਤ ਮੀਟਿੰਗ ਕਈ ਸਵਾਲ ਖੜ੍ਹੇ ਕਰ ਰਹੀ ਹੈ । ਜੋ ਕਿ ਪੀਡ਼ਤ ਨੌਜਵਾਨ ਦੇ ਪਰਿਵਾਰ ਵੱਲੋਂ ਡਿਊਟੀ ਤੇ ਮੌਜੂਦ ਮਹਿਲਾ ਡਾਕਟਰ ਨੂੰ ਮੁਲਾਜ਼ਮ ਦੇ ਲਏ ਗਏ ਸੈਂਪਲਾਂ ਨੂੰ ਸੀਲ ਕਰਨ ਲਈ ਵਾਰ ਵਾਰ ਕਿਹਾ ਗਿਆ। ਪ੍ਰੰਤੂ ਮਹਿਲਾ ਡਾਕਟਰ ਵੱਲੋਂ ਇਸ ਗੱਲ ਵੱਲ ਧਿਆਨ ਨਹੀਂ ਦਿੱਤਾ ਗਿਆ । ਪੀਡ਼ਤ ਪਰਿਵਾਰ ਨੇ ਮੁਲਾਜ਼ਮਾਂ ਦੇ ਮੁਲਾਹਜ਼ੇ ਦੇ ਲਏ ਗਏ ਸੈਂਪਲਾਂ ਵਿੱਚ ਹੇਰਾਫੇਰੀ ਹੋਣ ਦੀ ਅਸ਼ੰਕਾ ਜਤਾਈ ਹੈ।ਉਧਰ ਥਾਣਾ ਭਿੱਖੀਵਿੰਡ ਦੀ ਪੁਲਿਸ ਆਪਣੇ ਹੀ ਮੁਲਾਜ਼ਮਾਂ ਦਾ ਪੱਖ ਪੂਰਦੀ ਨਜ਼ਰ ਆਈ । ਉਥੇ ਹੀ ਮੌਕੇ ਤੇ ਪਹੁੰਚੇ ਨਗਰ ਪੰਚਾਇਤ ਭਿੱਖੀਵਿੰਡ ਦੇ ਪ੍ਰਧਾਨ ਰਜਿੰਦਰ ਕੁਮਾਰ ਬੱਬੂ ਸ਼ਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੀ ਇਹ ਬਹੁਤ ਹੀ ਸ਼ਰਮਨਾਕ ਘਟਨਾ ਹੈ ਕਿ ਲੋਕਾਂ ਦੀ ਜਾਨ ਮਾਲ ਦੀ ਰਾਖੀ ਕਰਨ ਵਾਲੇ ਪੁਲਿਸ ਮੁਲਾਜ਼ਮ ਹੀ ਲੋਕਾ ਦੀ ਕੁੱਟਮਾਰ ਕਰ ਰਹੇ ਹਨ। ਉਨ੍ਹਾਂ ਜ਼ਿਲ੍ਹਾ ਤਰਨਤਾਰਨ ਦੇ ਐੱਸ.ਐੱਸ.ਪੀ ਧਰੁਮਨ ਐੱਚ ਨਿੰਬਲੇ ਅਤੇ ਸਬ ਡਵੀਜ਼ਨ ਭਿੱਖੀਵਿੰਡ ਦੇ ਡੀ.ਐੱਸ.ਪੀ ਰਾਜਬੀਰ ਸਿੰਘ ਪਾਸੋਂ ਮੰਗ ਕੀਤੀ ਕਿ ਅਜਿਹੇ ਸ਼ਰਮਨਾਕ ਘਟਨਾ ਨੂੰ ਅੰਜਾਮ ਦੇਣ ਵਾਲੇ ਚਾਰੇ ਪੁਲਿਸ ਮੁਲਾਜ਼ਮਾਂ ਖਿਲਾਫ ਵਿਭਾਗੀ ਕਾਰਵਾਈ ਕਰਕੇ ਪੀੜਤ ਪਰਿਵਾਰ ਨੂੰ ਇਨਸਾਫ ਦਿਵਾਇਆ ਜਾਵੇ । ਹੁਣ ਦੇਖਣਾ ਇਹ ਹੋਵੇਗਾ ਕਿ ਪੰਜਾਬ ਪੁਲਿਸ ਦੇ ਉੱਚ ਅਧਿਕਾਰੀ ਅਤੇ ਜ਼ਿਲ੍ਹਾ ਤਰਨਤਾਰਨ ਦੇ ਮੁਖੀ ਐੱਸ.ਐੱਸ.ਪੀ ਧਰੁਮਨ ਐੱਚ ਨਿੰਬਾਲੇ ਇਸ ਸਬੰਧੀ ਕੀ ਠੋਸ ਕਾਰਵਾਈ ਕਰਦੇ ਹਨ।

Today Now News

RELATED ARTICLES
- Advertisment -

POPULAR POSTS