
ਮਾਨਸਾ 27ਨਵੰਬਰ ( ਗੁਰਜੰਟ ਸਿੰਘ ਬਾਜੇਵਾਲੀਆ) ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਨੂੰ ਮੁੱਖ ਰੱਖਦਿਆ ਗੁਰਪੂਰਬ ਮੌਕੇ ਗੁਰਦੁਆਰਾ ਪ੍ਰੇਮ ਸਾਗਰ ਸਾਹਿਬ ਪਿੰਡ ਬਾਜੇਵਾਲਾ ਵਿਖੇ ਗੁਰਦੁਆਰਾ ਕਮੇਟੀ ਦੀ ਅਗਵਾਈ ਹੇਠ ਸਮੂਹ ਨਗਰ ਨਿਵਾਸੀਆਂ /ਸੰਗਤਾਂ ਦੇ ਸਹਿਯੋਗ ਸਦਕਾ ਸ਼ਰਧਾ ਭਾਵਨਾ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ।ਇਸ ਮੌਕੇ ਸ੍ਰੀ ਅਖੰਡ ਪਾਠ ਜੀ ਦੇ ਭੋਗ ਪਾਏ ਗਏ। ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਗੁਰਸੇਵਕਸਿੰਘ ਨੇ ਇਸ ਜਨਮ ਦਿਹਾੜੇ ਦੀਆ ਸਮੂਹ ਸੰਗਤਾਂ ਨੂੰ ਲੱਖ ਲੱਖ ਮੁਬਾਰਕਾਂ ਦਿੱਤੀਆ। ਗੱਲਬਾਤ ਕਰਦਿਆਂ ਉਹਨਾਂ ਦੱਸਿਆ ਕਿ ਕਮੇਟੀ ਦੇ ਉਪਰਾਲੇ ਸਦਕਾ ਗੁਰਦੁਆਰਾ ਪ੍ਰੇਮ ਸਾਗਰ ਸਾਹਿਬ ਵਿੱਚ ਸਮੂਹ ਪਿੰਡ ਵਾਸੀਆਂ, ਦਾਨੀ ਸੱਜਣਾਂ ਤੇ ਸਰਧਾਲੂਆਂ ਦੇ ਸਹਿਯੋਗ ਨਾਲ ਹਰ ਸਾਲ ਗੁਰੂ ਨਾਨਕ ਦੇਵ ਜੀ ਦਾ ਜਨਮ ਦਿਹਾੜਾ ਮਨਾਇਆ ਜਾਂਦਾ ਹੈ।ਤੇ ਇਸ ਮੌਕੇ ਤੇ ਗੁਰੂ ਕਾ ਲੰਗਰ ਲਗਾਇਆ ਜਾਂਦਾ ਹੈ।
ਇਸ ਮੌਕੇ ਗੁਰਦੁਆਰਾ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਗੁਰਸੇਵਕ ਸਿੰਘ ਦਾ ਵਿਸ਼ੇਸ ਤੌਰ ਤੇ ਸਨਮਾਨ ਕੀਤਾ ਗਿਆ ਨਾਲ ਹੀ ਪੰਜੇ ਗ੍ਰੰਥੀ ਸਿੰਘਾਂ ਨੂੰ ਸਿਰਪਾਓ ਭੇਟ ਕੀਤੇ ਗਏ।ਗਿਆਨੀ ਗੁਰਸੇਵਕ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਪ੍ਰਤੀ ਚਾਨਣਾ ਪਾਉਂਦੇ ਹੋਏ ਉਹਨਾਂ ਦੁਆਰਾ ਦਿੱਤੀ ਸਿੱਖਿਆ ਤੇ ਕਿਰਤ ਕਰੋ,ਨਾਮ ਜਪੋ,ਵੰਡ ਛਕੋ ਚੱਲਣ ਦੀ ਪ੍ਰੇਰਨਾ ਦਿੱਤੀ।ਸਮੂਹ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਨਮਸਤਕ ਹੋਈਆ।ਇਸ ਮੌਕੇ ਹਰਵੰਤ ਸਿੰਘ (ਪ੍ਰਧਾਨ) ਅਵਤਾਰ ਸਿੰਘ ਪ੍ਰਧਾਨ, ਨੰਬਰਦਾਰ ਪ੍ਰਤੀਮ ਸਿੰਘ,ਮੈਂਬਰ ਜਸਪਾਲ ਸਿੰਘ, ਗੁਰਤੇਜ ਸਿੰਘ, ਮੇਜ਼ਰ ਸਿੰਘ ,ਧਰਮ ਸਿੰਘ,ਜੰਟਾ ਸਿੰਘ,ਜਸਦੇਵ ਸਿੰਘ ਤੋ ਇਲਾਵਾ ਮੈਂਬਰ ਸਮੂਹ ਗ੍ਰਾਮ ਪੰਚਾਇਤ,ਸਿੱਖ ਸੰਗਤਾਂ ਤੇ ਪਿੰਡ ਵਾਸੀ ਮੌਜੂਦ ਸਨ।






